WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਕਿਸਾਨ ਜਥੇਬੰਦੀ ਉਗਰਾਹਾਂ ਵੱਲੋਂ 31 ਥਾਂਵਾਂ ’ਤੇ ਕੇਂਦਰ ਸਰਕਾਰ ਵਿਰੁੱਧ ਰੋਸ ਧਰਨੇ ਲਾ ਕੇ ਫੂਕੇ ਪੁਤਲੇ

ਚੰਡੀਗੜ੍ਹ, 10 ਅਗਸਤ: ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਹੇਠ 31 ਥਾਵਾਂ ‘ਤੇ ਕੇਂਦਰ ਸਰਕਾਰ ਵਿਰੁੱਧ ਰੋਸ ਧਰਨੇ ਲਾਉਣ ਉਪਰੰਤ ਸੰਸਾਰ ਵਪਾਰ ਸੰਸਥਾ ਦੇ ਪੁਤਲੇ ਫੂਕੇ ਗਏ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਸ ਮੌਕੇ ‘‘ਭਾਰਤ ਸੰਸਾਰ ਵਪਾਰ ਸੰਸਥਾ ਵਿੱਚੋਂ ਬਾਹਰ ਆਵੇ’’ ਦੀ ਮੰਗ ਉੱਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਕੇਂਦਰੀ ਭਾਜਪਾ ਗੱਠਜੋੜ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਾਰੀਆਂ ਫਸਲਾਂ ਦੇ ਲਾਭਕਾਰੀ ਭਾਅ ਸਵਾਮੀਨਾਥਨ ਫਾਰਮੂਲਾ ਸੀ2+50% ਅਨੁਸਾਰ ਮਿਥੇ ਜਾਣ ਅਤੇ ਮੁਕੰਮਲ ਖਰੀਦ ਦੀ ਕਾਨੂੰਨੀ ਗਰੰਟੀ ਕੀਤੀ ਜਾਵੇ। ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਖੁਦਕੁਸ਼ੀਆਂ ਲਈ ਮਜਬੂਰ ਕਰ ਰਹੇ ਸੂਦਖੋਰਾਂ ਸਮੇਤ ਸਾਰੇ ਕਰਜ਼ਿਆਂ ਉੱਤੇ ਲਕੀਰ ਮਾਰੀ ਜਾਵੇ।

ਮੈਡਲ ਜਿੱਤ ਕੇ ਵਾਪਸ ਆਏ ਹਾਕੀ ‘ਖਿਡਾਰੀਆਂ’ ਦਾ ਦੇਸ ਪਰਤਣ ’ਤੇ ਸਾਹੀ ਸਵਾਗਤ

ਬਿਜਲੀ ਖੇਤਰ ਦਾ ਨਿੱਜੀਕਰਨ ਬੰਦ ਕਰ ਕੇ ਘਰੇਲੂ ਪ੍ਰੀਪੇਡ ਸਮਾਰਟ ਮੀਟਰ ਅਤੇ ਖੇਤੀ ਮੋਟਰਾਂ ਉੱਤੇ ਮੀਟਰ ਲਾਉਣੇ ਬੰਦ ਕੀਤੇ ਜਾਣ, ਖੇਤੀ ਸਮੱਗਰੀ ਜਿਵੇਂ ਕਿ ਖਾਦਾਂ, ਬੀਜਾਂ, ਕੀਟਨਾਸ਼ਕਾਂ, ਬਿਜਲੀ, ਸਿੰਚਾਈ, ਮਸ਼ੀਨਰੀ, ਸਪੇਅਰ ਪਾਰਟਸ ਅਤੇ ਟਰੈਕਟਰਾਂ ਆਦਿ ’ਤੇ ਕੋਈ ਜੀਐਸਟੀ ਨਾ ਲਾਇਆ ਜਾਵੇ, ਖੇਤੀ ਲਾਗਤਾਂ ’ਤੇ ਸਬਸਿਡੀ ਮੁੜ ਸ਼ੁਰੂ ਕੀਤੀ ਜਾਵੇ, ਸਾਰੀਆਂ ਫਸਲਾਂ ਅਤੇ ਪਸ਼ੂ/ਪੰਛੀ ਪਾਲਣ ਲਈ ਜਨਤਕ ਖੇਤਰ ਅਧੀਨ ਪੂਰੀ ਭਰਪਾਈ ਵਾਲੀ ਬੀਮਾ ਸਕੀਮ ਲਾਗੂ ਕੀਤੀ ਜਾਵੇ ਅਤੇ ਕਾਰਪੋਰੇਟ ਪੱਖੀ ਪ੍ਰਧਾਨ ਮੰਤਰੀ ਫਸਲ ਬੀਮਾ ਠੇਕਾ ਯੋਜਨਾ ਬੰਦ ਕੀਤੀ ਜਾਵੇ; ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਅਨਾਜ ਉਤਪਾਦਕ ਹੋਣ ਦੇ ਨਾਤੇ ਅਧਿਕਾਰ ਵਜੋਂ 60 ਸਾਲ ਦੀ ਉਮਰ ਤੋਂ 10,000 ਰੁਪਏ ਪ੍ਰਤੀ ਮਹੀਨਾ ਬੁਢਾਪਾ ਪੈਨਸ਼ਨ ਦਿੱਤੀ ਜਾਵੇ;

ਟੈਕਸੀ ਚਾਲਕ ਦਾ ਕ+ਤਲ ਕਰਕੇ ਲੁਟੇਰੇ ਕਾਰ ਖੋਹ ਕੇ ਹੋਏ ਫ਼ਰਾਰ

ਇਤਿਹਾਸਕ ਦਿੱਲੀ ਘੋਲ ਸਮੇਤ ਲਖੀਮਪੁਰ ਖੇੜੀ ਦੇ 736 ਕਿਸਾਨ ਸ਼ਹੀਦਾਂ ਦੇ ਵਾਰਸਾਂ ਨੂੰ ਢੁੱਕਵਾਂ ਮੁਆਵਜ਼ਾ ਅਤੇ ਪੱਕੀ ਸਰਕਾਰੀ ਨੌਕਰੀ ਦਿੱਤੀ ਜਾਵੇ। ਇਨ੍ਹਾਂ ਦੀ ਯਾਦ ਵਿੱਚ ਸਿੰਘੂ/ਟਿਕਰੀ ਬਾਰਡਰ ’ਤੇ ਇੱਕ ਢੁੱਕਵੀਂ ਸ਼ਹੀਦੀ ਯਾਦਗਾਰ ਬਣਾਈ ਜਾਵੇ ਅਤੇ ਇਸ ਕਿਸਾਨ ਸੰਘਰਸ਼ ਨਾਲ ਜੁੜੇ ਸਾਰੇ ਕੇਸ ਵਾਪਸ ਲਏ ਜਾਣ। ਇਸ ਤੋਂ ਇਲਾਵਾ ਖੇਤੀਬਾੜੀ ਲਈ ਵੱਖਰਾ ਕੇਂਦਰੀ ਬਜਟ ਰੱਖਣ, ਖੇਤੀਬਾੜੀ ਦਾ ਨਿਗਮੀਕਰਨ ਬੰਦ ਕਰਨ ਅਤੇ ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ ਰੱਦ ਕਰਨ ਵਰਗੀਆਂ ਹੋਰ ਮੰਗਾਂ ਉੱਤੇ ਵੀ ਜ਼ੋਰ ਦਿੱਤਾ ਗਿਆ। ਵੱਖ ਵੱਖ ਥਾਵਾਂ ’ਤੇ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਹੋਰ ਮੁੱਖ ਬੁਲਾਰਿਆਂ ਵਿੱਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੋਂ ਇਲਾਵਾ ਸੂਬਾ ਆਗੂ ਝੰਡਾ ਸਿੰਘ ਜੇਠੂਕੇ, ਹਰਦੀਪ ਸਿੰਘ ਟੱਲੇਵਾਲ, ਜਗਤਾਰ ਸਿੰਘ ਕਾਲਾਝਾੜ, ਰੂਪ ਸਿੰਘ ਛੰਨਾਂ, ਜਨਕ ਸਿੰਘ ਭੁਟਾਲ, ਹਰਿੰਦਰ ਕੌਰ ਬਿੰਦੂ ਅਤੇ ਜ਼ਿਲ੍ਹਾ ਬਲਾਕ ਪੱਧਰੇ ਆਗੂਆਂ ਸਮੇਤ ਔਰਤ ਆਗੂ ਸ਼ਾਮਲ ਸਨ।

 

Related posts

“ਕੀ ਹੋਵੇ ਪੰਜਾਬ ਦੀ ਖੇਤੀ ਨੀਤੀ”ਵਿਸ਼ੇ’ਤੇ ਬਠਿੰਡਾ ਟੀਚਰਜ਼ ਹੋਮ’ਚ ਹੋਈ ਸੂਬਾਈ ਕਨਵੈਨਸ਼ਨ

punjabusernewssite

ਮਜ਼ਦੂਰ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਮੁੱਖ ਮੰਤਰੀ ਦਾ ਕਾਲੇ ਝੰਡਿਆ ਨਾਲ ਸੁਆਗਤ ਕਰਨ ਦਾ ਐਲਾਨ

punjabusernewssite

ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਘਰ ਤੇ ਕਾਰੋਬਾਰ ਉਪਰ ਸੀ.ਬੀ.ਆਈ ਵੱਲੋਂ ਕੀਤੀ ਛਾਪੇਮਾਰੀ ਦੀ ਭਾਕਿਯੂ ਲੱਖੋਵਾਲ ਟਿਕੈਤ ਨੇ ਕੀਤੀ ਨਿਖੇਧੀ

punjabusernewssite