ਨਵਾਂ ਸ਼ਹਿਰ, 24 ਮਈ: ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਦੇ ਪਾਰਟੀ ਦੇ ਸਟੇਟ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਦੇ ਪੱਖ ਵਿਚ ਚੋਣ ਪ੍ਰਚਾਰ ਕਰਨ ਲਈ ਨਵਾਂ ਸ਼ਹਿਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ PM ਮੋਦੀ ਨੂੰ ਹੱਥੀ ਲਿਆ ਹੈ। ਇਸ ਦੌਰਾਨ ਮਾਇਆਵਤੀ ਨੇ ਕਿਹਾ ਕਿ ਕਾਂਗਰਸ ਵਾਂਗ ਭਾਜਪਾ ਨੇ ਵੀ ਸਰਕਾਰੀ ਏਜੰਸੀਆਂ ਦਾ ਸਿਆਸੀਕਰਨ ਕਰ ਦਿੱਤਾ ਹੈ। ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਦੇਸ਼ ਭਰ ਦੇ ਕਿਸਾਨ ਨਾਖੁਸ਼ ਹਨ।
ਹੰਸ ਰਾਜ ਹੰਸ ਨੇ ਕਿਸਾਨਾਂ ਤੋਂ ਮੰਗੀ ਮੁਆਫੀ
ਮੋਦੀ ਸਰਕਾਰ ਦੇ ਵਿਵਾਦਿਤ ਖੇਤੀ ਕਾਨੂੰਨਾਂ ਕਾਰਨ ਪੰਜਾਬ, ਹਰਿਆਣਾ, ਯੂਪੀ ਸਮੇਤ ਕਈ ਹੋਰ ਸੂਬਿਆਂ ਦੇ ਕਿਸਾਨ ਕਈ ਮਹੀਨੇ ਦਿੱਲੀ ਦੇ ਬਾਰਡਰਾਂ ‘ਤੇ ਬੈਠੇ ਰਹੇ। ਅਜੇ ਵੀ ਮੋਦੀ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਹਨ। ਮਾਇਆਵਤੀ ਨੇ ਕਿਹਾ ਕਿ ਨਾ ਤਾਂ ਰਾਜ ਅਤੇ ਨਾ ਹੀ ਕੇਂਦਰ ਸਰਕਾਰ ਨੇ ਕਿਸਾਨਾਂ ਦਾ ਧਿਆਨ ਰੱਖਿਆ ਹੈ। ਲੋਕਾਂ ਨੂੰ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਵੱਲੋਂ ਦਿੱਤੀਆਂ ਜਾਣ ਵਾਲੀਆਂ ਗਾਰੰਟੀਆਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ। ਚੋਣ ਨਤੀਜਿਆਂ ਮਗਰੋਂ ਇਹ ਗਾਰੰਟੀਆਂ ਜੁਮਲੇ ਸਾਬਿਤ ਹੁੰਦੀਆਂ ਹਨ।