ਬਠਿੰਡਾ, 7 ਫਰਵਰੀ : ਕਿਸਾਨਾਂ ’ਤੇ ਝੋਨੇ ਦੀ ਪਰਾਲੀ ਸਾੜਣ ਨੂੰ ਲੈ ਕੇ ਰੈਡ ਐਂਟਰੀਆਂ ਦੇ ਖਿਲਾਫ ਤੇ ਸੰਯੁਕਤ ਕਿਸਾਨ ਮੋਰਚਾ ਦਾ ਡੈਪੂਟੇਸ਼ਨ ਏਡੀਸੀ ਨੂੰ ਮਿਲਿਆ ਹੈ। ਬੀ ਕੇ ਯੂ ਏਕਤਾ ਡਕੌਂਦਾ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁੱਦੇ ’ਤੇ 19 ਦਸੰਬਰ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਹੋ ਚੁੱਕੀ ਹੈ, ਜਿਸ ਵਿਚ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਸੀ ਕਿ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਜਾਵੇਗੀ। ਇਸ ਦੇ ਉਲਟ ਬਠਿੰਡੇ ਜ਼ਿਲ ਦੇ ਵਿੱਚ ਤਹਿਸੀਲਦਾਰਾਂ ਵੱਲੋਂ ਮਾਲ ਮਹਿਕਮੇ ਦੇ ਪਟਵਾਰੀਆਂ ਨੂੰ ਹਦਾਇਤਾਂ ਕੀਤੀਆਂ ਜਾ ਰਹੀਆਂ ਹਨ ਕਿਸਾਨਾਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ ਦੇ ਦੀ ਜਮੀਨ ਦੇ ਵਿੱਚ ਰੈਡ ਐਂਟਰੀਆਂ ਕੀਤੀਆਂ ਜਾਣ।
ਸਾਂਝੇ ਵਫ਼ਦ ਨੇ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨਾਲ ਕੀਤੀ ਮੀਟਿੰਗ
ਇਸ ਮੌਕੇ ਦਿੱਤੇ ਮੰਗ ਪੱਤਰ ਰਾਹੀਂ ਮੰਗ ਕੀਤੀ ਇਸ ਕਾਰਵਾਈ ਨੂੰ ਤੁਰੰਤ ਰੋਕਿਆ ਜਾਵੇ ਨਹੀਂ ਕਿਸਾਨ ਜਥੇਬੰਦੀਆਂ ਨੂੰ ਸੰਘਰਸ਼ ਸ਼ੁਰੂ ਕਰਨਾ ਪਏਗਾ। ਇਸ ਮੌਕੇ ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ, ਕਿਰਤੀ ਕਿਸਾਨ ਯੂਨੀਅਨ ਆਜ਼ਾਦ ਪੰਜਾਬ ਦੇ ਕਨਵੀਨਰ ਅਮਰਜੀਤ ਹਨੀ, ਬੀ ਕੇ ਯੂ ਮਾਨਸਾ ਸੂਬੇ ਦੇ ਜਨ ਸਕੱਤਰ ਬੇਅੰਤ ਸਿੰਘ ਮਹਿਮਾ, ਜਮਹੂਰੀ ਕਿਸਾਨ ਸਭਾ ਦੇ ਜ਼ਿਲਾ ਬਠਿੰਡਾ ਦੇ ਪ੍ਰਧਾਨ ਦਰਸ਼ਨ ਸਿੰਘ ਮਿੱਠੀ ਫੁੱਲੋ, ਕਿਰਤੀ ਕਿਸਾਨ ਯੂਨੀਅਨ ਬਠਿੰਡੇ ਦੇ ਕਨਵੀਨਰ ਸਵਰਨ ਸਿੰਘ ਪੂਹਲੀ ਆਦਿ ਹਾਜ਼ਰ ਸਨ।