ਕਿਸਾਨਾਂ ਨੇ ਮੰਡੀਆਂ ਤੇ ਮੋਰਚਿਆਂ ਉਪਰ ਮਨਾਈ ਦਿਵਾਲੀ, ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਲਈ ਪੱਕੇ ਮੋਰਚੇ ਬਾਦਸਤੂਰ ਜਾਰੀ

Date:

spot_img

ਚੰਡੀਗੜ੍ਹ, 1 ਨਵੰਬਰ: ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਸਮੇਤ ਡੀ ਏ ਪੀ ਅਤੇ ਪਰਾਲੀ ਬਾਰੇ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਕੇਂਦਰ ਤੇ ਪੰਜਾਬ ਦੀਆਂ ਸਰਕਾਰਾਂ ਵਿਰੁੱਧ 15-16 ਦਿਨਾਂ ਤੋਂ ਵਿੱਢੇ ਗਏ 52 ਪੱਕੇ ਮੋਰਚੇ ਅੱਜ ਵੀ ਜਾਰੀ ਰਹੇ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਬਹੁਤੇ ਮੋਰਚਿਆਂ ਵਿੱਚ ਕਿਸਾਨਾਂ ਨੇ ਦੁੱਖਾਂ ਭਰੀ ਦੀਵਾਲੀ ਵੀ ਮਨਾਈ। ਉਨ੍ਹਾਂ ਦਾਅਵਾ ਕੀਤਾ ਕਿ ਝੋਨੇ ਦੀ ਵਾਢੀ ਦਾ ਜ਼ੋਰ ਪੈਣ ਦੇ ਨਾਲ ਹੀ ਮੰਡੀਆਂ ਵਿੱਚ ਹਫ਼ਤਿਆਂ ਬੱਧੀ ਕਿਸਾਨਾਂ ਦੇ ਰੁਲਣ ਦੇ ਬਾਵਜੂਦ ਬਹੁਤੇ ਮੋਰਚਿਆਂ ਵਿੱਚ ਲਗਾਤਾਰ ਭਾਰੀ ਸ਼ਮੂਲੀਅਤ ਕੇਂਦਰ ਤੇ ਪੰਜਾਬ ਦੀਆਂ ਸਰਕਾਰਾਂ ਵਿਰੁੱਧ ਤਿੱਖੇ ਰੋਹ ਦਾ ਪ੍ਰਗਟਾਵਾ ਹੈ।

ਇਹ ਵੀ ਪੜ੍ਹੋ: Singer AP Dhillon ਦੇ ਘਰ ਅੱਗੇ ਗੋ+ਲੀਆਂ ਚਲਾਉਣ ਵਾਲਾ ਕਾਬੁੂ, ਇੱਕ ਹਾਲੇ ਵੀ ਫ਼ਰਾਰ

ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਸਮੇਤ ਪਰਾਲੀ ਅਤੇ ਡੀ ਏ ਪੀ ਮੰਗਾਂ ਤੁਰੰਤ ਮੰਨੇ ਜਾਣ ਉੱਤੇ ਜ਼ੋਰ ਦਿੱਤਾ ਗਿਆ ਅਤੇ ਐਲਾਨ ਕੀਤਾ ਕਿ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਸੰਬੰਧੀ ਫੈਸਲਾ ਜਥੇਬੰਦੀ ਦੀ ਕੱਲ੍ਹ ਨੂੰ ਸੱਦੀ ਗਈ ਸੂਬਾ ਕਮੇਟੀ ਮੀਟਿੰਗ ਵਿੱਚ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਪਰਾਲੀ ਦੇ ਅੱਗ-ਰਹਿਤ ਨਿਪਟਾਰੇ ਲਈ ਲੋੜੀਂਦੀਆਂ ਮਸ਼ੀਨਾਂ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਮੁਹੱਈਆ ਕਰਨ , ਜਾਂ ਫਿਰ ਝੋਨੇ ’ਤੇ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦੀ ਮੰਗ ਉੱਤੇ ਜ਼ੋਰ ਦਿੱਤਾ ਗਿਆ।

ਇਹ ਵੀ ਪੜ੍ਹੋ: ਦੀਵਾਲੀ ਦੀ ਰਾਤ ਗੋ+ਲੀਆਂ ਮਾਰ ਕੇ ਚਾਚੇ-ਭਤੀਜੇ ਦਾ ਕ+ਤਲ, ਮਾਸੂਮ ਪੁੱਤਰ ਹੋਇਆ ਗੰਭੀਰ ਜਖ਼ਮੀ

ਪੰਜਾਬ ਸਰਕਾਰ ਵੱਲੋਂ ਕੋਈ ਵੀ ਮੰਗ ਨਾ ਮੰਨੇ ਜਾਣ ਕਰਕੇ ਮਜਬੂਰੀ ਵੱਸ ਪਰਾਲੀ ਸਾੜ ਰਹੇ ਕਿਸਾਨਾਂ ਵਿਰੁੱਧ ਮੁਕੱਦਮੇ/ਜੁਰਮਾਨੇ/ਵਰੰਟ/ਲਾਲ ਐਂਟਰੀਆਂ ਦਾ ਜਾਬਰ ਸਿਲਸਿਲਾ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ। ਮੋਰਚਿਆਂ ਵਿੱਚ ਕਿਸਾਨਾਂ ਮਜ਼ਦੂਰਾਂ ਦੇ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਹਰਦੀਪ ਸਿੰਘ ਟੱਲੇਵਾਲ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਹਰਿੰਦਰ ਕੌਰ ਬਿੰਦੂ, ਕਮਲਜੀਤ ਕੌਰ ਬਰਨਾਲਾ ਅਤੇ ਕੁਲਦੀਪ ਕੌਰ ਕੁੱਸਾ ਤੋਂ ਇਲਾਵਾ ਸੰਬੰਧਤ ਜ਼ਿਲ੍ਹਾ ਅਤੇ ਬਲਾਕ ਪੱਧਰਾਂ ਦੇ ਸੈਂਕੜੇ ਆਗੂ ਸ਼ਾਮਲ ਸਨ।

 

spot_img
spot_img

Share post:

Popular

More like this
Related

ਖੰਡ ਮਗਰੋਂ ਹੁਣ ਸਰ੍ਹੋਂ ਦੇ ਤੇਲ ਦੇ ਰੇਟਾਂ ਨੇ ਛੁਹਿਆ ਆਸਮਾਨ

ਜੇਕਰ ਤੁਹਾਨੂੰ ਲੱਗਦਾ ਹੈ ਕਿ ਹਰ ਮਹੀਨੇ ਘਰ ਦਾ...

ਬੱਸਾਂ ‘ਚ ਮੁਫ਼ਤ ਸਫ਼ਰ ਕਰਨ ਵਾਲੀਆਂ ਔਰਤਾਂ ਲਈ ਵੱਡਾ ਬਦਲਾਅ

Delhi News: ਦਿੱਲੀ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਕਰਨ...

Amritsar Rural Police ਨੂੰ ਮਿਲੀ ਵੱਡੀ ਸਫਲਤਾ; AK-47 ਤੇ 2 ਹੈਂਡ ਗ੍ਰਨੇਡ ਸਮੇਤ ਇੱਕ ਕਾਬੂ

Amritsar News: Amritsar Rural Police (ਅੰਮ੍ਰਿਤਸਰ ਦਿਹਾਤੀ ਪੁਲਿਸ) ਵੱਲੋਂ...