ਸੜਕ ਹਾਦਸੇ ’ਚ ਫ਼ੌਤ ਹੋਈਆਂ ਤਿੰਨ ਕਿਸਾਨ ਬੀਬੀਆਂ ਦੇ ਪ੍ਰਵਾਰਾਂ ਨੂੰ ਇਨਸਾਫ਼ ਲਈ ਕਿਸਾਨਾਂ ਨੇ ਸ਼ਹਿਰ ਵਿਚ ਕੀਤਾ ਰੋਸ਼ ਮੁਜ਼ਾਹਰਾ

Date:

spot_img

ਬਠਿੰਡਾ, 7 ਜਨਵਰੀ: ਟੋਹਾਣਾ ਕਿਸਾਨ ਮਹਾਂਪੰਚਾਇਤ ਜਾ ਰਹੀਆਂ ਕੋਠੇ ਗੁਰੂ ਦੀਆਂ ਸ਼ਹੀਦ ਹੋਈਆਂ ਤਿੰਨ ਔਰਤਾਂ ਦੇ ਪਰਿਵਾਰਾਂ ਨੂੰ ਮੁਆਵਜੇ , ਜਖਮੀਆਂ ਦੇ ਮੁਆਵਜੇ ਅਤੇ ਇਲਾਜ ਸਬੰਧੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡੀਸੀ ਦਫਤਰ ਬਠਿੰਡਾ ਅੱਗੇ ਚੱਲ ਰਿਹਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਚਾਰ ਜਨਵਰੀ ਤੋਂ ਵਾਪਰੀ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਦੁਆਰਾ ਅੱਜ ਤੱਕ ਮੰਗਾਂ ਪ੍ਰਤੀ ਧਾਰੀ ਚੁੱਪੀ ਨੂੰ ਲੈ ਕੇ ਅੱਜ ਬਠਿੰਡਾ ਸ਼ਹਿਰ ਵਿੱਚ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ।

ਇਹ ਵੀ ਪੜ੍ਹੋ ਕੌਮੀ ਇਨਸਾਫ਼ ਮੋਰਚੇ ’ਚ ਸਮੂਲੀਅਤ ਰੋਕਣ ਲਈ ਪੰਜਾਬ ਭਰ ਵਿਚ ਫ਼ੜੋ-ਫ਼ੜਾਈ, ਸੈਕੜੇ ਆਗੂ ਘਰਾਂ ’ਚ ਕੀਤੇ ਨਜਰਬੰਦ

ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ, ਔਰਤ ਜਥੇਬੰਦੀ ਦੇ ਆਗੂ ਹਰਪ੍ਰੀਤ ਕੌਰ ਜੇਠੂਕੇ ਅਤੇ ਪਰਮਜੀਤ ਕੌਰ ਪਿੱਥੋ ਨੇ ਕਿਹਾ ਕਿ ਚਾਰ ਜਨਵਰੀ ਦੀ ਘਟਨਾ ਵਾਪਰਨ ਤੋਂ ਬਾਅਦ ਤਿੰਨੇ ਸ਼ਹੀਦ ਔਰਤਾਂ ਦੀਆਂ ਲਾਸਾਂ ਸਰਕਾਰੀ ਹਸਪਤਾਲ ਵਿੱਚ ਪਈਆਂ ਹਨ ਪਰ ਸਰਕਾਰ ਕਿਸਾਨ ਆਗੂਆਂ ਨੂੰ ਸੱਦ ਕੇ ਉਹਨਾਂ ਨਾਲ ਟਿੱਚਰਾਂ ਕਰ ਰਹੀ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਤੋਂ ਪਹਿਲਾਂ ਵਾਲੀਆਂ ਸਰਕਾਰਾਂ ਤੋਂ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਮਜ਼ਦੂਰਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ, ਇੱਕ ਜੀਅ ਨੂੰ ਸਰਕਾਰੀ ਨੌਕਰੀ ਤੇ ਸਾਰਾ ਕਰਜ਼ਾ ਖਤਮ ਕਰਨ ਦੀ ਮੰਗ ਸੰਘਰਸ਼ਾਂ ਦੌਰਾਨ ਮਨਾ ਕੇ ਲਾਗੂ ਕਰਵਾਈ ਜਾ ਚੁੱਕੀ ਹੈ ਪਰ ਪਿੰਡਾਂ ਦੀਆਂ ਸੱਥਾਂ ਚੋਂ ਚੱਲਣ ਵਾਲੀ ਆਮ ਲੋਕਾਂ ਦੀ ਸਰਕਾਰ ਵੱਲੋਂ ਹੁਣ ਕਿਸਾਨਾਂ ਦੁਆਰਾ ਪਹਿਲਾਂ ਤੋਂ ਲਾਗੂ ਕਰਵਾਈਆਂ ਮੰਗਾਂ ਨੂੰ ਅਣਗੋਲਿਆਂ ਕਰਕੇ ਸਿਰਫ ਪੰਜ ਲੱਖ ਰੁਪਏ ਦਾ ਮੁਆਵਜ਼ਾ ਦੇਣ ਦੀਆਂ ਪੇਸ਼ਕਸ਼ਾਂ ਕੀਤਾ ਜਾ ਰਿਹਾ।

ਇਹ ਵੀ ਪੜ੍ਹੋ 43 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜੀ

ਅੱਜ ਦੇ ਧਰਨੇ ਨੂੰ ਗੁਰਪਾਲ ਸਿੰਘ ਦਿਉਣ , ਸ਼ੁਖਜੀਤ ਸਿੰਘ ਕੋਠਾਗੁਰੂ, ਬਲਜੀਤ ਸਿੰਘ ਪੂਹਲਾ, ਕਾਲਾ ਸਿੰਘ ਚੱਠੇਞਾਲਾ, ਰਾਮ ਸਿੰਘ ਕੋਟਗੁਰੂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਕਰਮਜੀਤ ਸਿੰਘ ਕੋਠਾਗੁਰੂ ਨੇ ਵੀ ਸੰਬੋਧਨ ਕੀਤਾ। ਇਹਨਾਂ ਤੋਂ ਇਲਾਵਾ ਜਲ ਸਪਲਾਈ ਐਂਡ ਸੈਨੀਟੇਸ਼ਨ ਕੰਟਰੈਕਟਰ ਵਰਕਰ ਯੂਨੀਅਨ ਪੰਜਾਬ ਅਤੇ ਕ੍ਰਾਂਤੀਕਾਰੀ ਸੈਨਿਕ ਯੂਨੀਅਨ ਦੇ ਆਗੂਆਂ ਨੇ ਵੀ ਸਮੂਲੀਅਤ ਕੀਤੀ। ਬੁਲਾਰਿਆਂ ਨੇ ਜਗਜੀਤ ਸਿੰਘ ਡੱਲੇਵਾਲ ਦੀ ਬਹੁਤ ਜਿਆਦਾ ਵਿਗੜ ਚੁੱਕੀ ਸਿਹਤ ਤੇ ਚਿੰਤਾ ਜਾਹਿਰ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹਨਾਂ ਦੀਆਂ ਮੰਗਾਂ ਦਾ ਫੌਰੀ ਹੱਲ ਕੀਤਾ ਜਾਵੇ ਤਾਂ ਜੋ ਕੀਮਤੀ ਜਾਨ ਬਚ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

spot_img
spot_img

Share post:

Popular

More like this
Related

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...

Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

👉335 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 384 ਵਹੀਕਲ ਖੁੱਲੀ ਬੋਲੀ...

ਰਾਜਾ ਵੜਿੰਗ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

👉ਨਸ਼ਿਆਂ ਦੇ ਸੰਕਟ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਲਈ...