WhatsApp Image 2024-10-26 at 19.49.35
WhatsApp Image 2024-10-30 at 17.40.47
980x 450 Pixel Diwali ads
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 07.25.43
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਬਠਿੰਡਾ

ਝੋਨੇ ਦੀ ਨਿਰਵਿਘਨ ਖਰੀਦ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਘੇਰਿਆ ਡੀਸੀ ਦਾ ਘਰ

24 Views

ਬਠਿੰਡਾ, 5 ਨਵੰਬਰ: ਝੋਨੇ ਦੀ ਖਰੀਦ, ਡੀਏਪੀ ਅਤੇ ਪਰਾਲੀ ਦੀ ਸਮੱਸਿਆ ਦੀ ਹੱਲ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 20 ਦਿਨਾਂ ਤੋਂ ਮੋਰਚਾ ਲਾਈ ਬੈਠੇ ਕਿਸਾਨਾਂ ਦੀ ਅਣਸੁਣੀ ਕਰਨ ‘ਤੇ ਬਠਿੰਡਾ ਦੇ ਡੀਸੀ ਦੀ ਰਿਹਾਇਸ਼ ਅਤੇ ਮਿੰਨੀ ਸਕੱਤਰੇਤ ਦੇ ਸਾਰੇ ਗੇਟਾਂ ਨੂੰ ਬੰਦ ਕਰਕੇ ਡੀਸੀ ਦਾਊ ਉਸਦੇ ਦਫਤਰ ਵਿੱਚ ਹੀ ਘਿਰਾਓ ਕਰ ਲਿਆ। ਅੱਜ ਡਿਪਟੀ ਕਮਿਸ਼ਨਰ ਨਾਲ ਕਿਸਾਨਾਂ ਆਗੂਆਂ ਦੀ ਮੀਟਿੰਗ ਵੀ ਹੋਈ ਜੋ ਬੇਸਿੱਟਾ ਰਹੀ।ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਬੁਲਾਰਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜਿਲਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਔਰਤ ਜਥੇਬੰਦੀ ਦੇ ਆਗੂ ਹਰਿੰਦਰ ਬਿੰਦੂ ਨੇ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਖਰੀਦ ਦੇ ਗਲਤ ਅੰਕੜੇ ਪੇਸ਼ ਕੀਤੇ ਜਾ ਰਹੇ ਹਨ ਕਿ ਵੱਡੀ ਪੱਧਰ ਤੇ ਝੋਨੇ ਦੀ ਖਰੀਦ ਹੋ ਗਈ ਜਾਂ ਲਿਫਟਿੰਗ ਹੋ ਗਈ ਹੈ। ਅੱਜ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਦੌਰਾਨ ਵੀ ਉਹਨਾਂ ਅੰਕੜਿਆਂ ਰਾਹੀਂ ਦੱਸਿਆ ਕਿ ਮੰਡੀਆਂ ਵਿੱਚ ਪਹੁੰਚੇ 80% ਝੋਨੇ ਦੀ ਖਰੀਦ ਹੋ ਚੁੱਕੀ ਹੈ ।

ਪੰਜਾਬ ਸਰਕਾਰ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਪ੍ਰਤੀਬੱਧ- ਡਾ. ਬਲਵੀਰ ਸਿੰਘ

ਕਿਸਾਨ ਆਗੂਆਂ ਨੂੰ ਕੁਝ ਮੰਡੀਆਂ ਚੋਂ ਮਿਲੀਆਂ ਰਿਪੋਰਟਾਂ ਮੁਤਾਬਕ ਦੇਰੀ ਨਾਲ ਸੈਲਰ ਮਾਲਕਾਂ ਨਾਲ ਹੋਏ ਐਗਰੀਮੈਂਟ ਵਾਲੀਆਂ ਮੰਡੀਆਂ ਵਿੱਚ 20% ਹੀ ਮੰਡੀ ਵਿੱਚ ਪਹੁੰਚੇ ਝੋਨੇ ਦੀ ਖਰੀਦ ਹੋਈ ਹੈ ਅਤੇ 5% ਲਿਫਟਿੰਗ ਹੋਈ ਹੈ। ਸੈਲਰਾਂ ਵਾਲੇ ਕਿਸਾਨਾਂ ਤੋਂ ਆੜਤੀਆਂ ਦੀ ਮਿਲੀ ਭੁਗਤ ਨਾਲ ਕਾਟ ਰਾਹੀਂ ਝੋਨੇ ਦੀ ਸਰੇਆਮ ਲੁੱਟ ਕੀਤੀ ਜਾ ਰਹੀ ਹੈ। ਦੇਰੀ ਨਾਲ ਐਗਰੀਮੈਂਟ ਹੋਣ ਕਾਰਨ ਮੰਡੀਆਂ ਵਿੱਚ ਖਰੀਦੇ ਹੋਏ ਝੋਨੇ ਚ ਕਟੌਤੀ ਆ ਰਹੀ ਹੈ ਜਿਸ ਨੂੰ ਲੈ ਕੇ ਲਿਫਟਿੰਗ ਦੀ ਵੱਡੀ ਸਮੱਸਿਆ ਬਣ ਹੋਈ ਹੈ। ਇਸੇ ਤਰ੍ਹਾਂ ਡੀਏਪੀ ਦੀ ਘਾਟ ਕਾਰਨ ਕਿਸਾਨਾਂ ਨੂੰ ਜੋ ਵੀ ਡੀਏਪੀ ਮਿਲਦੀ ਹੈ ਉਸ ਨਾਲ ਨੈਨੋ ਡੀਏਪੀ ਜਾਂ ਹੋਰ ਸਮਾਨ ਮਲੋਜੋਰੀ ਦਿੱਤਾ ਜਾ ਰਿਹਾ ਹੈ। ਸਰਕਾਰ ਵੱਲੋਂ ਪਰਾਲੀ ਦੀ ਸੰਭਾਲ ਦੇ ਪੁਖਤਾ ਪ੍ਰਬੰਧ ਨਾ ਹੋਣ ਕਾਰਨ ਮਜਬੂਰ ਬਸ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਉੱਪਰ ਪਰਚੇ ਕੀਤੇ ਜਾ ਰਹੇ ਹਨ ਜੁਰਮਾਨੇ ਪਾਏ ਜਾ ਰਹੇ ਹਨ ਅਤੇ ਜਮਾਂਬੰਦੀਆਂ ਵਿੱਚ ਰੈਡ ਐਂਟਰੀਆਂ ਕੀਤੀਆਂ ਜਾ ਰਹੀਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਦਾ ਜਿੰਨਾ ਜ਼ੋਰ ਮਜਬੂਰ ਬਸ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਰੋਕਣ ਤੇ ਅਫਸਰਾਂ ਦਾ ਲੱਗਿਆ ਹੋਇਆ ਹੈ ਉਹਨਾਂ ਜੋਰ ਦਾਣਾ ਮੰਡੀਆਂ ਚ ਲਾ ਕੇ ਝੋਨਾ ਵਿਕਵਾਉਣ ਤੇ ਲੱਗਣਾ ਚਾਹੀਦਾ ਸੀ।

ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ

ਬੁਲਾਰਿਆਂ ਨੇ ਕਿਹਾ ਕਿ ਸਾਰੀਆਂ ਸਮੱਸਿਆਵਾਂ ਲਈ ਅਸਲ ਜੜ ਸਾਮਰਾਜ ਜੀ ਪੱਖੀ ਨੀਤੀਆਂ ਹਨ ਜਿਹੜੀਆਂ ਕਿਸਾਨਾਂ ਤੋਂ ਜਮੀਨਾਂ ਖੋਹਣ ਲਈ ਲਾਗੂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਇਹਨਾਂ ਵੱਡੀਆਂ ਸਮੱਸਿਆਵਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਦੇ ਘਿਰਾਓ ਦੇ ਚੱਲ ਰਹੇ ਮੋਰਚੇ ਵਿੱਚ ਵੱਧ ਤੋਂ ਵੱਧ ਡੀਸੀ ਦਫਤਰ ਪਹੁੰਚਣ। ਅੱਜ ਦੇ ਧਰਨੇ ਨੂੰ ਬਸੰਤ ਸਿੰਘ ਕੋਠਾ ਗੁਰੂ, ਜਗਦੇਵ ਸਿੰਘ ਜੋਗੇਵਾਲਾ, ਜਗਸੀਰ ਸਿੰਘ ਝੁੰਬਾ, ਨਛੱਤਰ ਸਿੰਘ ਢੱਡੇ, ਮਾਲਣ ਕੌਰ ਕੋਠਾ ਗੁਰੂ, ਕਰਮਜੀਤ ਕੌਰ ਲਹਿਰਾ ਖਾਨਾ, ਸੁਖਜੀਤ ਕੌਰ ਚੱਕ ਫਤਿਹ ਸਿੰਘ ਵਾਲਾ, ਗੁਲਾਬ ਸਿੰਘ ਜਿਉਂਦ, ਬਲਦੇਵ ਸਿੰਘ ਚੌਕੇ, ਹੁਸ਼ਿਆਰ ਸਿੰਘ ਚੱਕ ਫਤਿਹ ਸਿੰਘ ਵਾਲਾ, ਬਲਜੀਤ ਸਿੰਘ ਪੂਹਲਾ, ਜਸਪਾਲ ਸਿੰਘ ਕੋਠਾ ਗੁਰੂ, ਤਜਿੰਦਰ ਸਿੰਘ ਕੋਠਾ ਗੁਰੂ, ਅਮਰੀਕ ਸਿੰਘ ਸਿਵੀਆਂ, ਗੁਰਪਾਲ ਸਿੰਘ ਦਿਉਣ, ਅਜੈਪਾਲ ਸਿੰਘ ਘੁੱਦਾ, ਰਾਮ ਸਿੰਘ ਕੋਟਗੁਰੂ, ਹਰਪ੍ਰੀਤ ਸਿੰਘ ਕਾਲਾ ਚੱਠੇਵਾਲਾ, ਰਾਜਵਿੰਦਰ ਸਿੰਘ ਰਾਜੂ ਰਾਮਨਗਰ ਅਤੇ ਗੁਰਮੇਲ ਸਿੰਘ ਬਬਲੀ ਨੇ ਵੀ ਸੰਬੋਧਨ ਕੀਤਾ।

Related posts

ਕੋਵਿਡ ਸੈਂਟਰ ਦੇ ਫੰਡਾਂ ਤੇ ਸਮਾਨ ਦੀ ਜਾਂਚ ਲਈ ਡੀਸੀ ਵਲੋਂ ਤਿੰਨ ਮੈਂਬਰੀ ਕਮੇਟੀ ਦਾ ਗਠਨ

punjabusernewssite

ਮਿੱਤਲ ਗਰੁੱਪ ਵੱਲੋਂ ਦਿਵਾਲੀ ਪਾਰਟੀ ਦਾ ਆਯੋਜਨ

punjabusernewssite

16 ਫ਼ਰਵਰੀ ਨੂੰ 16 ਥਾਵਾਂ ’ਤੇ ਲੱਗਣਗੇ ਸਪੈਸ਼ਲ ਕੈਂਪ, ਹੁਣ ਤੱਕ 3548 ਨੇ ਲਈ ਸਹੂਲਤ

punjabusernewssite