Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਦਾ ਕਾਫ਼ਲਾ ਦਿੱਲੀ ਲਈ ਰਵਾਨਾ

11 Views

ਚੰਡੀਗੜ੍ਹ, 13 ਮਾਰਚ : ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ ਸਮੇਤ ਭਖਦੀਆਂ ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਕਾਫ਼ਲੇ 17 ਜ਼ਿਲ੍ਹਿਆਂ ਤੋਂ ਸੈਂਕੜੇ ਬੱਸਾਂ ’ਤੇ ਸਵਾਰ ਹੋ ਕੇ ਕਿਸਾਨ ਮਜ਼ਦੂਰ ਮਹਾਂਪੰਚਾਇਤ ਰਾਮਲੀਲਾ ਮੈਦਾਨ ਦਿੱਲੀ ਲਈ ਰਵਾਨਾ ਹੋ ਚੁੱਕੇ ਹਨ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਹੈ ਕਿ ਕਿਸਾਨ ਮਜ਼ਦੂਰ ਆਪਣੇ ਰਾਸ਼ਨ ਪਾਣੀ ਅਤੇ ਬਿਸਤਰਿਆਂ ਆਦਿ ਦਾ ਪੂਰਾ ਪ੍ਰਬੰਧ ਕਰਕੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਭਖਦੀਆਂ ਕਿਸਾਨੀ ਮੰਗਾਂ ਵਿੱਚ ਐੱਮ ਐੱਸ ਪੀ ਤੋਂ ਇਲਾਵਾ ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ ਤੇ ਬੁਢਾਪਾ ਪੈਨਸ਼ਨ, ਸਰਵਜਨਿਕ ਜਨਤਕ

ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ

ਵੰਡ ਪ੍ਰਣਾਲੀ ਸਮੂਹ ਗਰੀਬਾਂ ਵਾਸਤੇ ਲਾਗੂ ਕਰਨ, ਪੂਰੀ ਭਰਪਾਈ ਵਾਲੀ ਫ਼ਸਲੀ ਬੀਮਾ ਯੋਜਨਾ ਅਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ ਵਰਗੀਆਂ ਮੋਦੀ ਸਰਕਾਰ ਵੱਲੋਂ ਵਾਅਦਾਖਿਲਾਫੀ ਕਰਕੇ ਮੁੱਕਰੀਆਂ ਸਮੂਹ ਕਿਸਾਨੀ ਮੰਗਾਂ ਤੁਰੰਤ ਮੰਨੇ ਜਾਣ ਤੇ ਲਾਗੂ ਕਰਨ ਦੀ ਮੰਗ ਮੁੱਖ ਹੈ। ਦੂਜੇ ਨੰਬਰ ਤੇ ਸ਼ੁਭਕਰਨ ਸਿੰਘ ਦਾ ਕਤਲ ਕਰਨ ਅਤੇ ਪ੍ਰੀਤਪਾਲ ਸਿੰਘ ਦੀਆਂ ਲੱਤਾਂ/ਜਬਾੜ੍ਹੇ ਤੋੜਨ ਲਈ ਜ਼ਿੰਮੇਵਾਰ ਕੇਂਦਰ ਤੇ ਹਰਿਆਣਾ ਦੇ ਗ੍ਰਹਿ ਮੰਤਰੀਆਂ ਅਮਿਤ ਸ਼ਾਹ ਅਤੇ ਅਨਿਲ ਵਿਜ ਸਮੇਤ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਿਰੁੱਧ ਕਤਲ ਕੇਸ ਦਰਜ ਕਰ ਕੇ ਬਰਖਾਸਤ ਕਰਨ ਦੀ ਮੰਗ ਹੈ।

ਨਾਇਬ ਸਿੰਘ ਸੈਣੀ ਸਰਕਾਰ ਨੇ ਜਿੱਤਿਆ ਵਿਸਵਾਸ ਦਾ ਵੋਟ, ਖੱਟਰ ਨੇ ਦਿੱਤਾ ਅਸਤੀਫ਼ਾ

ਕਾਲੇ ਖੇਤੀ ਕਾਨੂੰਨਾਂ ਵਿਰੁੱਧ ਜੇਤੂ ਦਿੱਲੀ ਘੋਲ ਅਤੇ ਮੌਜੂਦਾ ਘੋਲ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ ਅਤੇ ਰਾਜਧਾਨੀ ਦਿੱਲੀ ਵਿਚ ਕਿਸਾਨਾਂ ਦਾ ਜਨਤਕ ਸੰਘਰਸ਼ ਕਰਨ ਦਾ ਜਮਹੂਰੀ ਹੱਕ ਬਹਾਲ ਕਰਨ ਦੀਆਂ ਭਖਦੀਆਂ ਮੰਗਾਂ ਵੀ ਸ਼ਾਮਲ ਹਨ। ਕਿਸਾਨ ਆਗੂ ਨੇ ਦੱਸਿਆ ਕਿ ਇਹ ਕਿਸਾਨ ਮਜ਼ਦੂਰ ਮਹਾਂਪੰਚਾਇਤ ਹੱਕੀ ਕਿਸਾਨੀ ਮੰਗਾਂ ਨੂੰ ਮੰਨਣ ਤੋਂ ਲਗਾਤਾਰ ਟਾਲਮਟੋਲ ਕਰ ਰਹੀ ਕੇਂਦਰੀ ਭਾਜਪਾ ਸਰਕਾਰ ਵਿਰੁੱਧ ਵਿਸ਼ਾਲ ਜਨਤਕ ਚਿਤਾਵਨੀ ਵਜੋਂ ਇੱਕ ਦਿਨ ਲਈ ਹੀ ਕੀਤੀ ਜਾ ਰਹੀ ਹੈ। ਜੇਕਰ ਫ਼ਿਰ ਵੀ ਸਰਕਾਰ ਦਾ ਇਹੀ ਕਿਸਾਨ ਵਿਰੋਧੀ ਵਤੀਰਾ ਜਾਰੀ ਰਿਹਾ ਤਾਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਜਲਦੀ ਹੀ ਹੋਰ ਤਿੱਖਾ ਅਤੇ ਵਿਸ਼ਾਲ ਘੋਲ ਕਰਨ ਬਾਰੇ ਫੈਸਲਾ ਕੀਤਾ ਜਾਵੇਗਾ।

 

Related posts

ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਡਿਪਟੀ ਰਜਿਸਟਰਾਰ ਨੂੰ ਦਿਤਾ ਮੰਗ ਪੱਤਰ

punjabusernewssite

ਆਪ ਵਿਧਾਇਕ ਦੇ ਘਰ ਵੱਲ ਕੀਤੇ ਜਾਣ ਵਾਲੇ ਮਾਰਚ ਲਈ ਮਜ਼ਦੂਰਾਂ ਨੇ ਖਿੱਚੀ ਤਿਆਰੀ

punjabusernewssite

ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ

punjabusernewssite