ਬਠਿੰਡਾ, 7 ਅਪ੍ਰੈਲ: ਅਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਚਾਰ ਦਿਨਾਂ ਤੋਂ ਡਿਪਟੀ ਦਫਤਰ ਅੱਗੇ ਧਰਨਾ ਲਗਾਈ ਬੈਠੇ ਕਿਸਾਨਾਂ ਵੱਲੋਂ ਹੁਣ ਸਰਕਾਰ ’ਤੇ ਗੱਲ ਨਾ ਸੁਣਨ ਦਾ ਦੋਸ਼ ਲਗਾਉਂਦਿਆਂ ਪਿੰਡਾਂ ਦੀਆਂ ਸੱਥਾਂ ਵਿਚ ਆਪ ਆਗੂਆਂ ਨੂੰ ਸਵਾਲ ਕਰਨ ਦਾ ਫੈਸਲਾ ਲਿਆ ਹੈ। ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਜਥੇਬੰਦੀ ਵੱਲੋਂ ਗੜੇਮਾਰੀ ਅਤੇ ਤੂਫਾਨ ਕਾਰਨ ਹੋਏ ਨੁਕਸਾਨ , ਬਿਮਾਰੀ ਕਾਰਨ ਪਸ਼ੂਆਂ ਦੇ ਨੁਕਸਾਨ ,ਗੈਸ ਪਾਈਪ ਲਾਈਨ ਦੇ ਮੁਆਵਜੇ ਅਤੇ ਹੋਰ ਮੰਗਾਂ ਸਬੰਧੀ ਅਣਮਿੱਥੇ ਸਮੇਂ ਲਈ ਚੱਲ ਰਿਹਾ ਇਹ ਧਰਨਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ।
ਵਿਜੀਲੈਂਸ ਵੱਲੋਂ ਥਾਣੇਦਾਰ ਤੇ ਹੌਲਦਾਰ 5 ਹਜ਼ਾਰ ਰਿਸ਼ਵਤ ਲੈਂਦੇ ਕਾਬੂ
ਜ਼ਿਲਾ ਮੀਤ ਪ੍ਰਧਾਨ ਬਸੰਤ ਸਿੰਘ ਕੋਠਾ ਗੁਰੂ, ਜਿਲਾ ਆਗੂ ਜਗਦੇਵ ਸਿੰਘ ਜੋਗੇਵਾਲਾ ਅਤੇ ਔਰਤ ਜਥੇਬੰਦੀ ਦੇ ਆਗੂ ਮਾਲਣ ਕੌਰ ਕੋਠਾ ਗੁਰੂ ਨੇ ਕਿਹਾ ਕਿ ਧਰਨੇ ਦੀਆਂ ਮੰਗਾਂ ਸਬੰਧੀ ਦੋ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਖੁੱਡੀਆਂ ਅਤੇ ਮੀਤ ਹੇਅਰ ਅਤੇ ਤਲਵੰਡੀ ਸਾਬੋ ਤੇ ਮੌੜ ਹਲਕੇ ਤੋਂ ਐਮਐਲਏ ਦੇ ਧਿਆਨ ਚ ਲਿਆਂਦਾ ਜਾ ਚੁੱਕਿਆ ਹੈ ਪਰ ਕਿਸਾਨਾਂ ਦੀਆਂ ਮੰਗਾਂ ਸਬੰਧੀ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਚੁੱਪ ਧਾਰੀ ਹੋਈ ਹੈ । ਉਹਨਾਂ ਕਿਹਾ ਕਿ ਕਿਸਾਨੀ ਮੰਗਾਂ ਤੋਂ ਟਾਲਾ ਵੱਟਣ ਦਾ ਖਮਿਆਜਾ ਆਮ ਆਦਮੀ ਦੀ ਪਾਰਟੀ ਨੂੰ ਪਿੰਡਾਂ ਦੀਆਂ ਸੱਥਾਂ ਵਿੱਚ ਭੁਗਤਣਾ ਪਵੇਗਾ।
ਹਰਿਆਣਾ ਦੇ ਮੌਜੂਦਾ ਮੁੱਖ ਮੰਤਰੀ ਅਤੇ ਸਾਬਕਾ CM ਦਾ ਕਿਸਾਨਾਂ ਤੇ ਵਿਵਾਦਤ ਬਿਆਨ
ਬਲਾਕ ਸੰਗਤ ਦੇ ਪ੍ਰਧਾਨ ਕੁਲਵੰਤ ਸ਼ਰਮਾ ਰਾਇਕੇ ਕਲਾਂ ਨੇ ਕਿਹਾ ਕਿ ਪਿਛਲੇ ਦਿਨੀ ਗੜੇਮਾਰੀ ਤੇ ਭਾਰੀ ਤੂਫਾਨ ਕਾਰਨ ਕਿਸਾਨਾਂ ਦੀਆਂ ਫਸਲਾਂ, ਸਬਜ਼ੀਆਂ ਅਤੇ ਪਸ਼ੂਆਂ ਦੇ ਸੈੱਡਾਂ ਦਾ ਭਾਰੀ ਨੁਕਸਾਨ ਹੋ ਗਿਆ ਸੀ ਜਿਸ ਦੇ ਮੁਆਵਜੇ ਸਬੰਧੀ ਪੰਜ ਮਾਰਚ ਨੂੰ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ ਜਾ ਚੁੱਕਾ ਹੈ। ਪਰ ਜਿਲਾ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਅਜੇ ਤੱਕ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਇਸ ਤੋਂ ਇਲਾਵਾ ਭਿਆਨਕ ਬਿਮਾਰੀ ਕਾਰਨ ਰਾਏ ਕੇ ਕਲਾ,ਆਕਲੀਆ ਕਲਾਂ ਅਤੇ ਹੋਰ ਪਿੰਡਾਂ ਦੇ ਕਿਸਾਨਾਂ ਦੇ ਪਸ਼ੂਧਨ ਦਾ ਵੱਡਾ ਨੁਕਸਾਨ ਹੋ ਗਿਆ ਹੈ
ਜਿਸ ਸਬੰਧੀ ਖੇਤੀਬਾੜੀ ਮੰਤਰੀ ਅਤੇ ਡਾਕਟਰਾਂ ਦੀਆਂ ਟੀਮਾਂ ਨੇ ਵੀ ਪਿੰਡਾਂ ਵਿੱਚ ਕਿਸਾਨਾਂ ਨੂੰ ਪਸ਼ੂਆਂ ਦੇ ਹੋਏ ਨੁਕਸਾਨ ਦਾ ਮੁਆਵਜਾ ਨਹੀਂ ਦਿੱਤਾ ਗਿਆ। ਇਸ ਤੋਂ ਇਲਾਵਾ ਨਹਿਰੀ ਪਾਣੀ ਦੀ ਟੇਲਾਂ ਤੇ ਵੱਡੀ ਸਮੱਸਿਆ ਹੈ ਜੋ ਹੱਲ ਨਹੀਂ ਕੀਤੀ ਜਾ ਰਹੀ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਕਰਦੀ ਤਾਂ ਆਉਂਦੇ ਦਿਨਾਂ ਵਿੱਚ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰ ਲਈ ਤਿਆਰ ਰਹੇ। ਸਟੇਜ ਦਾ ਸੰਚਾਲਨ ਗੁਲਾਬ ਸਿੰਘ ਜਿਉਂਦ ਨੇ ਕੀਤਾ। ਲੋਕ ਪੱਖੀ ਗੀਤਕਾਰ ਹਰਬੰਸ ਘਣੀਆਂ ਤੇ ਨਿਰਮਲ ਸਿੰਘ ਸਿਵੀਆਂ ਨੇ ਗੀਤ ਪੇਸ਼ ਕੀਤੇ।
Share the post "ਕਿਸਾਨਾਂ ਦਾ ਧਰਨਾ ਚੌਥੇ ਵਿਚ ਦਾਖ਼ਲ, ਸਰਕਾਰ ’ਤੇ ਮੰਗਾਂ ਨਾ ਮੰਨਣ ਦਾ ਲਗਾਇਆ ਦੋਸ਼"