ਪਟਿਆਲਾ, 29 ਦਸੰਬਰ: ਪਿਛਲੇ ਲੰਮੇ ਸਮੇਂ ਤੋਂ ਐਮ.ਐਸ.ਪੀ ਤੇ ਹੋਰਨਾਂ ਮੰਗਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਕੇਂਦਰ ਸਰਕਾਰ ਵੱਲੋਂ ਮੰਗਾਂ ਮੰਨਣ ਤੋਂ ਟਾਲਾ ਵੱਟਣ ਦੇ ਚੱਲਦਿਆਂ ਹੁਣ ਕਿਸਾਨ ਜਥੇਬੰਦੀਆਂ ਨੇ ਅਗਲੀ ਰਣਨੀਤੀ ਉਲੀਕਣ ਦੇ ਲਈ ਕਿਸਾਨ ਮਹਾਂਪੰਚਾਇਤ ਸੱਦ ਲਈ ਹੈ। ਢਾਬੀ ਗੁੱਜਰਾਂ ਬਾਰਡਰ ’ਤੇ ਹੋਣ ਜਾ ਰਹੀ ਇਸ ਮਹਾਂਕਿਸਾਨ ਪੰਚਾਇਤ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਦੇ ਇਕੱਠ ਕਰਨ ਦਾ ਪ੍ਰੋਗਰਾਮ ਹੈ। ਉਧਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਐਤਵਾਰ ਨੂੰ 34ਵੇਂ ਦਿਨ ਵਿਚ ਪੁੱਜ ਗਿਆ ਹੈ ਤੇ ਉਨ੍ਹਾਂ ਦੀ ਸਿਹਤ ਦਿਨ-ਬ-ਦਿਨ ਵਿਗੜ ਰਹੀ ਹੈ।
ਇਹ ਵੀ ਪੜ੍ਹੋ Bathinda bus accident: ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਦੇ ਪ੍ਰਵਾਰਾਂ ਨੂੰ 3-3 ਲੱਖ ਦੇਣ ਦਾ ਐਲਾਨ
ਕੇਂਦਰ ਸਰਕਾਰ ਵੱਲੋਂ ਕਿਸਾਨਾਂ ਮੰਗਾਂ ਨੂੰ ਲੈ ਕੇ ਕੋਈ ਗੱਲਬਾਤ ਨਾ ਕਰਨ ਦੇ ਚੱਲਦੇ ਕਿਸਾਨਾਂ ਵਿਚ ਗੁੱਸਾ ਵਧਦਾ ਜਾ ਰਿਹਾ। ਜਿਸਦੇ ਚੱਲਦੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ 30 ਦਸੰਬਰ ਨੂੰ ’ਪੰਜਾਬ ਬੰਦ’ ਦਾ ਸੱਦਾ ਦਿੱਤਾ ਹੋਇਆ ਹੈ। ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤੇ ਜਾਣ ਵਾਲੇ ਇਸ ਬੰਦ ਨੂੰ ਸਫ਼ਲ ਬਣਾਉਣ ਲਈ ਵੱਡੀ ਗਿਣਤੀ ਵਿਚ ਵਪਾਰੀ, ਦੁਕਾਨਦਾਰ, ਟ੍ਰਾਂਸਪੋਟਰਾਂ, ਮੁਲਾਜਮਾਂ ਤੇ ਹੋਰਨਾਂ ਵੱਲੋਂ ਸਾਥ ਦੇਣ ਦਾ ਐਲਾਨ ਕੀਤਾ ਹੈ। ਇਸਤੋਂ ਬਾਅਦ ਹੁਣ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵੱਲੋਂ 4 ਜਨਵਰੀ ਨੂੰ ਢਾਬੀ ਗੁੱਜਰਾਂ ’ਤੇ ਇਕ ਵੱਡੀ ਕਿਸਾਨ ਮਹਾਪੰਚਾਇਤ ਕੀਤੀ ਜਾ ਰਹੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਕਿਸਾਨੀ ਮੰਗ: ਕਿਸਾਨ ਜਥੈਬੰਦੀਆਂ ਨੇ 4 ਜਨਵਰੀ ਨੂੰ ਢਾਬੀ ਗੁੱਜਰਾਂ ਬਾਰਡਰ ’ਤੇ ਸੱਦੀ ਮਹਾਂਪੰਚਾਇਤ"