Thursday, April 16, 2026
spot_img
spot_img

ਪੀ.ਏ.ਯੂ. ਦੇ ਖੇਤਰੀ ਖੋਜ ਕੇਦਰ ਬਠਿੰਡਾ ਵਿਖੇ ਲਗਾਇਆ ਕਿਸਾਨ ਮੇਲਾ

Date:

spot_img

👉ਖੇਤੀ ਜਿਣਸਾਂ ਦੇ ਉਤਪਾਦ ਬਣਾ ਕੇ ਖੇਤੀ ਮੁਨਾਫ਼ਾ ਵਧਾ ਸਕਦੇ ਹਾਂ : ਡਾ ਗੋਸਲ
Bathinda News: ਸਥਾਨਕ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਵਿਖੇ ਕਿਸਾਨ ਮੇਲਾ ਲਗਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ। “ਜਿਣਸਾਂ ਤੋਂ ਉਤਪਾਦ ਬਣਾਈਏ” ਖੇਤੀ ਮੁਨਾਫ਼ਾ ਹੋਰ ਵਧਾਈਏੌ ਦੇ ਉਦੇਸ਼ ਨਾਲ ਲਗਾਏ ਇਸ ਕਿਸਾਨ ਮੇਲੇ ਵਿੱਚ ਡਾ. ਸਤਿਬੀਰ ਸਿੰਘ ਗੋਸਲ, ਵਾਈਸ ਚਾਂਸਲਰ, ਪੀਏਯੂ ਮੁੱਖ ਮਹਿਮਾਨ ਵਜੋਂ ਮਨਮੋਹਨ ਸਿੰਘ ਜਾਖੜ ਮੈਬਂਰ ਪ੍ਰਬੰਧਕੀ ਬੋਰਡ, ਪੀਏਯੂ ਅਤੇ ਡਾ. ਐਸ.ਕੇ. ਸ਼ਰਮਾ ਵਾਈਸ ਚਾਂਸਲਰ ਮਹਾਰਾਜਾ ਰਣਜੀਤ ਸਿੰਘ ਪੀਏਯੂ ਬਠਿੰਡਾ ਵਿਸ਼ੇਸ਼ ਮਹਿਮਾਨ ਵਜੋ ਸ਼ਾਮਲ ਹੋਏ। ਇਸ ਮੌਕੇ ਨਗਰ ਨਿਗਮ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਤੋਂ ਇਲਾਵਾ ਯੂਨੀਵਰਸਿਟੀ ਦੇ ਡੀਨਜ਼, ਡਾਇਰੈਕਟਰਜ਼ ਅਤੇ ਹੋਰ ਅਧਿਕਾਰੀ ਵੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।

ਇਹ ਵੀ ਪੜ੍ਹੋ ਜਨਤਾ ਪ੍ਰਤੀ ਸਮਰਪਣ ਦੀ ਇੱਕ ਉਦਾਹਰਣ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣਾ ਘਰ ਆਮ ਆਦਮੀ ਕਲੀਨਿਕ ਨੂੰ ਕੀਤਾ ਸਮਰਪਿਤ

ਕਿਸਾਨਾਂ ਦੇ ਭਰਵੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਗੋਸਲ ਨੇ ਕਿਹਾ ਕਿ ਪੀਏਯੂ ਦੇਸ਼ ਭਰ ਦੀਆਂ ਖੇਤੀ ਯੂਨੀਵਰਸਿਟੀਆਂ ਵਿਚੋ ਲਗਾਤਾਰ ਤੀਜੇ ਸਥਾਨ ਤੇ ਆਈ ਹੈ, ਜਿਸ ਦਾ ਸਮੁੱਚਾ ਸਿਹਰਾ ਸਾਡੇ ਮਿਹਨਤਕਸ਼ ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਦੀ ਲਗਨ ਨੂੰ ਜਾਂਦਾ ਹੈ। ਕਿਸਾਨ ਮੇਲੇ ਦੇ ਉਦੇਸ਼ ਬਾਰੇ ਉਨ੍ਹਾਂ ਕਿਹਾ ਕਿ ਖੇਤੀ ਮੁਨਾਫ਼ਾ ਵਧਾਉਣ ਲਈ ਸਾਨੂੰ ਬਾਹਰਲੇ ਮੁਲਕਾਂ ਦੀ ਤਰਜ਼ ਤੇ ਆਪਣੀਆਂ ਖੇਤੀ ਜਿਣਸਾਂ ਸਿੱਧੀਆਂ ਮੰਡੀ ਵਿੱਚ ਵੇਚਣ ਦੀ ਬਜਾਏ ਉਨ੍ਹਾਂ ਦੀ ਪ੍ਰੋਸੈਸਿੰਗ ਕਰਕੇ ਵੱਧ ਤੋਂ ਵੱਧ ਉਤਪਾਦ ਬਨਾਉਣੇ ਚਾਹੀਦੇ ਹਨ। ਖੇਤੀ ਪ੍ਰੋਸੈਸਿੰਗ ਸੰਬੰਧੀ ਲੋੜੀਦੀਆਂ ਸਿਖਲਾਈਆਂ ਪੀਏਯੂ ਦੇ ਕ੍ਰਿਸ਼ੀ ਵਿਗਿਆਨ ਕੇਦਂਰਾਂ, ਸਕਿਲੱਡ ਡਿਵੈਲਪਮੈਟਂ ਸੈਟਂਰ ਅਤੇ ਐਗਰੋ ਪ੍ਰੋਸੈਸਿੰਗ ਸੈਟਂਰ ਤੋ ਹਾਸਿਲ ਕਰਨ ਦੀ ਸਿਫ਼ਾਰਿਸ਼ ਕਰਦਿਆਂ ਡਾ. ਗੋਸਲ ਨੇ ਕਿਸਾਨਾਂ ਨੂੰ ਯੂਨੀਵਰਸਿਟੀ ਵੱਲੋ ਸਿਫਾਰਿਸ਼ ਕੀਤੀਆਂ ਜਾਂਦੀਆਂ ਕਿਸਮਾਂ ਬੀਜਣ ਦੀ ਤਾਕੀਦ ਕੀਤੀ।ਖੇਤੀ ਗਿਆਨ-ਵਿਗਿਆਨ ਨੂੰ ਘਰ-ਘਰ ਪਹੁੰਚਾਉਣ ਲਈ ਇੰਸਟੀਚਿਊਟ ਆਫ ਐਗਰੀਕਲਚਰ ਦਾ ਉਦਘਾਟਨ ਕਰਦਿਆਂ ਡਾ. ਗੋਸਲ ਨੇ ਕਿਸਾਨਾਂ ਨੂੰ ਆਪਣੇ ਬੱਚਿਆਂ ਨੂੰ ਖੇਤੀ ਦੇ ਵਾਰਸ ਬਨਾਉਣ ਲਈ ਵੱਧ ਤੋਂ ਵੱਧ ਖੇਤੀ ਸਿੱਖਿਆ ਨਾਲ ਜੋੜਨ ਲਈ ਕਿਹਾ।

ਇਹ ਵੀ ਪੜ੍ਹੋ ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉੱਭਰ ਰਿਹਾ ਪੰਜਾਬ-ਮੁੱਖ ਮੰਤਰੀ

ਉਨ੍ਹਾਂ ਨੇ ਇਸ ਇੰਸਟੀਚਿਊਟ ਤੋ ਪੜ੍ਹ ਕੇ ਖੇਤੀ ਵਿੱਚ ਉਚੇਰੀ ਸਿੱਖਿਆ ਹਾਸਿਲ ਕਰਨ ਲਈ ਅਮਰੀਕਾ ਗਏ ਦਸ ਵਿਦਿਆਰਥੀਆਂ ਦੀ ਖੁਸ਼ੀ ਸਾਂਝੀ ਕਰਦਿਆਂ ਡਾ ਅਵਤਾਰ ਸਿੰਘ ਧੰਮੂ, ਐਸੋਸੀਏਟ ਡੀਨ, ਇੰਸਟੀਚਿਊਟ ਆਫ ਐਗਰੀਕਲਚਰ, ਬਠਿੰਡਾ ਅਤੇ ਡਾ ਚਰਨਜੀਤ ਸਿੰਘ ਔਲਖ, ਡੀਨ ਖੇਤੀਬਾੜੀ ਕਾਲਜ, ਪੀਏਯੂ ਨੂੰ ਵਧਾਈ ਦਿੱਤੀ। ਇਸ ਮੌਕੇ ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਖੋਜ, ਪੀਏਯੂ ਨੇ ਯੂਨੀਵਰਸਿਟੀ ਦੇ ਖੇਤੀ ਵਿਗਿਆਨੀਆਂ ਵੱਲੋਂ ਵਿਕਸਤ ਕੀਤੀਆਂ ਫ਼ਸਲਾਂ ਦੀਆਂ ਨਵੀਆਂ ਕਿਸਮਾਂ, ਉਤਪਾਦਨ ਅਤੇ ਪੌਦ ਸੁਰੱਖਿਆ ਤਕਨੀਕਾਂ ਅਤੇ ਖੇਤ ਮਸ਼ੀਨਰੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਯੂਨੀਵਰਸਿਟੀ ਵੱਲੋ ਹੁਣ ਤੱਕ 974 ਤੋ ਵੱਧ ਕਿਸਮਾਂ ਵਿਕਸ਼ਤ ਕੀਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿਚੋ 250 ਤੋ ਵੱਧ ਕਿਸਮਾਂ ਦੇਸ਼ ਭਰ ਲਈ ਸਿਫ਼ਾਰਿਸ਼ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਕਣਕ ਦੀ ਨਵੀ ਕਿਸਮ ਪੀ.ਬੀ.ਡਬਲਯੂ 872, ਜੌਆਂ ਦੀ ਕਿਸਮ ਪੀ.ਐਲ-942, ਸੱਠੀ ਮੂੰਗੀ ਦੀ ਕਿਸਮ ਐਸ.ਐਮ.ਐਲ 2575 ਅਤੇ ਸਬਜ਼ੀਆਂ ਵਿਚੋ ਪੰਜਾਬ ਆਲੂ 103 ਅਤੇ 104 ਕਿਸਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ ਹੜ੍ਹਾਂ ਦੇ ਮੁੱਦੇ ‘ਤੇ CM ਭਗਵੰਤ ਮਾਨ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ

ਕਿਸਾਨ ਮੇਲੇ ਵਿੱਚ ਸ਼ਿਰਕਤ ਕਰ ਰਹੇ ਪੰਤਵੰਤਿਆਂ, ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਨੂੰ ਨਿੱਘਾ ਜੀ ਆਇਆਂ ਕਹਿੰਦਿਆਂ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਪੀਏਯੂ ਨੇ ਕਿਹਾ ਕਿ ਪੰਜਾਬ ਮੇਲਿਆਂ ਅਤੇ ਤਿਉਹਾਰਾਂ ਦੀ ਧਰਤੀ ਹੈ ਜਿਥੇ ਆਏ ਦਿਨ ਧਾਰਮਿਕ, ਸਮਾਜਿਕ ਅਤੇ ਸਭਿਆਚਾਰਕ ਮੇਲੇ ਲੱਗਦੇ ਰਹਿੰਦੇ ਹਨ ਪਰ ਪੀਏਯੂ ਦਾ ਇਹ ਕਿਸਾਨ ਮੇਲਾ ਇਹਨਾਂ ਸਾਰੇ ਮੇਲਿਆਂ ਵਿਚੋ ਆਪਣੀ ਵੱਖਰੀ ਪਛਾਣ ਬਣਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮੇਲਿਆਂ ਵਿੱਚ ਵੱਡੀ ਗਿਣਤੀ ਕਿਸਾਨ ਭਰਾਵਾਂ ਦੀ ਸ਼ਮੂਲੀਅਤ ਉਨ੍ਹਾਂ ਦੇ ਯੂਨੀਵਰਸਿਟੀਆਂ ਦੀਆਂ ਖੋਜ ਅਤੇ ਪਸਾਰ ਸੇਵਾਵਾਂ ਪ੍ਰਤੀ ਅਥਾਹ ਵਿਸ਼ਵਾਸ ਦਾ ਪ੍ਰਤੀਕ ਹੈ। ਇਸ ਮੌਕੇ ਡਾ. ਗੁਰਜਿੰਦਰ ਸਿੰਘ ਰੋਮਾਣਾ ਪ੍ਰਮੁੱਖ ਖੇਤੀ ਵਿਗਿਆਨੀ ਨੂੰ ਯੂਨੀਵਰਸਿਟੀ ਸੇਵਾਵਾਂ ਵਿੱਚ ਪਾਏ ਵਿਸ਼ੇਸ਼ ਯੋਗਦਾਨ ਦੇ ਇਵਜ਼ ਵਜੋਂ ਸਨਮਾਨਤ ਕੀਤਾ ਗਿਆ। ਖੇਤੀ ਖੋਜ ਅਤੇ ਪਸਾਰ ਨੂੰ ਹੋਰ ਉਤਸ਼ਾਹਿਤ ਕਰਨ ਲਈ ਸ. ਹਰਨੇਕ ਸਿੰਘ, ਪਿੰਡ ਤਰਖਾਨਵਾਲਾ ਨੇ 12,000/-ਰੁਪਏ ਦੀ ਰਾਸ਼ੀ ਪੀਏਯੂ ਇੰਡੋਵਮੈਂਟ ਫੰਡ ਵਜੋਂ ਦਿੱਤੀ।ਇਸ ਮੌਕੇ ਡਾ. ਕਰਮਜੀਤ ਸਿੰਘ ਸੇਖੋ, ਨਿਰਦੇਸ਼ਕ, ਖੇਤਰੀ ਖੋਜ ਕੇਂਦਰ, ਬਠਿੰਡਾ ਨੇ ਧੰਨਵਾਦ ਦੇ ਸ਼ਬਦ ਕਹੇ। ਮੰਚ ਸੰਚਾਲਨ ਡਾ ਗੁਰਜਿੰਦਰ ਸਿੰਘ ਰੋਮਾਣਾ ਅਤੇ ਡਾ ਅਮਰਜੀਤ ਸਿੰਘ ਸੰਧੂ ਨੇ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

आरटीई के तहत 25 प्रतिशत आरक्षित सीटें आरक्षित करना है अनिवार्य:शिक्षा मंत्री

👉निजी स्कूलों को एक और मौका दिया -महीपाल ढांडा Haryana...

CM Nayab Singh Saini ने ऑनलाइन सेल्फ एन्यूमरेशन कर हरियाणा में की जनगणना प्रक्रिया की शुरुआत

👉जनगणना-2027 विकसित हरियाणा की आधारशिला - मुख्यमंत्री हर नागरिक की...