ਬਠਿੰਡਾ, 17 ਫਰਵਰੀ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਕਮੇਟੀ ਦੇ ਸੱਦੇ ਹੇਠ ਭਾਜਪਾ ਦੇ ਆਗੂਆਂ ਸੁਨੀਲ ਜਾਖੜ, ਕੈਪਟਨ ਅਮਰਿੰਦਰ ਸਿੰਘ ਅਤੇ ਕੇਵਲ ਸਿੰਘ ਢਿੱਲੋਂ ਦੇ ਘਰਾਂ ਅੱਗੇ ਧਰਨੇ ਅਤੇ ਟੋਲ ਪਲਾਜ਼ੇ ਫਰੀ ਕਰਨ ਦੇ ਸੱਦੇ ਤਹਿਤ ਅੱਜ ਜਿਲਾ ਬਠਿੰਡਾ ਵੱਲੋਂ ਬੱਲੂਆਣਾ, ਜੀਦਾ, ਲਹਿਰਾ ਬੇਗਾ ਅਤੇ ਸ਼ੇਖਪੁਰਾ ਟੋਲ ਪਲਾਜ਼ਿਆਂ ’ਤੇ ਧਰਨੇ ਦੇ ਕੇ ਉਥੋਂ ਲੰਘਣ ਵਾਲੇ ਵਾਹਨਾਂ ਨੂੰ ਟੋਲ ਮੁਕਤ ਕੀਤਾ ਗਿਆ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਦੀ ਡਟਵੀਂ ਹਮਾਇਤ ਦਾ ਐਲਾਨ
ਕਿਸਾਨੀ ਮੰਗਾਂ ਲਈ ਸੰਯੁਕਤ ਕਿਸਾਨ ਮੋਰਚਾ(ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਵਿੱਚ ਸ਼ਾਮਲ ਜਥੇਬੰਦੀਆਂ ਵੱਲੋਂ ਦਿੱਲੀ ਧਰਨਾ ਲਾਉਣ ਜਾ ਰਹੇ ਕਿਸਾਨਾਂ ਨੂੰ ਰੋਕ ਕੇ ਹੱਕਾਂ ਲਈ ਲੜਨ ਦਾ ਜਮਹੂਰੀ ਹੱਕ ਕੁਚਲਣ, ਉਹਨਾਂ ਤੇ ਅਥਰੂ ਗੈਸ ਸੁੱਟਣ ਅਤੇ ਗੋਲੀਆਂ ਮਾਰ ਕੇ ਜਬਰ ਕਰਨ ਵਿਰੁੱਧ ਅਤੇ ਕਿਸਾਨੀ ਮੰਗਾਂ ਦੀ ਹਮਾਇਤ ਵਿੱਚ ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ, ਬਲਾਕ ਮੌੜ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜੂ, ਬਲਾਕ ਤਲਵੰਡੀ ਦੇ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਗਿਆਨਾ, ਮਲਕੀਤ ਸਿੰਘ ਜੀਦਾ, ਅਮਰੀਕ ਸਿੰਘ ਸਿਵੀਆਂ, ਸੁਖਜਿੰਦਰ ਸਿੰਘ ਅਤੇ ਬਚਿੱਤਰ ਸਿੰਘ ਲਹਿਰਾ ਬੇਗਾ ਨੇ ਕਿਹਾ ਕਿ
ਕਿਸਾਨ ’ਤੇ ‘ਫ਼ਾਈਰਿੰਗ’ ਕਰਨ ਵਾਲੇ ਬਠਿੰਡਾ ਦੇ ਆੜਤੀ ਦੇ ਪੁੱਤਰ ਸਹਿਤ ਸਾਥੀਆਂ ਵਿਰੁਧ ਪਰਚਾ ਦਰਜ਼
ਕੇਂਦਰ ਦੀ ਭਾਜਪਾ ਹਕੂਮਤ ਦੇ ਹੁਕਮਾਂ ਤਹਿਤ ਹਰਿਆਣਾ ਦੀ ਖਟਰ ਹਕੂਮਤ ਵਾਲੀ ਭਾਜਪਾ ਸਰਕਾਰ ਵੱਲੋਂ 13 ਫਰਵਰੀ ਨੂੰ ਆਪਣੀਆਂ ਮੰਨੀਆਂ ਹੋਈਆਂ ਹੱਕੀ ਕਿਸਾਨੀ ਮੰਗਾਂ ਲਈ ਦਿੱਲੀ ਧਰਨਾ ਲਾਉਣ ਜਾ ਰਹੇ ਕਿਸਾਨਾਂ ਨੂੰ ਇੱਕ ਦੇਸ਼ ਤੋਂ ਦੂਜੇ ਦੇਸ਼ ’ਤੇ ਹੱਲੇ ਵਾਂਗ ਦੁਸ਼ਮਣ ਸਮਝਦਿਆਂ ਰਾਸਤੇ ਰੋਕ ਦਿੱਤੇ ਗਏ। ਇਸਤੋਂ ਇਲਾਵਾ ਸ਼ਾਂਤਮਈ ਤਰੀਕੇ ਨਾਲ ਬਾਰਡਰਾਂ ’ਤੇ ਬੈਠੇ ਕਿਸਾਨਾਂ ਉਪਰ ਡਰੋਨਾਂ ਰਾਹੀਂ ਅਥਰੂ ਗੋਲੇ ਸੁੱਟੇ ਗਏ ਅਤੇ ਸਿੱਧੀਆਂ ਗੋਲੀਆਂ ਚਲਾ ਕੇ ਅਨੇਕਾਂ ਕਿਸਾਨਾਂ ਨੂੰ ਜ਼ਖਮੀ ਕਰ ਦਿੱਤਾ ਜੋ ਅੱਜ ਤੱਕ ਜਾਰੀ ਹੈ।