Bathinda News: ਅੱਜ ਭਾਰਤ ਛੱਡੋ ਦਿਵਸ ਦੀ 84ਵੀਂ ਵਰ੍ਹੇਗੰਢ ਦੀ ਯਾਦ ਵਿੱਚ ਰਾਸ਼ਟਰੀ ਐਸਕੈਮ ਦੇ ਸੱਦੇ ਦੀ ਰੋਸ਼ਨੀ ਵਿੱਚ ਪੰਜਾਬ ਦੇ ਐਸਕੇਐਮ ਵੱਲੋਂ ਜਿਲ੍ਹਾ ਅਤੇ ਤਹਿਸੀਲ ਕੇਂਦਰਾਂ ਤੇ ਰੋਸ ਮੁਜ਼ਾਹਰੇ ਕਰਨ ਦੇ ਫੈਸਲੇ ਤਹਿਤ ਜਿਲਾ ਬਠਿੰਡਾ ਦੀਆਂ ਸਾਮਿਲ ਕਿਸਾਨ ਜਥੇਬੰਦੀਆਂ ਵੱਲੋਂ ਮਿੰਨੀ ਸਕੱਤਰੇਤ ਬਠਿੰਡਾ ਅੱਗੇ ਧਰਨਾ ਦੇ ਕੇ ਸ਼ਹਿਰ ਵਿੱਚ ਮੁਜ਼ਾਹਰਾ ਕੀਤਾ।ਡਿਪਟੀ ਕਮਿਸ਼ਨਰ ਰਾਹੀਂ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨੂੰ ਮੰਗ ਪੱਤਰ ਭੇਜ ਕੇ ਮੰਗ ਕੀਤੀ ਕਿ ਅਮਰੀਕਾ ਭਾਰਤ ਮੁਕਤ ਵਪਾਰ ਸਮਝੌਤਾ ਵਾਰਤਾ ਬੰਦ ਕੀਤੀ ਜਾਵੇ, ਬਦੇਸ਼ੀ ਮੁਲਕਾਂ ਨਾਲ ਕੀਤੀਆਂ ਲੋਕ ਵਿਰੋਧੀ ਸਾਰੀਆਂ ਸੰਧੀਆਂ ਰੱਦ ਕੀਤੀਆਂ ਜਾਣ, ਸਾਰੀਆਂ ਫਸਲਾਂ ਤੇ C2+50% ਫਾਰਮੂਲੇ ਅਨੁਸਾਰ ਐਮਐਸਪੀ ਅਤੇ ਸਰਕਾਰੀ ਖਰੀਦ ਦੀ ਗਰੰਟੀ ਕੀਤੀ ਜਾਵੇ,
ਇਹ ਵੀ ਪੜ੍ਹੋ 👉ਪੰਜਾਬ ਵਿਧਾਨ ਸਭਾ ਦਾ ਅੱਜ ਆਖ਼ਰੀ ਦਿਨ; ਆਊਟਸੋਰਸਡ ਮੁਲਾਜਮਾਂ ਲਈ ਆਵੇਗਾ ਬਿੱਲ!
ਖੇਤੀਬਾੜੀ ਮੰਡੀਕਰਨ ਲਈ ‘ਰਾਸ਼ਟਰੀ ਨੀਤੀਗਤ ਢਾਂਚੇ’ (National Policy Framework) ਨੂੰ ਲਾਗੂ ਨਾ ਕੀਤਾ ਜਾਵੇ, ਕਿਸਾਨਾਂ ਮਜ਼ਦੂਰਾਂ ਸਿਰ ਚੜਿਆ ਸਾਰਾ ਕਰਜ਼ਾ ਖਤਮ ਕੀਤਾ ਜਾਵੇ,ਬਿਜਲੀ ਅਤੇ ਬੀਜ ਬਿੱਲ 2025 ਰੱਦ ਕੀਤਾ ਜਾਵੇ,ਸਾਰੇ ਕਿਸਾਨਾਂ ਮਜ਼ਦੂਰਾਂ ਨੂੰ ਗੁਜ਼ਾਰੇ ਯੋਗ ਘੱਟੋ-ਘੱਟ 10000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ, ਚਾਰੇ ਕਿਰਤ ਕੋਲ ਰੱਦ ਕੀਤੇ ਜਾਣ, ਪੁਰਾਣਾ ਮਨਰੇਗਾ ਕਾਨੂੰਨ ਬਹਾਲ ਕੀਤਾ ਜਾਵੇ,ਜਬਰੀ ਜਮੀਨਾਂ ਖੋਹਣੀਆਂ ਬੰਦ ਕੀਤੀਆਂ ਜਾਣ।
ਇਹ ਵੀ ਪੜ੍ਹੋ 👉ਭਾਜਪਾ ਨਾਲ ਗਠਜੋੜ ਲਈ ਉਤਾਵਲੇ ਹੋਏ ਸੁਖਬੀਰ ਬਾਦਲ ‘ਤੇ ਰਾਜਾ ਵੜਿੰਗ ਨੇ ਕਸਿਆ ਤੰਜ਼
ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ,ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲਾ ਪ੍ਰਧਾਨ ਜਸਵੀਰ ਸਿੰਘ ਆਕਲੀਆ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਧਾਲੀਵਾਲ, ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੁਰਜ ਗਿੱਲ)ਦੇ ਜਿਲਾ ਆਗੂ ਬਲਵਿੰਦਰ ਸਿੰਘ ਜੇਠੂਕੇ, ਭਾਰਤੀ ਕਿਸਾਨ ਯੂਨੀਅਨ ਮਾਲਵਾ (ਹੀਰਕੇ) ਦੇ ਸੂਬਾ ਜਨਰਲ ਸਕੱਤਰ ਗੁਰਤੇਜ ਸਿੰਘ ਬੱਲੋ ਨੇ ਕਿਹਾ ਕਿ ਦਿੱਲੀ ਅੰਦੋਲਨ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਨੇ 9 ਦਸੰਬਰ 2021 ਨੂੰ ਲਿਖਤੀ ਮੰਗਾ ਮੰਨੀਆਂ ਸਨ ਜਿਨਾਂ ਨੂੰ ਹਾਲੇ ਤੱਕ ਲਾਗੂ ਨਹੀਂ ਕੀਤਾ ਗਿਆ ਸਗੋਂ ਇਸ ਦੇ ਉਲਟ ਕਿਸਾਨ, ਖੇਤੀ ਅਤੇ ਲੋਕ ਵਿਰੋਧੀ ਨੀਤੀਆਂ ਵੱਖ ਵੱਖ ਕਾਨੂੰਨਾਂ ਅਤੇ ਹੋਰ ਢੰਗਾਂ ਰਾਹੀਂ ਦੇਸ਼ ਦੇ ਲੋਕਾਂ ਤੇ ਮੜੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ 👉Sukhbir Singh Badal ਵੱਲੋਂ ਅਰਵਿੰਦ ਕੇਜਰੀਵਾਲ ਨੂੰ 10 ਤੋਂ ਜ਼ਿਆਦਾ ਪੇਪਰ ਲੀਕ ਤੇ ਭਰਤੀ ਘੁਟਾਲਿਆਂ ’ਤੇ ਖੁੱਲ੍ਹੀ ਬਹਿਸ ਦੀ ਚੁਣੌਤੀ
ਬੀਕੇਯੂ ਏਕਤਾ ਉਗਰਾਹਾਂ ਦੀ ਔਰਤ ਆਗੂ ਹਰਪ੍ਰੀਤ ਕੌਰ ਜੇਠੂਕੇ ਨੇ ਜਿਥੇ ਔਰਤਾਂ ਨੂੰ ਸੰਘਰਸ਼ਾਂ ਦੇ ਪਿੜ ਮਲਣ ਦੇ ਨਾਲ ਨਾਲ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰਾਂ ਦੀਆਂ ਇਹਨਾਂ ਲੋਕ ਵਿਰੋਧੀ ਨੀਤੀਆਂ ਨੂੰ ਵਾਪਸ ਮੋੜਨ ਲਈ ਆਪੋ ਆਪਣੇ ਤਬਕੇ ਦੀਆਂ ਜਥੇਬੰਦੀਆਂ ਵਿੱਚ ਸ਼ਾਮਿਲ ਹੋ ਕੇ ਸੰਘਰਸ਼ਾਂ ਦੇ ਮੈਦਾਨ ਵਿੱਚ ਨਿੱਤਰੋ। ਅੱਜ ਦੇ ਇਕੱਠ ਨੂੰ ਹਰਪ੍ਰੀਤ ਕੌਰ ਜੇਠੂਕੇ, ਹਰਵਿੰਦਰ ਸਿੰਘ ਕੋਟਲੀ, ਬੂਟਾ ਸਿੰਘ ਤੁੰਗਵਾਲੀ, ਮਲਕੀਤ ਸਿੰਘ, ਬਲਕਰਨ ਸਿੰਘ ਬਰਾੜਨੇ ਵੀ ਸੰਬੋਧਨ ਕੀਤਾ ਅਤੇ ਇਸ ਤੋਂ ਇਲਾਵਾ ਖੇਤ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੇ ਵੀ ਇੱਕ ਜੁੱਟਤਾ ਦਾ ਪ੍ਰਗਟਾਵਾ ਕੀਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




