Bathinda News: ਸਮੂਹ ਫ਼ਸਲਾਂ ’ਤੇ ਐਮ.ਐਸ.ਪੀ ਅਤੇ ਹੋਰਨਾਂ ਫ਼ਸਲਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਦਿੱਲੀ ਕੂਚ ਦੇ ਸੰਘਰਸ਼ ਸਮੇਂ ਪਿਛਲੇ ਸਾਲ ਖ਼ਨੌਰੀ ਬਾਰਡਰ ਉਪਰ ਹਰਿਆਣਾ ਪੁਲਿਸ ਦੇ ਨਾਲ ਸੰਘਰਸ਼ ਦੌਰਾਨ ਸ਼ਹੀਦ ਹੋਏ ਜ਼ਿਲ੍ਹੇ ਦੇ ਪਿੰਡ ਬੱਲੋ ਦੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਅੱਜ ਸ਼ੁੱਕਰਵਾਰ ਨੂੰ ਉਸਦੇ ਪਿੰਡ ਵਿਖੇ ਪਹਿਲੀ ਬਰਸੀ ਮਨਾਈ ਗਈ। ਸੰਯੁਕਤ ਕਿਸਾਨ ਮੋਰਚਾ(ਗੈਰ ਰਾਜਨੀਤਕ) ਅਤੇ ਕਿਸਾਨ ਮਜਦੂਰ ਮੋਰਚਾ ਦੇ ਝੰਡੇ ਹੇਠ ਹੋਏ ਸਮਾਗਮ ਦੌਰਾਨ ਮੋਰਚਿਆਂ ਦੇ ਕਿਸਾਨ ਆਗੂਆਂ ਤੋਂ ਇਲਾਵਾ ਹਜ਼ਾਰਾਂ ਦੀ ਤਾਦਾਦ ਵਿਚ ਕਿਸਾਨ ਪੁੱਜੇ ਹੋਏ ਸਨ। ਇਸ ਮੌਕੇ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਅਖੰਠ ਪਾਠ ਦੇ ਭੋਗ ਪਾਉਣ ਉਪਰੰਤ ਪਿੰਡ ’ਚ ਸ਼ਹੀਦ ਸ਼ੁਭਕਰਨ ਸਿੰਘ ਦਾ ਬੁੱਤ ਵੀ ਸ਼ੁਸੋਭਿਤ ਕੀਤਾ ਗਿਆ।
ਇਹ ਵੀ ਪੜ੍ਹੋ SGPC ਦੀ ਅੰਤਰਿੰਗ ਕਮੇਟੀ ਵੱਲੋਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਰੱਦ
ਇਸ ਮੌਕੇ ਕਿਸਾਨ ਆਗੂ ਅਭਿਮਨਿਉ ਕੋਹਾੜ, ਕਾਕਾ ਸਿੰਘ ਕੋਟੜਾ, ਜਰਨੈਲ ਸਿੰਘ ਹਰਿਆਣਾ, ਸੁਖਜੀਤ ਸਿੰਘ ਹਰਦੋਝੰਡਾ, ਰੇਸ਼ਮ ਸਿੰਘ ਯਾਤਰੀ, ਬਲਦੇਵ ਸਿੰਘ ਸੰਦੋਹਾ, ਸੁਰਜੀਤ ਸਿੰਘ ਫ਼ੂਲ, ਸੁਖਜਿੰਦਰ ਸਿੰਘ ਖੋਸਾ, ਅਰੁਜਨ ਸਿਨਹਾ ਬਿਹਾਰ ਆਦਿ ਨੇ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਆਪਣੀ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨ ਇਨ੍ਹਾਂ ਮੰਗਾਂ ਨੂੰ ਮਨਵਾ ਕੇ ਹੀ ਹਟਣਗੇ ਤੇ ਸਰਕਾਰਾਂ ਦੀਆਂ ਧੱਕੇਸ਼ਾਹੀਆਂ ਕਿਸਾਨਾਂ ਦੇ ਜੋਸ਼ ਨੂੰ ਮੱਠਾ ਨਹੀਂ ਕਰ ਸਕਣਗੀਆਂ। ਕਿਸਾਨ ਆਗੂਆਂ ਨੇ ਦਸਿਆ ਕਿ ਨੌਜਵਾਨ ਕਿਸਾਨ ਦੀ ਪਹਿਲੀ ਬਰਸੀ ਮੌਕੇ ਜੱਦੀ ਪਿੰਡ ਬੱਲੋਂ ਤੋਂ ਇਲਾਵਾ ਸ਼ੰਭੂ, ਖਨੌਰੀ ਅਤੇ ਰਤਨਪੁਰ ਸਮੇਤ ਤਿੰਨ ਸਰਹੱਦਾਂ ’ਤੇ ਸ਼ਹੀਦੀ ਸਮਾਗਮ ਕੀਤੇ ਗਏ।
ਇਹ ਵੀ ਪੜ੍ਹੋ ਨਿਗਮ ਅੰਦਰ Congress ਦੀ ਇੱਕ ਹੋਰ ਵਿਕਟ ਡਿੱਗੀ,Dy Mayor ਮਾਸਟਰ ਹਰਮਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ
ਗੌਰਤਲਬ ਹੈ ਕਿ ਭਲਕੇ ਮੁੜ ਕਿਸਾਨ ਆਗੂਆਂ ਨਾਂਲ ਕੇਂਦਰ ਦੀ ਚੰਡੀਗੜ੍ਹ ਵਿਖੇ ਮੀਟਿੰਗ ਹੋਣ ਜਾ ਰਹੀ ਹੈ, ਜਿਸਦੇ ਵਿਚ ਕੇਂਦਰੀ ਖੇਤੀਬਾੜੀ ਮੰਤਰੀ ਸਿਵਰਾਜ਼ ਚੌਹਾਨ ਵੀ ਮੌਜੂਦ ਰਹਿਣਗੇ। ਇਸਤੋਂ ਇਲਾਵਾ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 88ਵੇਂ ਦਿਨ ’ਚ ਦਾਖਲ ਹੋ ਗਿਆ ਹੈ। ਕਿਸਾਨ ਆਗੂ ਰੇਸ਼ਮ ਸਿੰਘ ਯਾਤਰੀ ਨੇ ਦਸਿਆ ਕਿ ਭਲਕੇ ਦੀ ਮੀਟਿੰਗ ਦੀ ਰਣਨੀਤੀ ਅਤੇ ਹੋਰਨਾਂ ਮੁੱਦਿਆਂ ਸਬੰਧੀ ਅੱਜ ਸ਼ਾਮ ਮੋਰਚੇ ਦੇ ਆਗੂਆਂ ਦੀ ਮੀਟਿੰਗ ਵੀ ਹੋ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


