WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਕਿਸਾਨਾਂ ਨੇ ਮੁੜ ਕੀਤਾ ਭਾਜਪਾ ਉਮੀਦਵਾਰ ਦਾ ਵਿਰੋਧ,ਪੁਲਿਸ ਨੇ ਕਿਸਾਨਾਂ ’ਤੇ ਕੀਤਾ ਲਾਠੀਚਾਰਜ

ਬਠਿੰਡਾ, 17 ਅਪ੍ਰੈਲ : IAS ਦੀ ਨੌਕਰੀ ਤੋਂ ਅਸਤੀਫ਼ਾ ਦੇ ਕੇ ਭਾਜਪਾ ਦੀ ਉਮੀਦਵਾਰ ਬਣੀ ਪਰਮਪਾਲ ਕੌਰ ਮਲੂਕਾ ਦਾ ਵੀ ਕਿਸਾਨਾਂ ਵੱਲੋਂ ਬੁੱਧਵਾਰ ਨੂੰ ਮੁੜ ਵਿਰੌਧ ਕੀਤਾ ਗਿਆ। ਪਹਿਲੇ ਦਿਨ ਬਠਿੰਡਾ ਪੁੱਜਣ ’ਤੇ ਕਿਸਾਨਾਂ ਨੇ ਭਾਜਪਾ ਦੇ ਦਫ਼ਤਰ ਨਜਦੀਕ ਪੁੱਜ ਕੇ ਨਾਅਰੇਬਾਜ਼ੀ ਕੀਤੀ ਸੀ ਜਦਕਿ ਅੱਜ ਹਲਕੇ ਦੇ ਕਸਬਾ ਮੋੜ ਮੰਡੀ ਸਨਾਤਨ ਧਰਮਸ਼ਾਲਾ ਵਿਖੇ ਭਾਜਪਾ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕਰਨ ਲਈ ਪੁੱਜਣ ਤੋਂ ਪਹਿਲਾਂ ਹੀ ਕਿਸਾਨ ਪੁੱਜ ਗਏ। ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਿੱਤੇ ਵਿਰੋਧ ਦੇ ਸੱਦੇ ਹੇਠ ਕਿਸਾਨ ਵੱਡੀ ਗਿਣਤੀ ਵਿਚ ਇੱਥੇ ਪੁੱਜੇ ਹੋਏ ਸਨ। ਉਧਰ ਪੁਲਿਸ ਨੇ ਵੀ ਕਿਸਾਨਾਂ ਦੀ ਆਮਦ ਦੀ ਭਿਣਕ ਲੱਗਦਿਆਂ ਹੀ ਸ਼ਹਿਰ ਦੇ ਵੱਖ ਵੱਖ ਚੌਕਾਂ ’ਚ ਬੈਰੀਕੇਡਿੰਗ ਕਰਕੇ ਸ਼ਹਿਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ

ਗ੍ਰਿਫਤਾਰੀ ਸਾਥੀਆਂ ਦੀ ਰਿਹਾਈ ਨੂੰ ਲੈਣ ਕੇ ਕਿਸਾਨਾਂ ਵੱਲੋਂ ਰੇਲਵੇ ਟਰੈਕ ਜਾਮ

 

 

ਪ੍ਰੰਤੂ ਕਿਸਾਨਾਂ ਨੇ ਜਦ ਬੈਰੀਕੇਡ ਤੋੜ ਕੇ ਅੱਗੇ ਵਧਣ ਦਾ ਯਤਨ ਕੀਤਾ ਤਾਂ ਪੁਲਿਸ ਨਾਲ ਝੜਪ ਹੋ ਗਈ। ਜਿਸਤੋਂ ਬਾਅਦ ਪੁਲਿਸ ਨੇ ਕਿਸਾਨਾਂ ’ਤੇ ਲਾਠੀਚਾਰਜ ਕਰ ਦਿੱਤਾ ਅਤੇ ਇਸ ਦੌਰਾਨ ਕੁੱਝ ਕਿਸਾਨਾਂ ਦੀਆਂ ਪੱਗਾਂ ਵੀ ਲੱਥ ਗਈਆਂ। ਮੋਰਚੇ ਵਿਚ ਸ਼ਾਮਲ ਬੀਕੇਯੂ ਉਗਰਾਹਾਂ ਦੇ ਹਰਜਿੰਦਰ ਸਿੰਘ ਬੱਗੀ, ਜਸਵੀਰ ਸਿੰਘ ਬੁਰਜ ਸੇਮਾ, ਸਿਕੰਦਰ ਸਿੰਘ ਘੁੰਮਣ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਰੇਸ਼ਮ ਸਿੰਘ ਯਾਤਰੀ, ਅਮਰਜੀਤ ਸਿੰਘ ਸਿੱਧੂ ਯਾਤਰੀ ਅਤੇ ਬੀਕੇਯੂ ਮਾਨਸਾ ਦੇ ਸੂਬਾ ਕਾਰਜਕਾਰਨੀ ਪ੍ਰਧਾਨ ਸੁਰਜੀਤ ਸਿੰਘ ਸੰਦੋਹਾ ਨੇ ਇਸ ਮੌਕੇ ਰੋਸ਼ ਪ੍ਰਗਟ ਕਰਦਿਆਂ ਦੋਸ਼ ਲਗਾਇਆ ਕਿ ਦਿੱਲੀ ਹਕੂਮਤ ਕਿਸਾਨ ਅੰਦੋਲਨ ਦੇ ਦਬਾਅ ਤੋਂ ਬੇਸ਼ੱਕ ਤਿੰਨ ਖੇਤੀ ਬਿੱਲਾਂ ਨੂੰ ਵਾਪਸ ਲੈ ਗਈ

ਹਰਿਆਣਾ ਦੇ ਹਿਸਾਰ ’ਚ ‘ਨੂੰਹਾਂ ਕਰਨਗੀਆਂ ਸਹੁਰੇ’ ਦਾ ਮੁਕਾਬਲਾ, ਚੋਟਾਲਾ ਪ੍ਰਵਾਰ ਹੋਇਆ ਆਹਮੋ-ਸਾਹਮਣੇ

 

 

ਪ੍ਰੰਤੂ ਇਸ ਮੌਕੇ ਲਿਖਤੀ ਤੌਰ ’ਤੇ ਮੰਨੀਆਂ ਮੰਗਾਂ ਨੂੰ ਹੁਣ ਲਾਗੂ ਕਰਨ ਤੋਂ ਮੁੱਕਰ ਗਏ ਹਨ, ਜਿਸਦੇ ਚੱਲਦੇ ਕਿਸਾਨ ਮੁੜ ਸੰਘਰਸ਼ ਲਈ ਮਜਬੂਰ ਹੋਏ ਹਨ। ਕਿਸਾਨ ਆਗੂਆਂ ਨੇ ਕਿਹਾਕਿ ਸੰਯੁਕਤ ਕਿਸਾਨ ਮੋਰਚੇ ਨੇ ਪੂਰੇ ਦੇਸ਼ ਵਿਚ ਭਾਜਪਾ ਦੇ ਉਮੀਦਵਾਰਾਂ ਨੂੰ ਘੇਰ ਕੇ ਸਵਾਲ ਪੁੱਛਣ ਦਾ ਸੱਦਾ ਦਿੱਤਾ ਹੋਇਆ ਹੈ। ਉਧਰ ਕਿਸਾਨਾਂ ਦੇ ਇਸ ਸੰਘਰਸ਼ ਦੇ ਵਿਚਕਾਰ ਹੀ ਭਾਜਪਾ ਉਮੀਦਵਾਰ ਪਰਮਪਾਲ ਕੌਰ ਅਤੇ ਸੂਬਾ ਜਨਰਲ ਸਕੱਤਰ ਦਿਆਲ ਦਾਸ ਸੋਢੀ ਵੱਲੋਂ ਪੁਲਿਸ ਦੀ ਸਖ਼ਤ ਸੁਰੱਖਿਆ ਹੇਠ ਮੌੜ ਦੇ ਭਾਜਪਾ ਆਗੂਆਂ ਅਤੇ ਕੋਰ ਕਮੇਟੀ ਮੈਬਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਮੰਡਲ ਪ੍ਰਧਾਨ ਜੀਵਨ ਗੁਪਤਾ, ਜਿਲ੍ਹਾ ਮੀਤ ਪ੍ਰਧਾਨ ਬਲਵੀਰ ਚੰਦ, ਯੂਵਾ ਮੋਰਚਾ ਦੇ ਕਾਰਜਕਾਰਨੀ ਮੈਂਬਰ ਚੰਦਰ ਮੋਹਨ ਗਰਗ, ਜਿਲ੍ਹਾ ਸੈਕਟਰੀ ਹਰਸ਼ ਗੋਇਲ, ਸੰਜੇ ਮਿੱਤਲ, ਨੱਥੂ ਰਾਮ ਗਰਗ ਆਦਿ ਮੌਜੂਦ ਸਨ।

 

Related posts

ਜ਼ਿਲ੍ਹੇ ਅੰਦਰ ਹੁਣ ਤੱਕ 1.6 ਲੱਖ ਮੀਟ੍ਰਿਕ ਟਨ ਤੋਂ ਵਧੇਰੇ ਝੋਨੇ ਦੀ ਪਰਾਲੀ ਨੂੰ ਡੰਪਾਂ ਚ ਕੀਤਾ ਜਾ ਚੁੱਕਾ ਹੈ ਸਟੋਰ : ਸ਼ੌਕਤ ਅਹਿਮਦ ਪਰੇ

punjabusernewssite

ਕੁਲਦੀਪ ਸਿੰਘ ਧਾਲੀਵਾਲ ਵੱਲੋਂ ਮੰਗਾਂ ਜਲਦ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸਤਕਾਰਾਂ ਨੇ ਰੋਸ ਪ੍ਰਦਰਸ਼ਨ ਦਾ ਸੱਦਾ ਲਿਆ ਵਾਪਸ

punjabusernewssite

ਚਿੱਟੀ ਮੱਖੀ ਦੇ ਖ਼ਾਤਮੇ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਵਿੱਢੀ ਮੁਹਿੰਮ, ਡੀਸੀ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੱਗ

punjabusernewssite