ਬਠਿੰਡਾ, 22 ਅਗਸਤ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਖੇਤੀ ਨੀਤੀ ਮੋਰਚਾ ਸ਼ੁਰੂ ਕਰਨ ਦੇ ਪਹਿਲੇ ਪੜਾਅ ਹੇਠ 27 ਤੋਂ 31 ਅਗਸਤ ਤੱਕ ਡੀ ਸੀ ਦਫਤਰਾਂ ਅੱਗੇ ਦਿੱਤੇ ਜਾ ਰਹੇ ਦਿਨ ਰਾਤ ਧਰਨੇ (ਮੋਰਚਾ) ਦੀਆਂ ਤਿਆਰੀਆਂ ਲਈ ਜਥੇਬੰਦੀ ਵੱਲੋਂ ਬਲਾਕ ਮੌੜ ਦੀ ਮੀਟਿੰਗ ਬਲਾਕ ਪ੍ਰਧਾਨ ਰਾਜਵਿੰਦਰ ਸਿੰਘ ਰਾਮਨਗਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਨੁੰ ਸੰਬੋਧਨ ਕਰਦਿਆਂ ਜਿਲਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਰਾਜਵਿੰਦਰ ਸਿੰਘ ਨੇ ਕਿਹਾ ਕਿ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਪੰਜਾਬ ਦੀ ਆਪ ਸਰਕਾਰ ਵੱਲੋਂ ਕਿਸਾਨਾਂ ਸਮੇਤ ਸਮੂਹ ਕਿਰਤੀ ਪੰਜਾਬੀਆਂ ਨਾਲ ਕੀਤੀ ਗਈ ਵਾਅਦਾ ਖਿਲਾਫੀ ਵਿਰੁੱਧ ਇਹ ਮੋਰਚਾ ਲਗਾਇਆ ਜਾ ਰਿਹਾ। ਇਸ ਮੋਰਚੇ/ਧਰਨੇ ਦੀ ਤਿਆਰੀ ਲਈ ਪਿੰਡਾਂ ਵਿੱਚ ਮੀਟਿੰਗਾਂ/ਰੈਲੀਆਂ ਕਰਾਉਣ ਅਤੇ ਮੰਗਾਂ ਘਰ ਘਰ ਪਹੁੰਚਾਉਣ ਦੀ ਵਿਉਂਤਬੰਦੀ ਕੀਤੀ ਗਈ। ਇਸਤੋਂ ਇਲਾਵਾ ਪਿੰਡ ਕਮੇਟੀਆਂ ਨੂੰ ਕਰਜ਼ੇ ਤੇ ਆਰਥਿਕ ਤੰਗੀਆਂ ਕਾਰਨ ਖੁਦਕੁਸ਼ੀਆਂ ਕਰ ਚੁੱਕੇ ਕਿਸਾਨਾਂ ਮਜ਼ਦੂਰਾਂ ਅਤੇ ਨਸ਼ਿਆਂ ਦੀ ਭੇਟ ਚੜ ਚੁੱਕੇ ਨੌਜਵਾਨਾਂ ਦੇ ਫਾਰਮ ਭਰਨ ਲਈ ਫਾਰਮ ਦਿੱਤੇ।
ਸ਼ੰਭੂ ਬਾਰਡਰ ਨੂੰ ਖੋਲਣ ਸਬੰਧੀ ਕਿਸਾਨਾਂ ਤੇ ਅਧਿਕਾਰੀਆਂ ਵਿਚਕਾਰ ਹੋਈ ਮੀਟਿੰਗ ਰਹੀ ਬੇਸਿੱਟਾ
ਉਹਨਾਂ ਕਿਹਾ ਕਿ ਇਸ ਮੋਰਚੇ ਦੀ ਮੁੱਖ ਮੰਗ ਖੇਤੀ ਖੇਤਰ ਨੂੰ ਸੰਸਾਰ ਵਪਾਰ ਸੰਸਥਾ,ਸੰਸਾਰ ਬੈਂਕ ਅਤੇ ਕਾਰਪੋਰੇਟਾਂ ਦੇ ਪੰਜਿਆਂ ਤੋਂ ਮੁਕਤ ਕਰਨ ਵਾਲੀ ਨਵੀਂ ਖੇਤੀ ਨੀਤੀ ਦਾ ਐਲਾਨ ਵਾਅਦੇ ਅਨੁਸਾਰ ਤੁਰੰਤ ਕੀਤਾ ਜਾਵੇ। ਇਸ ਤੋਂ ਇਲਾਵਾ ਕਿਸਾਨਾਂ ਤੇ ਖੇਤ ਮਜਦੂਰਾਂ ਦੀ ਜਮੀਨੀ ਤੋਟ ਪੂਰੀ ਕੀਤੀ ਜਾਵੇ ਅਤੇ ਉਨ੍ਹਾਂ ਦੇ ਬੈਂਕ ਤੇ ਸੁਦਖੋਰੀ ਕਰਜਿਆਂ ’ਤੇ ਲਕੀਰ ਮਾਰੀ ਜਾਵੇ। ਕਰਜਿਆਂ ਤੇ ਆਰਥਿਕ ਤੰਗੀਆਂ ਦੇਖ ਖੁਦਕੁਸੀਆਂ ਤੋਂ ਪੀੜਤ ਪ੍ਰੀਵਾਰਾਂ ਨੂੰ 10-10 ਲੱਖ ਰੁਪਏ ਦੀ ਸਹਾਇਤਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ। ਸਾਰੀਆਂ ਫਸਲਾਂ ਦੇ ਲਾਭਕਾਰੀ ਭਾਅ ਮਿਥ ਕੇ ਖਰੀਦ ਦੀ ਕਾਨੂੰਨੀ ਗਰੰਟੀ ਰਾਹੀਂ ਝੋਨੇ ਦੀ ਥਾਂ ਹੋਰ ਫਸਲਾਂ ਨੂੰ ਉਤਸਾਹਿਤ ਕਰਕੇ ਪੰਜਾਬ ਦਾ ਪਾਣੀ ਬਚਾਇਆ ਜਾਵੇ। ਦਰਿਆਈ ਪਾਣੀਆਂ ਦੇ ਸਨਅਤੀ ਪ੍ਰਦੂਸਣ ਨੂੰ ਰੋਕ ਕੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਇਆ ਜਾਵੇ। ਨਸਿਆਂ ਦੀ ਮਹਾਂਮਾਰੀ ਤੋਂ ਪੰਜਾਬ ਨੂੰ ਬਚਾਉਣ ਲਈ ਨਸਾ ਉਤਪਾਦਕ ਸਨਅਤਕਾਰਾਂ, ਵੱਡੇ ਸਮਗਲਰਾਂ,ਉਚ ਸਿਆਸਤਦਾਨਾਂ ਤੇ ਅਫਸਰਸਾਹੀ ਵਿਰੁੱਧ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਦਾਦੀ ਦਾ ਕਤਲ ਕਰਨ ਵਾਲੇ ਨੌਜਵਾਨ ਨੇ ਹੁਣ ਪਿਊ ਵੀ ਮਾ+ਰਿਆਂ
ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜ ਵਸੇਬੇ ਦੇ ਪੁਖਤਾ ਪ੍ਰਬੰਧ ਕੀਤੇ ਜਾਣ। ਫਸਲੀ ਤਬਾਹੀ ਦਾ ਮੁਆਵਜਾ ਕਾਸਤਕਾਰ ਕਿਸਾਨਾਂ ਨੂੰ ਤੁਰੰਤ ਦਿੱਤਾ ਜਾਵੇ ਅਤੇ ਇਸ ਵਿੱਚ ਪੰਜ ਏਕੜ ਦੀ ਸ਼ਰਤ ਹਟਾਈ ਜਾਵੇ। ਕਿਸਾਨ ਤੇ ਖੇਤ ਮਜਦੂਰ ਪਰਿਵਾਰਾਂ ਦੇ ਖੇਤੀ ’ਚੋਂ ਵਾਧੂ ਜੀਆਂ ਨੂੰ ਪੱਕੀ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਇਸ ਤੋਂ ਪਹਿਲਾਂ ਗੁਜਾਰੇਯੋਗ ਬੇਰੁਜਗਾਰੀ ਭੱਤਾ ਦਿੱਤਾ ਜਾਵੇ। ਅਜਿਹੀ ਖੇਤੀ ਨੀਤੀ ਖਾਤਰ ਬਜਟ ਜੁਟਾਈ ਲਈ ਸੂਦਖੋਰਾਂ, ਜਗੀਰਦਾਰਾਂ ਅਤੇ ਕਾਰਪੋਰੇਟਾਂ ਉੱਤੇ ਮੋਟੇ ਟੈਕਸ ਲਾਉਣ ਤੇ ਉਗਰਾਹੁਣ ਦੀ ਗਰੰਟੀ ਕੀਤੀ ਜਾਵੇ ਅਤੇ ਹੋਰ ਭਖਦੀਆਂ ਮੰਗਾਂ ਸਾਮਲ ਹਨ। ਇਸ ਤੋ ਪਹਿਲਾਂ ਕਲਕੱਤਾ ਦੀ ਮਹਿਲਾ ਸਿਖਿਆਰਥੀ ਡਾਕਟਰ ਦੇ ਬਲਾਤਕਾਰੀ ਅਤੇ ਕਾਤਲ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਵਾਉਣ ਲਈ ਮੌੜ ਮੰਡੀ ਦੇ ਬਿਜਲੀ ਦਫਤਰ ਵਿਖੇ ਬਿਜਲੀ ਮੁਲਾਜ਼ਮਾਂ, ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਰੈਲੀ ਕਰ ਕੇ ਦੋਸ਼ੀਆਂ ਨੂੰ ਸ਼ਹਿ ਦੇਣ ਵਾਲੀ ਪੱਛਮੀ ਬੰਗਾਲ ਦੀ ਸਰਕਾਰ ਦੀ ਅਰਥੀ ਫੂਕੀ। ਅੱਜ ਦੀ ਮੀਟਿੰਗ ਵਿੱਚ ਜਸਵੀਰ ਸਿੰਘ ਬੁਰਜ ਸੇਮਾ, ਅੰਮ੍ਰਿਤਪਾਲ ਸਿੰਘ ਮੌੜ ਚੜਤ ਸਿੰਘ, ਭੋਲਾ ਸਿੰਘ ਮਾੜੀ, ਗੁਰਦੀਪ ਸਿੰਘ ਮਾਈਸਰਖਾਨਾ ਵੀ ਸਾਮਲ ਸਨ।