ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ

Date:

spot_img

Sangrur News: ਕਿਸਾਨੀਂ ਮੰਗਾਂ ਨੂੰ ਲੈ ਚੰਡੀਗੜ੍ਹ ’ਚ ਲੱਗਣ ਵਾਲੇ ਪੱਕੇ ਮੋਰਚੇ ’ਚ ਸਮੂਲੀਅਤ ਕਰਨ ਤੋਂ ਰੋਕਣ ਲਈ ਬੁਧਵਾਰ ਨੂੰ ਸੰਗਰੂਰ ਪੁਲਿਸ ਨੇ ਨਾਮੀਂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾ ਨੂੰ ਗ੍ਰਿਫਤਾਰ ਕਰ ਲਿਆ ਗਿਆ। ਸੂਚਨਾ ਮੁਤਾਬਕ ਕਿਸਾਨ ਆਗੂ ਉਗਰਾਹਾ ਆਪਣੇ ਸਾਥੀਆਂ ਨਾਲ ਟਰੈਕਟਰ-ਟਰਾਲੀਆਂ ’ਤੇ ਪਿੰਡ ਘਰਾਚੋ ਪੁੱਜ ਰਹੇ ਸਨ ਕਿ ਰਾਸਤੇ ਵਿਚ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵੱਲੋਂ ਲੈ ਲਿਆ ਗਿਆ। ਉਹਨਾਂ ਨੂੰ ਛਾਜਲੀ ਪੁਲਿਸ ਚੌਕੀ ਵਿਚ ਰੱਖਣ ਦੀ ਜਾਣਕਾਰੀ ਮਿਲੀ ਹੈ।

ਇਹ ਵੀ ਪੜ੍ਹੋ ਜਦ ਅੱਧੀ ਰਾਤ ਕਿਸਾਨਾਂ ਨੂੰ ਮਿਲਣ ਥਾਣੇ ਪੁੱਜੇ Ex CM ਚਰਨਜੀਤ ਸਿੰਘ ਚੰਨੀ, ਦੇਖੋ ਵੀਡੀਓ

ਦਸਿਆ ਜਾ ਰਿਹਾ ਕਿ ਕਿਸਾਨ ਆਗੂ ਪਿੰਡ ਘਰਾਚੋ ਦੀ ਅਨਾਜ ਮੰਡੀ ’ਚ ਇਕੱਠੇ ਹੋਏ ਆਪਣੇ ਸਾਥੀ ਕਿਸਾਨ ਆਗੂਆਂ ਕੋਲ ਪਿੰਡ ਉਗਰਾਹਾ ਤੋਂ ਜਾ ਰਹੇ ਸਨ। ਜਿਕਰਯੋਗ ਹੈ ਕਿ ਜੋਗਿੰਦਰ ਸਿੰਘ ਉਗਰਾਹਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਪ੍ਰਧਾਨ ਹਨ, ਜਿਸਨੂੰ ਮਾਲਵਾ ਦੀ ਸਭ ਤੋਂ ਵੱਡੀ ਕਿਸਾਨ ਜਥੈਬੰਦੀ ਮੰਨੀ ਜਾਂਦੀ ਹੈ। ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਪਿਛਲੇ ਦੋ ਦਿਨਾਂ ਤੋਂ ਪੁਲਿਸ ਵੱਲੋਂ ਛਾਪਾਮਾਰੀ ਕੀਤੀ ਜਾ ਰਹੀ ਸੀ ਪ੍ਰੰਤੂ ਉਹ ਪੁਲਿਸ ਦੇ ਹੱਥ ਨਹੀਂ ਲੱਗੇ ਸਨ।

ਇਹ ਵੀ ਪੜ੍ਹੋ ਕਿਸਾਨਾਂ ਦਾ ਪੱਕਾ ਮੋਰਚਾ ਅੱਜ; ਚੰਡੀਗੜ੍ਹ ਪੁਲਿਸ ਨੇ ਰੋਕਣ ਲਈ ਲਗਾਏ ਪੱਕੇ ਨਾਕੇ

ਉਧਰ ਆਪਣੇ ਆਗੂ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲੈਣ ਤੋਂ ਬਾਅਦ ਜਥੇਬੰਦੀ ਦੇ ਆਗੂ ਤੇ ਵਲੰਟੀਅਰ ਭੜਕ ਉੱਠੇ ਹਨ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਤੁਰੰਤ ਜੋਗਿੰਦਰ ਸਿੰਘ ਉਗਰਾਹਾ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਉਹ ਵੱਡਾ ਸੰਘਰਸ਼ ਕਰਨਗੇ। ਗੌਰਤਲਬ ਹੈ ਕਿ 3 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਅਸਫ਼ਲ ਰਹਿਣ ਤੋਂ ਬਾਅਦ ਕਿਸਾਨਾਂ ਦੀ ਫ਼ੜੋ-ਫ਼ੜਾਈ ਸ਼ੁਰੂ ਹੋ ਗਈ ਸੀ। ਮੋਰਚੇ ਵੱਲੋਂ ਅੱਜ ਪੰਜ ਮਾਰਚ ਨੂੰ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

👉ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਖ਼ਤਮ ਕਰਨ ਲਈ ਸ੍ਰੀ...

Vigilance Bureau ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Barnala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Guru Kashi University ਦੇ ਨਿਊਜ਼ ਲੈਟਰ ਅਤੇ ਵਿਦਿਆਰਥੀ ਮੈਗਜ਼ੀਨ ਦੇ ਪੋਸਟਰ ਰੀਲੀਜ਼

Talwandi Sabo News: Guru Kashi University (ਗੁਰੂ ਕਾਸ਼ੀ ਯੂਨੀਵਰਸਿਟੀ)...

MRSPTU ਵੱਲੋਂ ਵਿਸ਼ਵ ਖੁਰਾਕ ਦਿਵਸ ਮੌਕੇ ਮਾਹਿਰ ਭਾਸ਼ਣ ਅਤੇ ‘ਬਿਨਾਂ ਅੱਗ ਦੇ ਭੋਜਨ ਤਿਆਰ ਕਰਨ’ ਦੇ ਮੁਕਾਬਲੇ ਕਰਵਾਏ

Bathinda News: MRSPTU; ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ...