ਕਿਸਾਨਾਂ ਨੇ ਸਾਬਕਾ ਖ਼ਜਾਨਾ ਮੰਤਰੀ ਦੇ ਦਫ਼ਤਰ ਅੱਗੇ ਖੜਕਾਏ ਖ਼ਾਲੀ ਪੀਪੇ, 11 ਨੂੰ ਡੀਸੀ ਦਫ਼ਤਰ ਬਰਨਾਲਾ ਦੇ ਘਿਰਾਓ ਦਾ ਐਲਾਨ

0
105
+1

ਗਿੱਦੜਬਾਹਾ/ਬਰਨਾਲਾ, 9 ਨਵੰਬਰ: ਝੋਨੇ ਦੀ ਨਿਰਵਿਘਨ ਖ਼ਰੀਦ ਅਤੇ ਚੁਕਾਈ ਤੋਂ ਇਲਾਵਾ ਖਰੀਦੇ ਝੋਨੇ ਦੀ ਅਦਾਇਗੀ 26 ਅਕਤੂਬਰ ਤੋਂ ਬਾਅਦ ਰੋਕਣ ਸਹਿਤ ਪਰਾਲੀ ਸਾੜਨ ਦੇ ਜੁਰਮਾਨੇ ਦੁੱਗਣੇ ਕਰਨ ਦੇ ਫ਼ੈਸਲਿਆਂ ਵਿਰੁਧ ਆਪਣਾ ਸੰਘਰਸ਼ ਹੋਰ ਤੇਜ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਇਹ ਫੈਸਲੇ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਝੋਨੇ ਦੀ ਖਰੀਦ ਅਤੇ ਨਾਲੋ-ਨਾਲ ਚੁਕਾਈ ਹੋਰ ਤੇਜ਼ ਕਰਨ ਅਤੇ ਨਮੀ ਦੀ ਹੱਦ 22% ਕਰਨ ਦੀ ਮੰਗ ਵੀ ਕੀਤੀ ਗਈ ਹੈ।ਕਿਸਾਨੀ ਮੰਗਾਂ ਨੂੰ ਲੈ ਕੇ ਜਥੇਬੰਦੀ ਵੱਲੋਂ ਬਰਨਾਲਾ ਜ਼ਿਮਨੀ ਚੋਣ ਵਿੱਚ ਭਾਜਪਾ ਤੇ ਆਪ ਉਮੀਦਵਾਰਾਂ ਦੇ ਘਿਰਾਓ ਖਤਮ ਕਰਕੇ ਇਨ੍ਹਾਂ ਮੰਗਾਂ ਨੂੰ ਲੈ ਕੇ 11 ਨਵੰਬਰ ਨੂੰ ਡੀ ਸੀ ਬਰਨਾਲਾ ਦਾ ਘਿਰਾਓ ਬਠਿੰਡਾ ਦੀ ਤਰਜ਼ ’ਤੇ ਕਰਨ ਦਾ ਐਲਾਨ ਕੀਤਾ ਹੈ।

ਇਹ ਵੀ ਪੜੋ੍ਵੱਡੀ ਖ਼ਬਰ: ਪੰਜਾਬ ਦੀਆਂ ਸਰਕਾਰੀ ਬੱਸਾਂ ’ਚ ਹੁਣ ‘1 ਨੰਬਰ’ ਸੀਟ ’ਤੇ ਨਹੀਂ ਬੈਠ ਸਕਣਗੇ ਕੰਡਕਟਰ

ਇਸੇ ਤਰ੍ਹਾਂ 14 ਤੋਂ 19 ਨਵੰਬਰ ਤੱਕ ਬਰਨਾਲਾ ਅਤੇ ਗਿੱਦੜਬਾਹਾ ਚੋਣ ਹਲਕਿਆਂ ਵਿੱਚ ਭਾਜਪਾ ਤੇ ਆਪ ਉਮੀਦਵਾਰਾਂ ਵਿਰੁੱਧ ਪਿੰਡ-ਪਿੰਡ ਰੋਡ ਮਾਰਚ ਕੀਤੇ ਜਾਣਗੇ । ਜਦੋਂ ਕਿ ਟੌਲ ਫਰੀ ਮੋਰਚੇ ਬਾਦਸਤੂਰ ਜਾਰੀ ਰੱਖੇ ਜਾਣਗੇ। ਇਸਤੋਂ ਇਲਾਵਾ ਕਿਸਾਨਾਂ ਵੱਲੋਂ ਅੱਜ ਗਿਦੜਬਾਹਾ ’ਚ ਰੋਸ਼ ਪ੍ਰਗਟ ਕਰਦਿਆਂ ਭਾਜਪਾ ਉਮੀਦਵਾਰ ਤੇ ਸਾਬਕਾ ਵਿਤ ਮੰਤਰੀ ਮਨਪ੍ਰੀਤ ਬਾਦਲ ਦੇ ਦਫ਼ਤਰ ਅੱਗੇ ਖ਼ਾਲੀ ਪੀਪੇ ਖੜਕਾ ਕੇ ਰੋਸ਼ ਪ੍ਰਗਟ ਕੀਤਾ ਗਿਆ। ਕਿਸਾਨ ਆਗੂਆਂ ਨੇ ਪੰਜਾਬ ਭਰ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਲੀਕੇ ਗਏ ਸੰਘਰਸ਼ ਪ੍ਰੋਗਰਾਮਾਂ ਵਿੱਚ ਵਧ ਚੜ੍ਹ ਕੇ ਪ੍ਰਵਾਰਾਂ ਸਮੇਤ ਸ਼ਮੂਲੀਅਤ ਕੀਤੀ ਜਾਵੇ ਅਤੇ ਜੁਰਮਾਨੇ ਬਿਲਕੁਲ ਨਾ ਭਰੇ ਜਾਣ, ਸਗੋਂ ਨੇੜਲੇ ਕਿਸਾਨ ਆਗੂਆਂ ਕਾਰਕੁਨਾਂ ਤੱਕ ਪਹੁੰਚ ਕੀਤੀ ਜਾਵੇ।

 

+1

LEAVE A REPLY

Please enter your comment!
Please enter your name here