8 Views
ਕਿਸਾਨ ਜਥੇਬੰਦੀਆਂ ਰੇਟ ਘਟਾਉਣ ਦੀ ਮੰਗ ਨੂੰ ਲੈ ਕੇ ਦੇ ਰਹੀਆਂ ਹਨ ਧਰਨਾ
ਲੁਧਿਆਣਾ, 18 ਜੂਨ: ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਨੂੰ ਅੱਜ ਮੰਗਲਵਾਰ ਤੀਜੇ ਦਿਨ ਵੀ ਕਿਸਾਨ ਜਥੇਬੰਦੀਆਂ ਵੱਲੋਂ ‘ਫ਼ਰੀ’ ਰੱਖਿਆ ਜਾ ਰਿਹਾ। ਟੋਲ ਪਲਾਜ਼ੇ ਦੇ ਰੇਟਾਂ ਨੂੰ ਘਟਾਉਣ ਦੀ ਮੰਗ ਨੂੰ ਲੈ ਕੇ ਇੱਥੇ ਕਿਸਾਨ ਜਥੇਬੰਦੀਆਂ ਤੇ ਆਮ ਲੋਕਾਂ ਵੱਲੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਇੰਨ੍ਹਾਂ ਧਰਨਾਕਾਰੀਆਂ ਦਾ ਕਹਿਣਾ ਹੈ ਕਿ ਇਸ ਟੋਲ ਪਲਾਜ਼ੇ ਦੇ ਸਾਲ ਅੰਦਰ ਹੀ ਤਿੰਨ ਵਾਰ ਰੇਟ ਵਧੇ ਹਨ। ਜਿਸਦੇ ਚੱਲਦੇ ਮਜਬੂਰਨ ਇਹ ਕਾਰਵਾਈ ਕਰਨੀ ਪੈ ਰਹੀ ਹੈ। ਉਧਰ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ ਤੇ ਮਸਲੇ ਦਾ ਕੋਈ ਹੱਲ ਕੱਢਣ ਦਾ ਭਰੋਸਾ ਦਿਵਾਇਆ ਗਿਆ।
ਹਿਮਾਚਲ ਘਟਨਾ: ਅੰਮ੍ਰਿਤਸਰ ’ਚ ਪਰਚਾ ਦਰਜ਼, ਚੰਨੀ ਨੇ ਕੀਤੀ ਮੁੱਖ ਮੰਤਰੀ ਨਾਲ ਗੱਲਬਾਤ
ਉਧਰ ਟੋਲ ਪਲਾਜ਼ਾ ਨੂੰ ਚਲਾ ਰਹੀ ਕੰਪਨੀ ਦੇ ਪ੍ਰਬੰਧਕਾਂ ਦਾ ਦਾਅਵਾ ਹੈ ਕਿ ਧਰਨਾਕਾਰੀਆਂ ਵੱਲੋਂ ਇਸ ਟੋਲ ਨੂੰ ਫਰੀ ਕਰਨ ਦੇ ਕਾਰਨ ਉਨ੍ਹਾਂ ਨੂੰ ਹਰ ਰੋਜ਼ ਕਰੋੜਾਂ ਰੁਪਏ ਦਾ ਘਾਟਾ ਪੈ ਰਿਹਾ ਹੈ। ਦਸਣਾ ਬਣਦਾ ਹੈ ਕਿ ਇਹ ਟੋਲ ਪਲਾਜ਼ਾ ਫ਼ਿਲੌਰ ਨਜਦੀਕ ਜਲੰਧਰ-ਲੁਧਿਆਣਾ ਵਿਚਕਾਰ ਸੜਕ ’ਤੇ ਸਥਿਤ ਹੈ। ਇੱਥੇ ਹਰ ਰੋਜ਼ ਹਜ਼ਾਰਾਂ ਦੀ ਤਾਦਾਦ ਵਿਚ ਵਾਹਨ ਗੁਜ਼ਰਦੇ ਹਨ, ਜਿੰਨ੍ਹਾਂ ਦੀਆਂ ਇਸ ਮਹਿੰਗੇ ਟੋਲ ਕਾਰਨ ਜੇਬਾਂ ਹੋਲੀਆਂ ਹੁੰਦੀਆਂ ਹਨ। ਇਸ ਮੌਕੇ ਭਾਰਤੀ ਕਿਸਾਨ ਮਜਦੂਰ ਯੂਨੀਅਨ ਦੇ ਆਗੂ ਦਿਲਬਾਗ ਸਿੰਘ ਗਿੱਲ ਤੇ ਕਿਸਾਨ ਯੂਨੀਅਨ ਦੁਆਬਾ ਦੇ ਆਗੂੁ ਇੰਦਰਵੀਰ ਸਿੰਘ ਨੇ ਕਿਹਾ ਕਿ ਇਸ ਸਬੰਧ ਵਿਚ ਲਗਾਤਾਰ ਪ੍ਰਸ਼ਾਸਨ ਨੂੰ ਅਪੀਲਾਂ ਕੀਤੀਆਂ ਗਈਆਂ ਪ੍ਰੰਤੂ ਕੋਈ ਸੁਣਵਾਈ ਨਾ ਹੋਣ ਕਾਰਨ ਇਹ ਟੋਲ ਫ਼ਰੀ ਕਰਨਾ ਪਿਆ ਹੈ।