Thursday, January 1, 2026
WhatsApp Image 2025-12-31 at 11.41.57
WhatsApp Image 2025-12-31 at 11.42.17
Untitled design (2)
Untitled design (4)
WhatsApp Image 2025-12-31 at 12.52.35 (1)
WhatsApp Image 2025-12-31 at 11.45.06
previous arrow
next arrow

ਕਿਸਾਨ ਖੇਤੀ ਖਰਚੇ ਘਟਾ ਕੇ ਵਧੇਰੇ ਝਾੜ ਅਤੇ ਆਮਦਨ ਵਿੱਚ ਕਰਨ ਵਾਧਾ : ਜਗਰੂਪ ਸਿੰਘ ਗਿੱਲ

Date:

spot_img

Bathinda News: ਕਿਸਾਨ ਖੇਤੀ ਖਰਚੇ ਘੱਟ ਕਰਨ, ਵਧੇਰੇ ਝਾੜ ਅਤੇ ਆਮਦਨ ਵਿੱਚ ਵਾਧੇ ਲਈ ਹਮੇਸ਼ਾ ਖੇਤੀਬਾੜੀ ਵਿਭਾਗ ਦੀ ਸਿਫਾਰਸ਼ ਅਨੁਸਾਰ ਹੀ ਖੇਤੀ ਇੰਨਪੁਟਸ ਬੀਜ, ਖਾਦ ਅਤੇ ਕੀੜੇਮਾਰ ਦਵਾਈਆਂ ਦੀ ਵਰਤੋਂ ਕਰਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਲਾਰਡ ਰਾਮਾਂ ਹਾਲ, ਦਾਣਾ ਮੰਡੀ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਹਾੜ੍ਹੀ ਦੀਆਂ ਫਸਲਾਂ ਸਬੰਧੀ ਲਗਾਏ ਗਏ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਮੌਕੇ ਆਪਣੇ ਸੰਬੋਧਨ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨੌਜਵਾਨ ਵਰਗ ਨੂੰ ਆਪਣੇ ਹੱਥੀ ਖੇਤੀ ਦੇ ਕੰਮ ਕਰਨ ਬਾਰੇ ਵੀ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਇਸ ਮੌਕੇ ਵਿਧਾਇਕ ਸ ਜਗਰੂਪ ਸਿੰਘ ਗਿੱਲ ਨੇ ਕਿਸਾਨਾਂ ਨੂੰ ਡਿਜ਼ੀਟਲ ਪਲੇਟਫਾਰਮਾਂ ਰਾਹੀਂ ਬਾਜ਼ਾਰ ਦੀਆਂ ਕੀਮਤਾਂ, ਮੌਸਮ ਦੀਆਂ ਜਾਣਕਾਰੀਆਂ ਅਤੇ ਨਵੀਆਂ ਖੇਤੀ-ਨਵੀਂਕਰਨ ਤਕਨੀਕਾਂ ਨਾਲ ਹਰ ਵੇਲੇ ਅੱਪਡੇਟ ਰਹਿਣ ਦਾ ਸੱਦਾ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਕਿਸਾਨ ਆਰਗੈਨਿਕ ਖੇਤੀ ਅਤੇ ਆਧੁਨਿਕ ਮਸ਼ੀਨਰੀ ਦੀ ਮਦਦ ਨਾਲ ਗੁਣਵੱਤਾ ਅਤੇ ਉਤਪਾਦਕਤਾ ਦੋਵੇਂ ਵਿੱਚ ਸੁਧਾਰ ਕਰ ਰਹੇ ਹਨ। ਇਨ੍ਹਾਂ ਆਧੁਨਿਕ ਤਰੀਕਿਆਂ ਨੇ ਕਿਸਾਨ ਦੀ ਸੋਚ ਨੂੰ ਨਵੀਂ ਦਿਸ਼ਾ ਦਿੱਤੀ ਹੈ।

ਇਹ ਵੀ ਪੜ੍ਹੋ  ਜ਼ਮੀਨ-ਜਾਇਦਾਦ ਦੀ ‘ਈਜ਼ੀ ਰਜਿਸਟਰੀ’ ਦੀ ਵਿਵਸਥਾ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਕੈਂਪ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਇਸ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਕੁੱਲ 368 ਕੇਸ ਹੀ ਆਏ ਹਨ, ਜੋ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਕਾਫੀ ਘੱਟ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਦਾ ਕੰਮ ਸੁਚੱਜੇ ਢੰਗ ਨਾਲ ਜ਼ਿਲ੍ਹਾ ਪ੍ਰਸ਼ਾਸ਼ਨ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਜ਼ਿਲ੍ਹੇ ਦੇ ਕਿਸਾਨਾਂ ਦੇ ਸਹਿਯੋਗ ਸਦਕਾ ਹੀ ਹੋ ਸਕਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਆਮਦਨ ਵਿੱਚ ਵਾਧਾ ਕਰਨ ਲਈ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਵੀ ਅਪਨਾਉਣੇ ਚਾਹੀਦੇ ਹਨ।ਡਾ.ਹਰਬੰਸ ਸਿੰਘ ਸਿੱਧੂ, ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨ ਮੇਲੇ ਵਿੱਚ ਆਏ ਹੋਏ ਮਹਿਮਾਨਾਂ ਅਤੇ ਕਿਸਾਨ ਭਰਾਵਾਂ ਦਾ ਸੁਆਗਤ ਕੀਤਾ ਅਤੇ ਕਿਹਾ ਕਿ ਕਿਸਾਨ ਹਿੱਤ ਵਿੱਚ ਚਲਾਈਆਂ ਜਾਂਦੀਆਂ ਵੱਖ-ਵੱਖ ਸਕੀਮਾਂ ਅਤੇ ਨਵੀਂਆਂ ਉਤਪਾਦਨ ਤਕਨੀਕਾਂ ਲਈ ਇਹ ਜ਼ਿਲ੍ਹਾ ਪੱਧਰੀ, ਬਲਾਕ ਪੱਧਰੀ ਅਤੇ ਪਿੰਡ ਪੱਧਰੀ ਕਿਸਾਨ ਮੇਲੇ ਅਤੇ ਕੈਂਪ ਲਗਾਏ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਇਹੋ-ਜਿਹੇ ਤਕਨੀਕੀ ਜਾਣਕਾਰੀ ਭਰਪੂਰ ਕੈਂਪ ਵਿੱਚ ਭਾਗ ਲੈਣ ਲਈ ਅਪੀਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸੀ.ਡੀ.ਪੀ. ਅਤੇ ਸਮੈਮ ਸਕੀਮਾਂ ਤਹਿਤ ਸਬਸਿਡੀ ਤੇ ਖੇਤੀ ਮਸ਼ੀਨਰੀ ਖਰੀਦਣ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ, ਜਿਸ ਲਈ ਕਿਸਾਨ ਵਿਭਾਗ ਦੀ ਵੈਬਸਾਈਟ Agrimachinerypb.com ਤੇ 5 ਦਸੰਬਰ 2025 ਤੱਕ ਅਪਲਾਈ ਕਰ ਸਕਦੇ ਹਨ।

ਇਹ ਵੀ ਪੜ੍ਹੋ  ਕਲਾਸਰੂਮ ਤੋਂ ਬੋਰਡਰੂਮ: ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਜਮਾਤ ਲਈ ਉੱਦਮਤਾ ਪਾਠਕ੍ਰਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ

ਇਸ ਮੌਕੇ ਹਾੜ੍ਹੀ ਦੀਆਂ ਫਸਲਾਂ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦੇਣ ਲਈ ਰਿਜਨਲ ਰਿਸਰਚ ਸੈਂਟਰ, ਕਿਸ਼ੀ ਵਿਗਿਆਨ ਕੇਂਦਰ ਅਤੇ ਐਫ.ਏ.ਐਸ.ਐਸ ਬਠਿੰਡਾ ਤੋਂ ਪਹੁੰਚੇ ਸਾਇੰਸਦਾਨਾਂ ਡਾ.ਹਰਜੀਤ ਸਿੰਘ ਨੇ ਹਾੜੀ ਦੀਆਂ ਫਸਲਾ ਵਿੱਚ ਨਦੀਨਾ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਡਾ.ਤੇਜਬੀਰ ਸਿੰਘ ਨੇ ਹਾੜੀ ਦੀਆਂ ਫਸਲਾਂ ਵਿੱਚ ਖਾਦਾਂ ਅਤੇ ਪਾਣੀ ਪ੍ਰਬੰਧਨ ਬਾਰੇ ਦੱਸਿਆ। ਡਾ.ਗੁਰਦੀਪ ਸਿੰਘ ਨੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵਿਖੇ ਚੱਲ ਰਹੇ ਵੱਖ ਵੱਖ ਸਿਖਲਾਈ ਪ੍ਰੋਗਰਾਮਾ ਬਾਰੇ ਜਾਣਕਾਰੀ ਦਿੱਤੀ। ਡਾ.ਜਸਜਿੰਦਰ ਕੌਰ ਅਤੇ ਡਾ.ਰੁਪੇਸ਼ ਅਰੋੜਾ ਨੇ ਹਾੜੀ ਦੀਆਂ ਫਸਲਾ ਵਿੱਚ ਕੀੜੇ ਮਕੌੜੇ ਅਤੇ ਬਿਮਾਰੀਆ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ। ਡਾ.ਨਵੀਨ ਗਰਗ ਨੇ ਸਰਦ ਰੁੱਤ ਵਿੱਚ ਸਬਜੀਆਂ ਦੀ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ, ਡਾ.ਨਵਜੋਤ ਕੌਰ ਅਤੇ ਡਾ. ਚੇਤਕ ਵਿਸ਼ਨੋਈ ਵੱਲੋਂ ਸਰਦ ਰੁੱਤ ਵਿੱਚ ਬਾਗਾਂ ਦੀ ਸਾਂਭ-ਸੰਭਾਲ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ। ਬਾਗਬਾਨੀ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਡਾ. ਰੀਨਾ ਗਰਗ , ਬਾਗਬਾਨੀ ਵਿਕਾਸ ਅਫਸਰ, ਬਠਿੰਡਾ ਨੇ ਸਾਂਝੀ ਕੀਤੀ।
ਜ਼ਿਲ੍ਹਾ ਪੱਧਰੀ ਕਿਸਾਨ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਬਾਗਬਾਨੀ, ਪਸ਼ੂ-ਪਾਲਣ, ਮਾਰਕਫੈਡ, ਪੰਜਾਬ ਐਗਰੋ, ਸਿਹਤ ਵਿਭਾਗ ਅਤੇ ਜ਼ਿਲ੍ਹੇ ਦੇ ਖੇਤੀ ਜਿਣਸਾਂ ਤੋਂ ਉਤਪਾਦ ਬਣਾ ਕੇ ਵੇਚਣ ਵਾਲੇ ਕਿਸਾਨਾਂ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ।

ਇਹ ਵੀ ਪੜ੍ਹੋ  13 ਸਾਲਾਂ ਲੜਕੀ ਦੇ ਕ+ਤ+ਲ ਕੇਸ ‘ਚ ਲਾਰਪਵਾਹੀ ਕਰਨ ਵਾਲਾ ASI ਨੌਕਰੀਓ ਬਰਖਾਸਤ

ਕੈਂਪ ਦੌਰਾਨ ਸਟੇਜ ਸੰਚਾਲਨ ਡਾ. ਹਰਦੀਪ ਸਿੰਘ, ਖੇਤੀਬਾੜੀ ਅਫਸਰ (ਟਰੇਨਿੰਗ) ਅਤੇ ਡਾ.ਮਨਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਵੱਲੋਂ ਕੀਤਾ ਗਿਆ। ਡਾ. ਪ੍ਰਭਜੋਤ ਕੌਰ, ਜਿਲ੍ਹਾ ਸਿਖਲਾਈ ਅਫਸਰ, ਬਠਿੰਡਾ , ਡਾ. ਬਲਜਿੰਦਰ ਸਿੰਘ, ਭੂਮੀ ਪਰਖ ਅਫਸਰ, ਰਾਮਪੂਰਾ, ਡਾ. ਹਰਜਸਪਾਲ ਸ਼ਰਮਾ, ਬਲਾਕ ਖੇਤੀਬਾੜੀ ਅਫਸਰ, ਬਠਿੰਡਾ ਅਤੇ ਸ਼੍ਰੀਮਤੀ ਤੇਜਦੀਪ ਕੌਰ, ਪ੍ਰੋਜੈਕਟ ਡਾਇਰੈਕਟਰ ਆਤਮਾ, ਬਠਿੰਡਾ ਵੱਲੋਂ ਇਸ ਕੈਂਪ ਨੂੰ ਕਾਮਯਾਬ ਕਰਨ ਲਈ ਪੂਰਨ ਸਹਿਯੋਗ ਦਿੱਤਾ ਗਿਆ।ਕੈਂਪ ਵਿੱਚ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਕਰਨ ਵਾਲੇ ਵੱਖ ਵੱਖ ਬਲਾਕਾਂ ਦੇ ਅਗਾਂਹਵਧੂ ਕਿਸਾਨਾ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਕੰਮਾਂ ਨੂੰ ਤਨਦੇਹੀ ਨਾਲ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਡਾ.ਦਵਿੰਦਰ ਸਿੰਘ ਸੰਧੂ, ਸਹਾਇਕ ਪੌਦਾ ਸੁਰੱਖਿਆ ਅਫਸਰ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵੱਲੋਂ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਮੌਨਸੂਨ ਤੋਂ ਪਹਿਲਾਂ ਸਾਰੇ ਡ੍ਰੇਨਾਂ ਦੀ ਸਫਾਈ ਸਮੇ ਰਹਿੰਦੇ ਯਕੀਨੀ ਕੀਤੀ ਜਾਵੇ-ਮੁੱਖ ਮੰਤਰੀ

👉ਹੱੜ੍ਹ ਕੰਟੋਲ ਲਈ 637.25 ਕਰੋੜ ਰੁਪਏ ਦੀ 388 ਯੋਜਨਾਵਾਂ...

Bathinda Police ਵੱਲੋਂ CEIR ਪੋਰਟਲ ਦੀ ਮੱਦਦ ਨਾਲ ਗੁੰਮ ਹੋਏ 115 ਮੋਬਾਇਲ ਫੋਨ ਬਰਾਮਦ ਕਰਵਾ ਕੇ ਮਾਲਕਾਂ ਦੇ ਹਵਾਲੇ ਕੀਤੇ

Bathinda News: Bathinda Police (ਬਠਿੰਡਾ ਪੁਲਿਸ) ਵੱਲੋਂ ਐੱਸਐੱਸਪੀ ਅਮਨੀਤ...

Bathinda Police ਵੱਲੋਂ ਨਵਾਂ ਸਾਲ ਚੜ੍ਹਣ ਤੋਂ ਪਹਿਲਾਂ ਅੱਧਾ ਕਿਲੋ ਹੈਰੋਇਨ ਸਮੇਤ ਇੱਕ ਕਾਬੂ

Bathinda News: Bathinda Police (ਬਠਿੰਡਾ ਪੁਲਿਸ) ਵੱਲੋਂ ਨਸ਼ਾ ਤਸਕਰੀ...