👉ਹੋ ਸਕਦਾ ਹੈ ਕੋਈ ਵੱਡਾ ਐਲਾਨ, ਕੇਂਦਰ ਤੇ ਸੂਬਾ ਸਰਕਾਰਾਂ ਦੇ ਫ਼ੂਕੇ ਜਾਣਗੇ ਪੁਤਲੇ
ਖ਼ਨੌਰੀ, 13 ਦਸੰਬਰ: ਸਮੂਹ ਫ਼ਸਲਾਂ ’ਤੇ ਐਮ.ਐਸ.ਪੀ ਲਾਗੂ ਕਰਨ ਸਹਿਤ ਹੋਰਨਾਂ ਕਿਸਾਨ ਮੰਗਾਂ ਨੂੰ ਲੈ ਕੇ ਸ਼ੁਰੂ ਹੋਇਆ ਕਿਸਾਨ ਅੰਦੋਲਨ ਦਿਨੋਂ-ਦਿਨ ਤਿੱਖਾ ਹੁੰਦਾ ਜਾ ਰਿਹਾ। ਇਸਦੇ ਨਾਲ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਰੱਖਿਆ ਮਰਨ ਵਰਤ ਵੀ ਹੁਣ 18ਵੇਂ ਦਿਨ ਵਿਚ ਸ਼ਾਮਲ ਹੋ ਚੁੱਕਿਆ ਹੈ। ਉਨਾਂ ਦਾ ਵਜ਼ਨ ਲਗਾਤਾਰ ਘਟ ਰਿਹਾ ਤੇ ਹੋਰ ਸਮੱਸਿਆ ਆਉਣ ਕਾਰਨ ਸਥਿਤੀ ਚਿੰਤਾਜ਼ਨਕ ਬਣੀ ਹੋਈ ਹੈ।
ਇਹ ਵੀ ਪੜ੍ਹੋ ਭਾਜਪਾ ਕਿਸਾਨਾਂ ਦੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਤੋਂ ਕਿਉਂ ਡਰ ਰਹੀ ਹੈ: ਬਾਜਵਾ
ਉਨ੍ਹਾਂ ਦੀ ਸਿਹਤ ਨੂੰ ਦੇਖਦਿਆਂ ਅੱਜ ਵੱਡੇ ਕਿਸਾਨ ਆਗੂ ਰਾਕੇਸ਼ ਟਿਕੈਤ ਸਹਿਤ ਸੰਯੁਕਤ ਕਿਸਾਨ ਮੋਰਚੇ ਦੇ ਹੋਰ ਵੱਡੇ ਆਗੂ ਵੀ ਖਨੌਰੀ ਬਾਰਡਰ ਪੁੱਜ ਰਹੇ ਹਨ। ਹਾਲਾਂਕਿ ਦਿੱਲੀ ਚੱਲੋ ਦਾ ਸੱਦਾ ਸੰਯੁਕਤ ਕਿਸਾਨ ਮੋਰਚਾ(ਗੈਰ ਰਾਜਨੀਤਕ) ਅਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਦਿੱਤਾ ਹੋਇਆ ਪ੍ਰੰਤੂ ਬਦਲਦੇ ਹਾਲਾਤਾਂ ਵਿਚ ਸਮੂਹ ਕਿਸਾਨ ਧੜੇ ਇੱਕ ਮੰਚ ’ਤੇ ਇਕੱਠੇ ਹੋ ਸਕਦੇ ਹਨ। ਸੂਚਨਾ ਮੁਤਾਬਕ ਡੱਲੇਵਾਲ ਦਾ ਹਾਲ-ਚਾਲ ਪੁੱਛਣ ਲਈ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਸਹਿਤ ਹੋਰ ਆਗੂ ਵੀ ਪੁੱਜ ਰਹੇ ਹਨ।
ਇਹ ਵੀ ਪੜ੍ਹੋ ਰੂਸ-ਯੁਕਰੇਨ ਜੰਗ ’ਚ ਮਾਰੇ ਗਏ ਤੇਜ਼ਪਾਲ ਦੇ ਪ੍ਰਵਾਰ ਨੂੰ ਰੂਸ ਸਰਕਾਰ ਵੱਲੋਂ PR ਤੇ ਪੈਨਸ਼ਨ ਦੇਣ ਦਾ ਐਲਾਨ
ਇਸਦੇ ਇਲਾਵਾ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਚੱਲਦਿਆਂ ਅੱਜ ਖਨੌਰੀ ਬਾਰਡਰ ਉਪਰ ਕੇਂਦਰ ਦੀ ਮੋਦੀ ਸਰਕਾਰ ਤੋਂ ਇਲਾਵਾ ਹਰਿਆਣਾ ਤੇ ਪੰਜਾਬ ਸਰਕਾਰ ਦੇ ਪੁਤਲੇ ਵੀ ਫ਼ੂਕੇ ਜਾਣਗੇ। ਇਸਦੇ ਨਾਲ ਹੀ ਕਿਸਾਨਾਂ ਵੱਲੋਂ16 ਦਸੰਬਰ ਨੂੰ ਟਰੈਕਟਰ ਮਾਰਚ ਅਤੇ 18 ਦਸੰਬਰ ਨੂੰ ਰੇਲਾਂ ਰੋਕਣ ਦਾ ਸੱਦਾ ਦਿੱਤਾ ਹੋਇਆ ਹੈ। ਬੀਤੇ ਕੱਲ ਖੁਦ ਲਾਈਵ ਹੋ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਵੀ ਸਮੂਹ ਪੰਜਾਬੀਆਂ ਤੇ ਦੇਸ ਵਾਸੀਆਂ ਨੂੰ ਕਿਸਾਨ ਸੰਘਰਸ਼ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK