ਬਠਿੰਡਾ ,22 ਅਪ੍ਰੈਲ : ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਸੀਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਬੱਲੋਂ ਨੇ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਸਰਕਾਰ ਉਪਰ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹਾੜੀ ਦੇ ਸੀਜਨ ਨੂੰ ਲੈ ਕੇ ਬਲਾਕ ਰਾਮਪੁਰਾ ਦੀਆਂ ਦਾਣਾ ਮੰਡੀਆਂ ਦੇ ਵਿੱਚ ਪ੍ਰਬੰਧਾਂ ਦੀ ਵੱਡੀ ਘਾਟ ਹੈ ਤੇ ਨਾਲ ਹੀ ਲਿਫਟਿੰਗ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਜਿਸ ਕਾਰਨ ਦਾਣਾ ਮੰਡੀਆਂ ਪੂਰੀ ਤਰਾਂ ਫਸਲ ਨਾਲ ਭਰ ਚੁੱਕੀਆਂ ਹਨ ਅਤੇ ਕਿਸਾਨਾਂ ਨੂੰ ਆਪਣੀ ਕਣਕ ਲਾਹੁਣ ਦੇ ਵਿੱਚ ਬਹੁਤ ਵੱਡੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਿਸਾਨ ਮੰਗਾਂ ਨੂੰ ਲੈ ਕੇ ਉਗਰਾਹਾ ਜਥੇਬੰਦੀ ਦੇ ਆਗੂਆਂ ਨੇ ਕੀਤੀ ਖੇਤੀਬਾੜੀ ਮੰਤਰੀ ਨਾਲ ਮੀਟਿੰਗ
ਇਸੇ ਤਰ੍ਹਾਂ ਗਰਮੀ ਜਿਆਦਾ ਹੋਣ ਕਾਰਨ ਪੀਣ ਵਾਲੇ ਪਾਣੀ ਦੀ ਬਹੁਤ ਵੱਡੀ ਘਾਟ ਹੈ। ਇਸ ਤੋਂ ਇਲਾਵਾ ਦਾਣਾ ਮੰਡੀ ਦੇ ਵਿੱਚ ਲਾਈਟਾਂ ਦੀ ਵੀ ਵੱਡੀ ਘਾਟ ਦੇਖਣ ਨੂੰ ਮਿਲੀ। ਇਹਨਾਂ ਸਾਰੀਆ ਮੁਸ਼ਕਿਲ ਤੇ ਮਾਰਕੀਟ ਕਮੇਟੀ ਦੇ ਸੈਕਟਰੀ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਕਿਸਾਨ ਆਗੂ ਹਰਵਿੰਦਰ ਸਿੰਘ ਗੱਗੂ , ਦਾਰਾ ਸਿੰਘ ,ਜਰਨੈਲ ਸਿੰਘ ,ਭੋਲਾ ਸਿੰਘ ,ਸਾਧੂ ਸਿੰਘ ਤੇ ਹੋਰ ਵੱਡੀ ਗਿਣਤੀ ਵਿੱਚ ਕਿਸਾਨ ਸਾਮਿਲ ਰਹੇ।
Share the post "ਕਿਸਾਨ ਜਥੇਬੰਦੀ ਨੇ ਮੰਡੀਆਂ ’ਚ ਕਣਕ ਦੀ ਖ਼ਰੀਦ ਪ੍ਰਬੰਧਾਂ ਦੀ ਭਾਰੀ ਘਾਟ ਦੇ ਲਗਾਏ ਦੋਸ਼"