ਬਠਿੰਡਾ, 18 ਅਪ੍ਰੈਲ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਚੱਲ ਰਹੇ ਮੋਰਚੇ ਵਿੱਚ ਅੱਜ ਔਰਤਾਂ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਈਆਂ ਅਤੇ ਅੱਜ ਦੀ ਸਟੇਜ ਦੀ ਕਾਰਵਾਈ ਵੀ ਔਰਤਾਂ ਵੱਲੋਂ ਚਲਾਈ ਗਈ। ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਕਰਮਜੀਤ ਕੌਰ ਲਹਿਰਾਖਾਨਾ ਅਤੇ ਮਾਲਣ ਕੌਰ ਕੋਠਾ ਗੁਰੂ ਨੇ ਕਿਹਾ ਕਿ ਕਿਸਾਨ ਹਾੜੀ ਦੀ ਵਾਢੀ ਅਤੇ ਤੂੜੀ ਤੰਦ ਸਾਂਭਣ ਲੱਗੇ ਹੋਏ ਇਸ ਕਰਕੇ ਮੋਰਚੇ ਵਿੱਚ ਔਰਤਾਂ ਦੀ ਸ਼ਮੂਲੀਅਤ ਵਧਾਈ ਜਾਵੇਗੀ।
ਬਠਿੰਡਾ ’ਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਖ਼ੁਸਬਾਜ਼ ਜਟਾਣਾ ਨੇ ਕੀਤਾ ਸ਼ਕਤੀ ਪ੍ਰਦਰਸ਼ਨ
ਉਹਨਾਂ ਕਿਹਾ ਕਿ ਮੋਰਚੇ ਦੀਆਂ ਮੰਗਾਂ ਗੈਸ ਪਾਈਪ ਲਾਈਨ, ਗੜੇ ਮਾਰੀ ਤੇ ਚੱਕਰਵਾਤੀ ਤੂਫਾਨ ਕਾਰਨ ਹੋਏ ਨੁਕਸਾਨ ਅਤੇ ਭਿਆਨਕ ਬਿਮਾਰੀ ਕਾਰਨ ਨੁਕਸਾਨੇ ਪਸ਼ੂਆਂ ਦੇ ਮੁਆਵਜੇ ਸਬੰਧੀ, ਟੇਲਾਂ ਤੇ ਪਾਣੀ ਦੀ ਸਮੱਸਿਆ ,ਭਾਰਤ ਮਾਲਾ ਸੜਕ ਦਾ ਪੂਰਾ ਮੁਆਵਜ਼ਾ ਆਦਿ ਮੰਗਾਂ ਦੇ ਹੱਲ ਸਬੰਧੀ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦਾ ਦਮ ਪਰਖਿਆ ਜਾ ਰਿਹਾ ਹੈ ਕਿ ਅੱਕ ਥੱਕ ਕੇ ਕਿਸਾਨ ਨਮੋਸ਼ ਹੋ ਕੇ ਘਰ ਨੂੰ ਵਾਪਸ ਚਲੇ ਜਾਣਗੇ ਪਰ ਹੁਣ ਮੋਰਚੇ ਦੀ ਜਿੱਤ ਤੱਕ ਔਰਤਾਂ ਵੱਲੋਂ ਲਗਾਤਾਰ ਯੋਗਦਾਨ ਪਾਇਆ ਜਾਵੇਗਾ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ 25 ਅਪ੍ਰੈਲ ਨੂੰ ਮੋਰਚੇ ਵਿੱਚ ਵੱਡਾ ਇਕੱਠ ਕੀਤਾ ਜਾਵੇਗਾ ਅਤੇ ਦਿਨ ਰਾਤ ਦਾ ਮੋਰਚਾ ਲਗਾਤਾਰ ਜਾਰੀ ਰਹੇਗਾ। ਸਟੇਜ ਦੀ ਕਾਰਵਾਈ ਪਰਮਜੀਤ ਕੌਰ ਪਿੱਥੋ ਨੇ ਨਿਭਾਈ।ਅੱਜ ਦੇ ਇਕੱਠ ਨੂੰ ਹਰਪ੍ਰੀਤ ਕੌਰ ਜੇਠੂਕੇ, ਸੁਖਜੀਤ ਕੌਰ ਚੱਕ ਫਤਿਹ ਸਿੰਘ ਵਾਲਾ, ਪਾਲ ਕੌਰ ਘੁੰਮਣ ਨੇ ਵੀ ਸੰਬੋਧਨ ਕੀਤਾ।
Big News: ਢਾਈ ਸਾਲਾਂ ਮਾਸੂਮ ਬੱਚੀ ਦੀ ਕਾ+ਤਲ ਨੂੰ ਪੰਜਾਬ ਦੀ ਇਸ ਅਦਾਲਤ ਨੇ ਸੁਣਾਈ ਫ਼ਾਂਸੀ ਦੀ ਸਜ਼ਾ
ਅੱਜ ਹਰਜਿੰਦਰ ਸਿੰਘ ਬੱਗੀ, ਬਸੰਤ ਸਿੰਘ ਕੋਠਾ ਗੁਰੂ, ਜਸਵੀਰ ਸਿੰਘ ਬੁਰਜ ਸੇਮਾ,ਨਛੱਤਰ ਸਿੰਘ ਢੱਡੇ, ਜਗਦੇਵ ਸਿੰਘ ਜੋਗੇਵਾਲਾ, ਸੁਖਦੇਵ ਸਿੰਘ ਰਾਮਪੁਰਾ, ਗੁਰਪਾਲ ਸਿੰਘ ਦਿਓਣ, ਕੁਲਵੰਤ ਸ਼ਰਮਾ ਰਾਏ ਕੇ ਕਲਾਂ, ਅਜੈ ਪਾਲ ਸਿੰਘ ਘੁੱਦਾ ਹਰਪ੍ਰੀਤ ਸਿੰਘ ਚੱਠੇਵਾਲਾ, ਰਾਜਵਿੰਦਰ ਸਿੰਘ ਰਾਮ ਨਗਰ ਅਤੇ ਹੋਰ ਬਲਾਕ ਦੇ ਆਗੂ ਵੀ ਸਨ। ਗਾਇਕ ਹਰਬੰਸ ਸਿੰਘ ਘਣੀਆ ਨੇ ਲੋਕ ਪੱਖੀ ਗੀਤ ਪੇਸ਼ ਕੀਤੇ।