Patiala/Faridkot News: ਸਮੂਹ ਫ਼ਸਲਾਂ ’ਤੇ ਐਮਐਸਪੀ ਸਹਿਤ ਹੋਰਨਾਂ ਕਿਸਾਨੀਂ ਮੰਗਾਂ ਨੂੰ ਲੈ ਕੇ 26 ਨਵੰਬਰ 2024 ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ (ਵੀਰਵਾਰ) ਸਵੇਰ ਸਮੇਂ ਹਸਪਤਾਲ ਵਿਚੋਂ ਛੁੱੱਟੀ ਮਿਲ ਗਈ ਹੈ। ਉਹ ਪਟਿਆਲਾ ਤੋਂ ਸਿੱਧਾ ਆਪਣੇ ਪਿੰਡ ਡੱਲੇਵਾਲ ਲਈ ਰਵਾਨਾ ਹੋ ਗਏ ਹਨ, ਜਿੱਥੇ ਉਹ ਕਰੀਬ ਸਾਢੇ ਚਾਰ ਮਹੀਨਿਆਂ ਬਾਅਦ ਵਾਪਸ ਜਾ ਰਹੇ ਹਨ। ਇਸ ਦੌਰਾਨ ਕਿਸਾਨ ਆਗੂ ਪਹਿਲਾਂ ਹੀ ਸੰਕੇਤ ਦੇ ਚੁੱਕੇ ਹਨ ਕਿ ਕਿਸਾਨੀ ਸੰਘਰਸ਼ ਦਾ ਧੁਰਾ ਹੁਣ ਪਿੰਡ ਡੱਲੇਵਾਲ ਰਹੇਗਾ, ਜਿੱਥੋਂ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।
ਇਹ ਵੀ ਪੜ੍ਹੋ Big News: ਪੰਜਾਬ ਪੁਲਿਸ ਦੀ ‘ਥਾਰ’ ਗੱਡੀ ਵਾਲੀ ਲੇਡੀ ਕਾਂਸਟੇਬਲ ਨਸ਼ਾ ਤਸਕਰੀ ਕਰਦੀ ਕਾਬੂ
ਛੁੱਟੀ ਮਿਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਡੱਲੇਵਾਲ ਨੇ ਐਲਾਨ ਕੀਤਾ ਕਿ ਉਹ ਇਸ ਅੰਦੋਲਨ ਨੂੰ ਪੂਰੇ ਦੇਸ਼ ’ਚ ਲੈ ਕੇ ਜਾਣਗੇ। ਇਸਦੇ ਲਈ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿੱਚ ਕਿਸਾਨ ਮਹਾਂਪੰਚਾਇਤ ਕਰਵਾਉਣ ਦਾ ਫ਼ੈਸਲਾ ਲਿਆ ਗਿਆ। ਇਸ ਦੀ ਸ਼ੁਰੂਆਤ ਅੱਜ (3 ਅਪਰੈਲ) ਫਰੀਦਕੋਟ ਵਿੱਚ ਜਥੇਬੰਦੀ ਦੇ ਸੂਬਾਈ ਪ੍ਰਧਾਨ ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਜੱਦੀ ਪਿੰਡ ਡੱਲੇਵਾਲਾ ਤੋਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ 1000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਅਤੇ ਉਸਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਜਿਕਰਯੋਗ ਹੈ ਕਿ ਹਰਿਆਣਾ ਸਰਕਾਰ ਵੱਲੋਂ ਦਿੱਲੀ ਜਾਣ ਦੀ ਕੋਸ਼ਿਸ ਕਰ ਰਹੇ ਕਿਸਾਨਾਂ ਨੂੰ ਜਬਰੀ ਪੰਜਾਬ ਨਾਲ ਲੱਗਦੀਆਂ ਸਰਹੱਦਾਂ ‘ਤੇ ਰੋਕਣ ਦੇ ਬਾਅਦ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਅਤੇ ਕਿਸਾਨ ਮਜਦੂਰ ਮੋਰਚਾ ਵੱਲੋਂ ਖਨੌਰੀ ਅਤੇ ਸ਼ੰਭੂ ਸਰਹੱਦ ਉਪਰ ਮੋਰਚੇ ਖੋਲ ਦਿੱਤੇ ਸਨ, ਜਿਸਨੂੰ ਪੰਜਾਬ ਪੁਲਿਸ ਨੇ 19 ਮਾਰਚ ਨੂੰ ਚੁਕਵਾ ਦਿੱਤਾ ਸੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਕਿਸਾਨ ਆਗੂ ਡੱਲੇਵਾਲ ਨੂੰ ਹਸਪਤਾਲ ‘ਚੋਂ ਮਿਲੀ ਛੁੱਟੀ, ਸਾਢੇ ਚਾਰ ਮਹੀਨਿਆਂ ਬਾਅਦ ਪੁੱਜਣਗੇ ਪਿੰਡ"