ਐਸ.ਕੇ.ਐਮ ਦੇ ਸੱਦੇ ਹੇਠ ਕਿਸਾਨ ਜਥੇਬੰਦੀਆਂ ਵੱਲੋਂ ਬਠਿੰਡਾ ’ਚ ਅਮਨ ਸ਼ਾਂਤੀ ਮਾਰਚ ਕੱਢਿਆ

0
444

Bathinda News:ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ’ਤੇ ਮੋਰਚੇ ਵਿੱਚ ਸ਼ਾਮਿਲ ਜਿਲਾ ਬਠਿੰਡਾ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਭਾਰਤ- ਪਾਕਿਸਤਾਨ ਜੰਗ ਦੇ ਵਿਰੋਧ ਵਿੱਚ ਸਰਬੱਤ ਦੇ ਭਲੇ ਅਤੇ ਸ਼ਾਂਤੀ ਲਈ ਜੰਗ ਬੰਦ ਕਰਨ ਵਾਸਤੇ ਅਤੇ ਦੋਵਾਂ ਦੇਸ਼ਾਂ ਦੇ ਹਾਕਮਾਂ ਤੇ ਉਹਨਾਂ ਦੇ ਪਿੱਛੇ ਕੰਮ ਕਰਦੀਆਂ ਮਹਾਂ ਸ਼ਕਤੀਆਂ ਦੇ ਮਨਸੂਬੇ ਬੇਨਕਾਬ ਕਰਨ ਲਈ ਅੱਜ ਅਮਨ ਸ਼ਾਂਤੀ ਮਾਰਚ ਕੀਤਾ ਗਿਆ। ਇਹ ਮਾਰਚ ਬਠਿੰਡਾ ਜਿਲਾ ਕੰਪਲੈਕਸ ਤੋਂ ਸ਼ੁਰੂ ਕਰਕੇ ਮਾਲ ਰੋਡ ਬਠਿੰਡਾ ਤੱਕ ਕੀਤਾ ਗਿਆ। ਮਾਰਚ ਤੋਂ ਪਹਿਲਾਂ ਜਥੇਬੰਦੀਆਂ ਦੇ ਸਾਂਝੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਬੀਕੇਯੂ ਉਗਰਾਹਾਂ ਦੇ ਸੂਬਾ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ,ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ,ਬੀ ਕੇ ਯੂ ਡਕੌਂਦਾ (ਬੁਰਜ ਗਿੱਲ) ਦੇ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ,

ਇਹ ਵੀ ਪੜ੍ਹੋ  ਸਰਕਾਰ ਵੱਲੋਂ PAU ਦੀਆਂ ਸ਼ਿਫਾਰਸਾਂ ਤੇ ਹਾਈਬ੍ਰਿਡ ਝੋਨੇ ਦੀਆਂ ਸਾਰੀਆਂ ਕਿਸਮਾਂ ਦੀ ਵਿਕਰੀ ਤੇ ਹੈ ਪੂਰਨ ਪਾਬੰਦੀ

ਬੀ ਕੇ ਯੂ ਮਾਨਸਾ ਦੇ ਸੂਬਾ ਜਨਰਲ ਸਕੱਤਰ ਬੇਅੰਤ ਸਿੰਘ ਮਹਿਮਾ ਸਰਜਾ, ਬੀਕੇਯੂ ਡਕੌਂਦਾ( ਧਨੇਰ )ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਕਿਰਤੀ ਕਿਸਾਨ ਯੂਨੀਅਨ ਦੇ ਜਿਲਾ ਕਨਵੀਨਰ ਸਵਰਨ ਸਿੰਘ ਪੂਹਲੀ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਸਮੁੱਚੀ ਮਨੁੱਖਤਾ ਕਦੇ ਵੀ ਜੰਗ ਨਹੀਂ ਚਾਹੁੰਦੀ ਕਿਉਂਕਿ ਜੰਗ ਕਿਸੇ ਮਸਲੇ ਦਾ ਹੱਲ ਨਹੀਂ ਸਗੋਂ ਇਹ ਤਾਂ ਖੁਦ ਇੱਕ ਮਸਲਾ ਹੈ। ਜੰਗ ਵਿੱਚ ਦੋਵਾਂ ਹੀ ਦੇਸ਼ਾਂ ਦਾ ਆਰਥਿਕ ਤੇ ਜਾਨੀ-ਮਾਲੀ ਨੁਕਸਾਨ ਹੋਣਾ ਹੈ। ਇਹ ਜੰਗ ਵੱਡੀਆਂ ਤਾਕਤਾਂ ਲਈ ਜਰੂਰ ਲਾਭਕਾਰੀ ਹੋ ਸਕਦੀ ਹੈ ਕਿਉਂਕਿ ਵੱਡੇ ਦੇਸ਼ਾਂ ਨਾਲ ਭਾਰਤ ਵੱਲੋਂ ਟੈਕਸ ਫਰੀ ਸਮਝੌਤੇ ਕੀਤੇ ਜਾ ਰਹੇ ਹਨ । ਭਾਰਤ ਅਤੇ ਪਾਕਿਸਤਾਨ ਦੇ ਹਾਕਮ ਲੋਕਾਂ ਦੇ ਮੁੱਦਿਆਂ ਤੋਂ ਧਿਆਨ ਪਰੇ ਹਟਾਉਣ ਲਈ ਜੰਗ ਲੜਨ ਦਾ ਡਰਾਮਾ ਕਰ ਰਹੇ ਹਨ ਅਤੇ ਜੰਗ ਦੀ ਆੜ ਵਿੱਚ ਲੋਕਾਂ ਉੱਪਰ ਉਹਨਾਂ ਨੂੰ ਲੁੱਟਣ ਵਾਲੀਆਂ ਕਾਰਪੋਰੇਟ ਪੱਖੀ ਮਨ ਮਰਜ਼ੀ ਦੀਆਂ ਨੀਤੀਆਂ ਥੋਪ ਰਹੇ ਹਨ।

ਇਹ ਵੀ ਪੜ੍ਹੋ  ਝੋਨੇ ਦੀ ਥਾਂ ਮੱਕੀ ਬੀਜਣ ਵਾਲੇ ਕਿਸਾਨਾਂ ਨੂੰ ਮਿਲੇਗੀ 7 ਹਜ਼ਾਰ ਰੁਪਏ ਪ੍ਰਤੀ ਏਕੜ ਦੀ ਮਾਲੀ ਸਹਾਇਤਾ : ਡਿਪਟੀ ਕਮਿਸ਼ਨਰ

ਅੱਤਵਾਦ ਜਿਸ ਦਾ ਬਹਾਨਾ ਬਣਾ ਕੇ ਫੌਜੀ ਕਾਰਵਾਈ ਕੀਤੀ ਗਈ ਇਸ ਮਸਲੇ ਦਾ ਹੱਲ ਨਹੀਂ ਕਰ ਸਕਦੀ। ਅੱਤਵਾਦ ਦਾ ਖਾਤਮਾ ਕਰਨ ਲਈ ਡਿਪਲੋਮੈਟਿਕ ਅਤੇ ਕੂਟਨੀਤੀ ਦਾ ਤਰੀਕਾ ਅਪਣਾਏ ਜਾਣ ਦੀ ਲੋੜ ਹੈ। ਇਸ ਸਮੇਂ ਹੋਰਨਾਂ ਤੋਂ ਇਲਾਵਾ ਕਿਸਾਨ ਆਗੂ ਸ਼ਿੰਗਾਰਾ ਸਿੰਘ ਮਾਨ, ਜਸਵੀਰ ਸਿੰਘ ਆਕਲੀਆ,ਹਰਵਿੰਦਰ ਸਿੰਘ ਕੋਟਲੀ,ਰਾਜ ਮਹਿੰਦਰ ਸਿੰਘ ਕੋਟਭਾਰਾ,ਬਲਤੇਜ ਸਿੰਘ ਪੂਹਲੀ, ਅਮਰਜੀਤ ਸਿੰਘ ਹਨੀ,ਰੇਸ਼ਮ ਸਿੰਘ ਜੀਦਾ, ਹਰਿੰਦਰ ਕੌਰ ਬਿੰਦੂ,ਮਜ਼ਦੂਰ ਆਗੂ ਲਛਮਣ ਸਿੰਘ ਸੇਵੇਵਾਲਾ, ਮਿੱਠੂ ਸਿੰਘ ਘੁੱਦਾ, ਪ੍ਰਕਾਸ਼ ਸਿੰਘ, ਸੁਖਪਾਲ ਸਿੰਘ ਖਿਆਲੀ ਵਾਲਾ ਅਤੇ ਕਾ ਅਮੀ ਲਾਲ ਨੇ ਵੀ ਸੰਬੋਧਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here