WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਕਿਸਾਨਾਂ ਦਾ ਵੱਡਾ ਫ਼ੈਸਲਾ: ਡੀਸੀ ਦਫ਼ਤਰ ਅੱਗੇ ਧਰਨਾ ਖ਼ਤਮ, 5 ਮਈ ਤੋਂ ਖੇਤੀਬਾੜੀ ਮੰਤਰੀ ਦੇ ਘਰ ਅੱਗੇ ਧਰਨਾ ਦੇਣ ਦਾ ਐਲਾਨ

ਬਠਿੰਡਾ , 25 ਅਪ੍ਰੈਲ: ਲੰਘੀ 4 ਅਪ੍ਰੈਲ ਤੋਂ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕਿਸਾਨੀ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਕਿਸਾਨਾਂ ਨੇ ਅੱਜ ਫੈਸਲਾ ਕਰਦਿਆਂ ਆਗਾਮੀ 5 ਮਈ ਨੂੰ ਸੂਬੇ ਦੇ ਖੇਤੀਬਾੜੀ ਮੰਤਰੀ ਅਤੇ ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਇਸਤੋਂ ਇਲਾਵਾ ਨਾਲ ਉਹਨਾਂ ਦਾ ਪਿੰਡਾਂ ਵਿੱਚ ਆਉਣ ’ਤੇ ਸਖਤ ਵਿਰੋਧ ਕਰਨ ਦਾ ਵੀ ਫੈਸਲਾ ਲਿਆ ਗਿਆ। ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲ੍ਹਾ ਬਠਿੰਡਾ ਦੀ ਹੋਈ ਮੀਟਿੰਗ ਦੌਰਾਨ ਕੀਤੇ ਫੈਸਲਿਆਂ ਦਾ ਐਲਾਨ ਜਿਲਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਬਠਿੰਡਾ ਵਿਖੇ ਚੱਲ ਰਹੇ ਮੋਰਚੇ ਦੀ ਸਟੇਜ ਤੋਂ ਕੀਤਾ। ਉਹਨਾਂ ਕਿਹਾ ਕਿ 4 ਅਪ੍ਰੈਲ ਤੋਂ ਚੱਲ ਰਹੇ ਇਸ ਮੋਰਚੇ ਦੀਆਂ ਮੰਗਾਂ ਸਬੰਧੀ ਜਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੇ ਕੰਨ ਤੇ ਜੂੰਅ ਨਹੀਂ ਸਰਕੀ ਅਤੇ ਕਿਸਾਨ ਖੇਤੀਬਾੜੀ ਮੰਤਰੀ ਨਾਲ ਵੀ ਪੰਜ ਵਾਰ ਮੀਟਿੰਗਾਂ ਕਰ ਚੂੱਕੇ ਹਨ।

ਸੁਖਬੀਰ ਸਿੰਘ ਬਾਦਲ ਨੇ ਮਲੋਟ ਦੀਆਂ ਮੰਡੀਆਂ ਦਾ ਕੀਤਾ ਦੌਰਾ, ਕਿਹਾ ਆਪ ਸਰਕਾਰ ਮੰਡੀਆਂ ਵਿਚੋਂ ਕਣਕ ਚੁੱਕਣ ਤੋਂ ਭੱਜੀ

ਸਟੇਜ ਤੋਂ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਗਾਤਾਰ ਕਿਸਾਨਾਂ ਦੀ ਅਣਸੁਣੀ ਕੀਤੀ ਜਾ ਰਹੀ ਹੈ ਜਿਸ ਦੇ ਵਿਰੋਧ ਵਿੱਚ ਖੇਡ ਮੰਤਰੀ ਮੀਤ ਹੇਅਰ ਦਾ ਵੀ ਵਿਰੋਧ ਕਰਨ ਦਾ ਐਲਾਨ ਕੀਤਾ ਹੋਇਆ ਹੈ। ਉਹਨਾਂ ਕਿਹਾ ਕਿ ਲੋੜ ਪੈਣ ’ਤੇ ਗੁਰਮੀਤ ਸਿੰਘ ਖੁੱਡੀਆਂ ਦੇ ਵਿਰੋਧ ਵਿੱਚ ਦੂਜੇ ਜਿਲਿ੍ਹਆਂ ਦੀ ਵੀ ਸਮੂਲੀਅਤ ਕਰਵਾਈ ਜਾਵੇਗੀ। ਬਸੰਤ ਸਿੰਘ ਕੋਠਾ ਗੁਰੂ, ਕਰਮਜੀਤ ਕੌਰ ਲਹਿਰਾ ਖਾਨਾ, ਮਾਲਣ ਕੌਰ ਕੋਠਾ ਗੁਰੂ ਅਤੇ ਪਰਮਜੀਤ ਕੌਰ ਪਿੱਥੋ ਨੇ ਮੋਰਚੇ ਦੀਆਂ ਮੰਗਾਂ ਸਬੰਧੀ ਕਿਹਾ ਕਿ 15 ਮਈ ਨੂੰ ਗੈਸ ਪਾਈਪ ਲਾਈਨ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ , ਪਾਈਪ ਲਾਈਨ ਦੇ ਅਧਿਕਾਰੀਆਂ ਅਤੇ ਕਿਸਾਨ ਆਗੂਆਂ ਵਿਚਕਾਰ ਪਾਈਪ

ਦਿਲਬਾਗ ਸਿੰਘ ਹੀਰ ਸਹਿਤ ਤਿੰਨ ਖੇਤੀਬਾੜੀ ਅਫ਼ਸਰ ਬਣੇ ਸੰਯੁਕਤ ਡਾਇਰੈਕਟਰ

ਲਾਈਨ ਅਧੀਨ ਅਕਵਾਇਰ ਹੋਈ ਜਮੀਨ ਦਾ 24 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਾਰੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਲਿਖਤੀ ਸਮਝੌਤਾ ਹੋ ਚੁੱਕਿਆ ਹੋਇਆ ਪਰ ਹਾਲੇ ਤੱਕ ਕਿਸਾਨਾਂ ਨੂੰ ਦੋ ਜਾਂ ਢਾਈ ਲੱਖ ਰੁਪਏ ਪ੍ਰਤੀ ਏਕੜ ਹੀ ਮੁਆਵਜ਼ਾ ਮਿਲਿਆ ਹੈ ਉਹਨਾਂ ਨੂੰ ਸਮਝੌਤੇ ਮੁਤਾਬਕ ਰਹਿੰਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ। ਗੜੇਮਾਰੀ, ਤੂਫਾਨ ਅਤੇ ਅੱਗ ਲੱਗਣ ਕਾਰਨ ਕਿਸਾਨਾਂ ਦੀ ਖੇਤਾਂ ਚ ਖੜੀ ਪੱਕੀ ਹੋਈ ਕਣਕ ਦੀ ਫਸਲ ਤਬਾਹ ਹੋ ਗਈ ਉਸ ਦਾ ਮੁਆਵਜ਼ਾ ਵੀ ਨਹੀਂ ਦਿੱਤਾ ਜਾ ਰਿਹਾ। ਭਿਆਨਕ ਬਿਮਾਰੀ ਕਾਰਨ ਜਿਲੇ ਵਿੱਚ ਕਿਸਾਨਾਂ ਦੇ ਹਜ਼ਾਰਾਂ ਦੀ ਗਿਣਤੀ ਵਿੱਚ ਪਸ਼ੂ ਮਰ ਚੁੱਕੇ ਹਨ ਇਸ ਦਾ ਵੀ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ। ਭਾਰਤ ਮਾਲਾ ਸੜਕ ਅਧੀਨ ਅਕਵਾਇਰ ਕੀਤੀ ਜਮੀਨ ਦਾ ਤਿੰਨ ਪਿੰਡਾਂ ਭਗਵਾਨਗੜ੍ਹ, ਸ਼ੇਰਗੜ੍ਹ ਅਤੇ ਦੁੱਨੇਆਣੇ ਦੇ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ।

EC issues notice to BJP and Congress: ਚੋਣ ਕਮੀਸ਼ਨ ਨੇ ਭਾਜਪਾ ‘ਤੇ ਕਾਂਗਰਸ ਨੂੰ ਜਾਰੀ ਕੀਤਾ ਨੋਟਿਸ

ਨਰਮੇ ਦੀ ਬਜਾਈ ਦਾ ਢੁਕਵਾਂ ਸਮਾਂ ਹੈ , ਸਰਕਾਰ ਵੱਲੋਂ ਸਿਰਫ ਝੋਨੇ ਦੇ ਬਦਲ ਦੇ ਨਾਅਰੇ ਦਿੱਤੇ ਜਾ ਰਹੇ ਹਨ ਪਰ ਨਰਮੇ ਦੇ ਵਧੀਆ ਰੋਗ ਰਹਿਤ ਬੀਜਾਂ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਇਸ ਦੌਰਾਨ ਬਠਿੰਡਾ ਵਿਖੇ ਚੱਲ ਰਹੇ ਮੋਰਚੇ ਨੂੰ ਸਮਾਪਤ ਕਰ ਦਿੱਤਾ।ਅੱਜ ਦੇ ਧਰਨੇ ਵਿੱਚ ਹਰਿੰਦਰ ਬਿੰਦੂ, ਹਰਜਿੰਦਰ ਸਿੰਘ ਬੱਗੀ, ਜਸਵੀਰ ਸਿੰਘ ਬੁਰਜ ਸੇਮਾ, ਨਛੱਤਰ ਸਿੰਘ ਢੱਡੇ, ਬਾਬੂ ਸਿੰਘ ਮੰਡੀ ਖੁਰਦ, ਸੁਖਦੇਵ ਸਿੰਘ ਰਾਮਪੁਰਾ, ਬਲਦੇਵ ਸਿੰਘ ਚੌਕੇ, ਹੁਸ਼ਿਆਰ ਸਿੰਘ ਚੱਕ ਫਤਿਹ ਸਿੰਘ ਵਾਲਾ, ਅਵਤਾਰ ਸਿੰਘ ਭਗਤਾ ਅਮਰੀਕ ਸਿੰਘ ਸਿਵੀਆਂ, ਗੁਰਪਾਲ ਸਿੰਘ ਦਿਓਣ, ਕੁਲਵੰਤ ਸ਼ਰਮਾ ਰਾਏ ਕੇ ਕਲਾਂ, ਅਜੇਪਾਲ ਸਿੰਘ ਘੁੱਦਾ, ਰਣਜੋਧ ਸਿੰਘ ਮਾਹੀਨੰਗਲ ਅਤੇ ਰਾਜਵਿੰਦਰ ਸਿੰਘ ਰਾਮ ਨਗਰ ਵੀ ਸ਼ਾਮਿਲ ਸਨ। ਹਰਬੰਸ ਸਿੰਘ ਘਣੀਆਂ ਅਤੇ ਨਿਰਮਲ ਸਿੰਘ ਸਿਵੀਆਂ ਨੇ ਲੋਕ ਪੱਖੀ ਗੀਤ ਪੇਸ਼ ਕੀਤੇ।

 

Related posts

ਡੀਸੀ ਨੇ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਕਰਕੇ ਲਿਆ ਜਾਇਜਾ

punjabusernewssite

ਪਿੰਡ ਕਲਿਆਣ ਸੁੱਖਾ ਦੇ ਨਰੇਗਾ ਮਜ਼ਦੂਰਾਂ ਨੇ ਘੇਰਿਆ ਬੀਡੀਪੀਓ ਦਫ਼ਤਰ

punjabusernewssite

ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਘਰ ਤੇ ਕਾਰੋਬਾਰ ਉਪਰ ਸੀ.ਬੀ.ਆਈ ਵੱਲੋਂ ਕੀਤੀ ਛਾਪੇਮਾਰੀ ਦੀ ਭਾਕਿਯੂ ਲੱਖੋਵਾਲ ਟਿਕੈਤ ਨੇ ਕੀਤੀ ਨਿਖੇਧੀ

punjabusernewssite