ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਹਸਪਤਾਲ ਤੋਂ ਆਏ ਬਾਹਰ, ਮਰਨ ਵਰਤ ਜਾਰੀ ਰੱਖਣ ਦਾ ਕੀਤਾ ਐਲਾਨ

0
54

ਲੁਧਿਆਣਾ, 29 ਨਵੰਬਰ: ਲੰਘੀ 26 ਅਕਤੂਬਰ ਦੀ ਤੜਕਸਾਰ ਪੰਜਾਬ- ਹਰਿਆਣਾ ਉਪਰ ਸਥਿਤ ਖਨੌਰੀ ਬਾਰਡਰ ਤੋਂ ਚੁੱਕ ਕੇ ਡੀਐਮਸੀ ਹਸਪਤਾਲ ਵਿਚ ਭਰਤੀ ਕਰਵਾਏ ਗਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸ਼ੁੱਕਰਵਾਰ ਦੇਰ ਸ਼ਾਮ ਹਸਪਤਾਲ ਵਿਚੋਂ ਬਾਹਰ ਆ ਗਏ। ਇਸ ਦੌਰਾਨ ਚੜਦੀ ਕਲਾਂ ਵਿਚ ਦਿਖ਼ਾਈ ਦੇ ਰਹੇ ਕਿਸਾਨ ਆਗੂ ਨੇ ਐਲਾਨ ਕੀਤਾ ਕਿ ਉਨ੍ਹਾਂ ਵੱਲੋਂ ਲਏ ਗਏ ਫੈਸਲੇ ਤਹਿਤ ਆਪਣਾ ਮਰਨ ਵਰਤ ਜਾਰੀ ਰੱਖਣਗੇ। ਉਨ੍ਹਾਂ ਹਸਪਤਾਲ ਦੇ ਡਾਕਟਰਾਂ ਵੱਲੋਂ ਕੁੱਝ ਸਮਾਂ ਪਹਿਲਾਂ ਜਾਰੀ ਕੀਤੇ ਬਿਆਨ ਨੂੰ ਵੀ ਰੱਦ ਕਰਦਿਆਂ ਕਿਹਾ ਕਿ ਉਸਦੀ ਸਿਹਤ ਦਾ ਕੋਈ ਚੈਕਅੱਪ ਨਹੀਂ ਹੋਇਆ, ਬਲਕਿ ਉਨਾਂ ਨੂੰ ਮਰਨ ਵਰਤ ਖ਼ਤਮ ਕਰਨ ਲਈ ਮਨਾਉਣ ਦੇ ਯਤਨ ਕੀਤੇ ਗਏ ਪ੍ਰੰਤੂ ਉਹ ਆਪਣੇ ਫੈਸਲੇ ਉਪਰ ਅਟਲ ਹੈ।

ਇਹ ਵੀ ਪੜ੍ਹੋ Fancy ਨੰਬਰਾਂ ਦੀ ਕਰੇਜ਼ , Chandigarh ’ਚ 0001 ਨੰਬਰ ਪੌਣੇ 21 ਲੱਖ ਵਿੱਚ ਵਿਕਿਆ

ਜਿਕਰਯੋਗ ਹੈ ਕਿ ਕਿਸਾਨ ਆਗੂ ਡੱਲੇਵਾਲ ਨੂੂੰ ਹਸਪਤਾਲ ਵਿਚੋਂ ਬਾਹਰ ਕਰਨ ਤਂੋ ਪਹਿਲਾਂ ਪੁਲਿਸ ਅਧਿਕਾਰੀਆਂ ਵੱਲੋਂ ਕਿਸਾਨ ਆਗੂਆਂ ਨਾਲ ਖਨੌਰੀ ਬਾਰਡਰ ’ਤੇ ਦੂਜੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਗਈ ਤੇ ਉਨ੍ਹਾਂ ਨੂੰ ਡੱਲੇਵਾਲ ਦੀ ਸਿਹਤ ਬਾਰੇ ਜਾਣਕਾਰੀ ਦਿੰਦਿਆਂ ਹਸਪਤਾਲ ਵਿਚੋਂ ਛੁੱਟੀ ਮਿਲਣ ਬਾਰੇ ਦਸਿਆ ਸੀ। ਜਿਸਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਕਾਕਾ ਸਿੰਘ ਕੋਟੜਾ ਅਤੇ ਹੋਰਨਾਂ ਵੱਲੋਂ ਡੀਐਮਸੀ ਪੁੱਜ ਕੇ ਉਨ੍ਹਾਂ ਨੂੰ ਹਸਪਤਾਲ ਤੋਂ ਬਾਹਰ ਲਿਆਂਦਾ ਗਿਆ। ਇਸ ਦੌਰਾਨ ਹਸਪਤਾਲ ਤੋਂ ਬਾਹਰ ਆਉਂਦੇ ਹੀ ਜਗਜੀਤ ਸਿੰਘ ਡੱਲੇਵਾਲ ਨੇ ਆਪਣੇ ਇਰਾਦੇ ਸਪੱਸ਼ਟ ਕਰਦਿਆਂ ਦੋਸ਼ ਲਗਾਇਆ ਕਿ

ਇਹ ਵੀ ਪੜ੍ਹੋ ਬੇਅਦਬੀ ਕੇਸ ’ਚ ਰਾਮ ਰਹੀਮ ਵਿਰੁਧ ਮੁੜ ਸ਼ੁਰੂ ਹੋਈ ਸੁਣਵਾਈ, ਵੀਡੀਓ ਕਾਨਫਰੰਸ ਰਾਹੀਂ ਹੋਇਆ ਪੇਸ਼

ਸੂਬਾ ਪ੍ਰਸ਼ਾਸਨ ਵੱਲੋਂ ਉਸਨੂੰ ਮੋਰਚੇ ਤੋਂ ਚੁੱਕ ਕੇ ਹਸਪਤਾਲ ਵਿਚ ਜਬਰੀ ਭਰਤੀ ਕਰਵਾ ਕੇ ਕੇਂਦਰ ਸਰਕਾਰ ਨਾਲ ਭਾਈਵਾਲੀ ਨਿਭਾਉਣ ਦਾ ਯਤਨ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਸਪਤਾਲ ਦੇ ਵਿਚ ਮੋਬਾਈਲ ਫੋਨ ਜ਼ਬਤ ਕੀਤੇ ਗਏ। ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦਾਅਵਾ ਕੀਤਾ ਕਿ ਕਿਸਾਨਾਂ ਦੀਆਂ ਮੰਗਾਂ ਕੇਂਦਰ ਨਾਲ ਸਬੰਧਤ ਹਨ ਤੇ ਜਿਸਦੇ ਚੱਲਦੇ ਉਹ ਪੰਜਾਬ ਦੀ ਬਜਾਏ ਕੇਂਦਰ ਸਰਕਾਰ ਵਿਰੁਧ ਸੰਘਰਸ਼ ਕਰ ਰਹੇ ਹਨ, ਜਿਹੜਾ ਮੰਗਾਂ ਪੂਰੀਆਂ ਹੋਣ ਤਾ ਜਾਰੀ ਰਹੇਗਾ।

 

LEAVE A REPLY

Please enter your comment!
Please enter your name here