Site icon Punjabi Khabarsaar

ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਡੱਲੇਵਾਲ ਅੱਜ ਦੁਪਿਹਰ ਕਰਨਗੇ ਵੱਡਾ ਐਲਾਨ

👉ਮਰਨ ਵਰਤ 17ਵੇਂ ਦਿਨ ’ਚ ਹੋਇਆ ਦਾਖ਼ਲ; ਸਿਹਤ ਲਗਾਤਾਰ ਵਿਗੜੀ
ਖ਼ਨੌਰੀ, 12 ਦਸੰਬਰ: ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਅੱਜ 17ਵੇਂ ਦਿਨ ਵਿਚ ਸ਼ਾਮਲ ਹੋ ਗਈ। ਇਸ ਦੌਰਾਨ ਕਿਸਾਨ ਆਗੂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ ਤੇ ਭਾਰ ਦਾ ਘਟਣਾ ਜਾਰੀ ਹੈ। ਉਧਰ ਪਤਾ ਲੱਗਿਆ ਹੈ ਕਿ ਆਪਣੀ ਸਿਹਤ ਦੀ ਪ੍ਰਵਾਹ ਨਾ ਕਰਦਿਆਂ ਕਿਸਾਨੀ ਮੰਗਾਂ ਨੂੰ ਲੈ ਕੇ ਸੰਘਰਸ਼ ’ਤੇ ਡਟੇ ਕਿਸਾਨ ਆਗੂ ਡੱਲੇਵਾਲ ਵੱਲੋਂ ਅੱਜ ਦੁੁਪਿਹਰ ਸਮੇਂ ਇੱਕ ਪ੍ਰੈਸ ਕਾਨਫਰੰਸ ਕਰਕੇ ਕੋਈ ਵੱਡਾ ਐਲਾਨ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ Gurdaspur News: ਵਿਜੀਲੈਂਸ ਬਿਊਰੋ ਨੇ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕੀਤਾ ਕਾਬੂ

ਇਸ ਦੌਰਾਨ ਹੀ ਕਿਸਾਨਾਂ ਨੂੰ ਇਸ ਗੱਲ ਦਾ ਵੀ ਖ਼ਦਸਾ ਪੈਦਾ ਹੋ ਗਿਆ ਹੈ ਕਿ ਡੱਲੇਵਾਲ ਦੀ ਵਿਗੜ ਰਹੀ ਸਿਹਤ ਦੇ ਮੱਦੇਨਜ਼ਰ ਸਰਕਾਰ ਮੁੜ ਉਨ੍ਹਾਂ ਨੂੰ ਆਪਣੀ ਹਿਰਾਸਤ ਵਿਚ ਲੈ ਕੇ ਹਸਪਤਾਲ ਦਾਖ਼ਲ ਕਰਵਾ ਸਕਦੀ ਹੈ, ਜਿਸ ਕਾਰਨ ਬੀਤੇ ਕੱਲ ਤੋਂ ਹੀ ਖਨੌਰੀ ਬਾਰਡਰ ’ਤੇ ਡਟੇ ਹੋਏ ਸੈਕੜੇ ਕਿਸਾਨਾਂ ਵੱਲੋਂ ਪੂਰੀ ਮੁਸਤੈਦੀ ਦਿਖ਼ਾਈ ਜਾ ਰਹੀ ਹੈ ਤੇ ਨਾਲ ਹੀ ਸਪੀਕਰਾਂ ’ਤੇ ਅਨਾਉਂਸਮੈਂਟ ਕਰਕੇ ਕਿਸਾਨਾਂ ਨੂੰ ਪਹਿਰੇਦਾਰੀ ਕਰਨ ਲਈ ਕਿਹਾ ਜਾ ਰਿਹਾ।

ਇਹ ਵੀ ਪੜ੍ਹੋ ਕਿਸਾਨ ਅੰਦੋਲਨ ਦੇ ਹੱਕ ‘ਚ ਆਇਆ ਅਮਰੀਕਾ

ਇਸਦੇ ਨਾਲ ਹੀ ਕਿਸਾਨੀ ਮੰਗਾਂ ਤੇ ਕਿਸਾਨ ਆਗੂ ਦੇ ਮਰਨ ਵਰਤ ਨਾਲ ਹਮਦਰਦੀ ਪ੍ਰਗਟ ਕਰਨ ਵਾਸਤੇ ਅੱਜ ਸਮੂਹ ਦੇਸ ਵਾਸੀਆਂ ਨੂੰ ਸ਼ਾਮ ਦਾ ਖਾਣਾ ਤਿਆਗਣ ਦੀ ਅਪੀਲ ਕੀਤੀ ਗਈ ਹੈ। ਗੌਰਤਲਬ ਹੈ ਕਿ ਸਮੂਹ ਫ਼ਸਲਾਂ ’ਤੇ ਐਮ.ਐਸ.ਪੀ ਲਾਗੂ ਕਰਨ ਸਹਿਤ ਇੱਕ ਦਰਜ਼ਨ ਦੇ ਕਰੀਬ ਹੋਰਨਾਂ ਕਿਸਾਨੀ ਮੰਗਾਂ ਨੂੰ ਲੈ ਕੇ ਚੱਲ ਰਹੇ ਇਸ ਸੰਘਰਸ਼ ਦੌਰਾਨ ਕੇਂਦਰ ਵੱਲੋਂ ਹਾਲੇ ਤੱਕ ਰਸਮੀ ਤੌਰ ‘ਤੇ ਗੱਲਬਾਤ ਲਈ ਕੋਈ ਸੱਦਾ ਨਹੀਂ ਦਿੱਤਾ ਗਿਆ, ਜਿਸਦੇ ਚੱਲਦੇ ਪੂਰੀ ਸੰਭਾਵਨਾ ਹੈ ਕਿ ਇਹ ਸੰਘਰਸ਼ ਹੋਰ ਲੰਮਾ ਖਿੱਚਿਆ ਜਾ ਸਕਦਾ ਹੈ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

Exit mobile version