ਬਠਿੰਡਾ, 12 ਮਾਰਚ : ਭਰਤੀ ਕਿਸਾਨ ਯੂਨੀਅਨ ਲੱਖੋਵਾਲ- ਟਿਕੈਤ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਹਾਜੀ ਰਤਨ ਸਾਹਿਬ ਦੇ ਦੀਵਾਨ ਹਾਲ ਵਿਖੇ ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਈਸਰਖਾਨਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰੂਪ ਸਿੰਘ ਰਾਮਾਂ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਫਸਲਾਂ ਤੇ ਐਮ.ਐਸ.ਪੀ ਅਤੇ ਸਰਕਾਰੀ ਖਰੀਦ ਦੀ ਗਰੰਟੀ, ਕਿਸਾਨਾਂ ਤੇ ਕੀਤੇ ਪਰਚੇ ਰੱਦ ਕਰਵਾਉਣ, ਬਿਜਲੀ ਬਿੱਲ 2020 ਰੱਦ ਕਰਵਾਉਣ, ਸਮੁੱਚਾ ਕਿਸਾਨੀ ਕਰਜ਼ਾ ਖਤਮ ਕਰਨਾ, ਕਿਸਾਨ ਮਜ਼ਦੂਰ ਦੀ ਪੈਨਸ਼ਨ ਲਗਵਾਉਣ, ਫ਼ਸਲੀ ਬੀਮਾਂ ਯੋਜਨਾ ਲਾਗੂ ਕਰਵਾਉਣ ਆਦਿ ਮੰਗਾਂ ਨੂੰ ਲੈ ਕੇ 14 ਮਾਰਚ ਨੂੰ ਆਲ ਇੰਡੀਆ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਵਿਖੇ ਰਾਮਲੀਲਾ ਮੈਦਾਨ ਵਿੱਚ ਕਿਸਾਨ ਪੰਚਾਇਤ ਕੀਤੀ ਜਾਵੇਗੀ।
ਕਿਸਾਨਾਂ ਲਈ ਵੱਡੀ ਖ਼ੁਸਖਬਰੀ: ਖੇਤੀਬਾੜੀ ਲਈ 90 ਹਜ਼ਾਰ ਨਵੇਂ ਸੋਲਰ ਪੰਪ ਮੁਹੱਈਆ ਕਰਵਾਏਗੀ ਮਾਨ ਸਰਕਾਰ
ਜ਼ਿਲ੍ਹਾ ਪ੍ਰਧਾਨ ਬਠਿੰਡਾ ਦਾਰਾ ਸਿੰਘ ਮਾਈਸਰਖਾਨਾ, ਜ਼ਿਲ੍ਹਾ ਜਰਨਲ ਸਕੱਤਰ ਸੁਖਦੀਪ ਸਿੰਘ ਕਣਕਵਾਲ ਨੇ ਦੱਸਿਆ ਕਿ ਕਿਸਾਨ ਪੰਚਾਇਤ ਵਿੱਚ ਸ਼ਾਮਲ ਹੋਣ ਦੀਆਂ ਸਾਰੀਆਂ ਤਿਆਰੀਆਂ ਮੁੰਕਮਲ ਕਰ ਲਈਆਂ ਹਨ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ, 13 ਮਾਰਚ ਨੂੰ ਹਜ਼ਾਰਾਂ ਕਿਸਾਨ ਰੇਲ ਗੱਡੀਆਂ, ਵਹੀਕਲਾਂ ਰਾਹੀਂ ਦਿੱਲੀ ਨੂੰ ਰਵਾਨਾ ਹੋਣਗੇ। ਮੀਟਿੰਗ ’ਚ ਮਤਾ ਪਾਸ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜੋ ਪਿਛਲੀ ਦਿਨੀਂ ਭਾਰੀ ਗੜੇਮਾਰੀ ਕਾਰਨ ਕਣਕ ਦੀ ਫਸਲ ਦਾ ਨੁਕਸਾਨ ਹੋਇਆ ਹੈ,ਦੀ ਤੁਰੰਤ ਵਿਸ਼ੇਸ਼ ਗੁਰਦਾਵਰੀ ਕਰਾ ਕੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।
ਚਹੇਤੇ ਸ਼ੈਲਰਾਂ ਨੂੰ ਵੱਧ ਮਾਲ ਲਗਾਉਣ ਵਾਲਾ ਡੀਐਫ਼ਐਸਸੀ ਵਿਜੀਲੈਂਸ ਵੱਲੋਂ ਗ੍ਰਿਫਤਾਰ
ਇਸ ਸਮੇਂ ਮੀਟਿੰਗ ਵਿੱਚ ਮੀਤ ਪ੍ਰਧਾਨ ਗੁਰਮੀਤ ਸਿੰਘ ਗੁਰੂਸਰ, ਮਲਕੀਤ ਸਿੰਘ ਸੰਦੋਹਾ, ਸੁਖਦੇਵ ਸਿੰਘ ਗੰਗਾ ਨਥਾਣਾ, ਜਗਸੀਰ ਸਿੰਘ ਬਰਕੰਦੀ,ਬਲਵਿੰਦਰ ਸਿੰਘ ਸੰਦੋਹਾ, ਪਿਸ਼ੌਰਾ ਸਿੰਘ ਸੇਖੂ, ਗੁਰਮੇਲ ਸਿੰਘ ਤਲਵੰਡੀ ਸਾਬੋ, ਗੁਰਜੰਟ ਸਿੰਘ ਰਾਈਆਂ, ਕਰਮਜੀਤ ਸਿੰਘ ਜੱਜਲ, ਰਜਿੰਦਰ ਸਿੰਘ ਬਾਲਿਆਂਵਾਲੀ, ਕਿਸ਼ੋਰ ਚੰਦ ਕੋਠੇ ਨਾਥੀਆਣਾ, ਸੁਖਵਿੰਦਰ ਸਿੰਘ ਨਵਾਂ ਪਿੰਡ ਮਿੱਠੂ ਸਿੰਘ ਮਾਹੀ ਨੰਗਲ, ਬਿੱਲੂ ਸਿੰਘ ਬੱਜੂਆਣਾ, ਮਾਘੀ ਸਿੰਘ ਗਾਟਵਾਲੀ, ਹਰਦੇਵ ਸਿੰਘ ਲੇਲੇਵਾਲਾ,ਰਾਜੂ ਬਰਕੰਦੀ, ਗੁਰਪ੍ਰੀਤ ਸਿੰਘ ਕੋਠਾ ਗੁਰੂ ਕਾ, ਬਲਵੀਰ ਸਿੰਘ ਜੱਸੀ ਪੌ ਵਾਲੀ, ਗੁਰਪ੍ਰੀਤ ਸਿੰਘ ਬਾਲਿਆਂਵਾਲੀ, ਕਰਨੈਲ ਸਿੰਘ ਗੰਗਾ,ਨੈਬ ਸਿੰਘ, ਸੰਦੀਪ ਸਿੰਘ,ਸੁਖਵਿੰਦਰ ਸਿੰਘ, ਸਰਬਜੀਤ ਸਿੰਘ, ਜਗਮੀਤ ਸਿੰਘ, ਗੁਰਪ੍ਰੀਤ ਸਿੰਘ, ਸੁਖਪਾਲ ਸਿੰਘ ਗੋਰੂ, ਭੋਲਾ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ।