ਬਠਿੰਡਾ, 8 ਜਨਵਰੀ: ਬਠਿੰਡਾ ਸ਼ਹਿਰ ਦੇ ਕੁੱਝ ਇਲਾਕਿਆਂ ਤੋਂ ਇਲਾਵਾ ਗੋਬਿੰਦਪੂਰਾ ਜੇਲ੍ਹ ਦੇ ਸੀਵਰੇਜ਼ ਦੀ ਨਿਕਾਸੀ ਚੰਦਭਾਨ ਬਰਸਾਤੀ ਨਾਲ਼ੇ ਵਿੱਚ ਸੁੱਟਣ ਵਿਰੁਧ ਪਿੰਡ ਅਬਲੂ ਤੇ ਕੋਠੇ ਲਾਲ ਸਿੰਘ ਵਾਲਾ ਦੇ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਜਾਰੀ ਹੈ। ਪ੍ਰਸ਼ਾਸਨ ਵੱਲੋਂ ਇੱਥੇ ਵੱਡੀ ਗਿਣਤੀ ਵਿਚ ਪੁਲਿਸ ਤੈਨਾਤ ਕਰਕੇ ਦਰਜ਼ਨ ਤੋਂ ਵੱਧ ਸੰਘਰਸ਼ੀ ਕਿਸਾਨਾਂ ਨੂੰ ਹਿਰਾਸਤ ਵਿਚ ਵੀ ਲੈ ਲਿਆ ਗਿਆ ਹੈ। ਗੌਰਤਲਬ ਹੈ ਕਿ ਕਰੀਬ 14 ਕਿਲੋਮੀਟਰ ਲੰਮੀ ਇਸ ਲਾਈਨ ਵਿਚੋਂ ਜਿਆਦਾਤਰ ਪਾਈਪ ਪਾਈ ਜਾ ਚੁੱਕੀ ਹੈ ਤੇ ਹੁਣ ਸਿਰਫ਼ ਡੇਢ ਕਿਲੋਮੀਟਰ ਹੀ ਬਾਕੀ ਹੈ।
ਇਹ ਵੀ ਪੜ੍ਹੋ ਕਿਸਾਨ ਜਥੇਬੰਦੀ ਵੱਲੋਂ ਮੁਆਵਜ਼ੇ ਤੇ ਮੁਫ਼ਤ ਇਲਾਜ਼ ਦੀ ਮੰਗ ਨੂੰ ਲੈ ਕੇ ਧਰਨਾ ਲਗਾਤਾਰ ਜਾਰੀ
ਜਿਸਦਾ ਨਜ਼ਦੀਕੀ ਪਿੰਡ ਅਬਲੂ ਅਤੇ ਕੋਠੇ ਲਾਲ ਸਿੰਘ ਵਾਲਾ ਦੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ। ਬੀਤੇ ਦਿਨ ਵਿਰੋਧ ਕਰ ਰਹੇ ਕਿਸਾਨਾਂ ਦੀ ਵੱਡੀ ਗਿਣਤੀ ਦੇ ਮੱਦੇਨਜ਼ਰ ਪ੍ਰਸ਼ਾਸਨ ਪਿੱਛੇ ਹਟ ਗਿਆ ਸੀ। ਪਰ ਅੱਜ ਸਵੇਰੇ ਪ੍ਰਸ਼ਾਸਨ ਨੇ ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਲਗਾ ਕੇ ਜਿੱਥੇ ਬੈਰੀਕੇਡ ਕਰਕੇ ਦੋ ਪਿੰਡਾਂ ਦੇ ਰਸਤੇ ਬੰਦ ਕਰ ਦਿੱਤੇ, ਉਥੇ ਕੁੱਝ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਜਿਸਤੋਂ ਬਾਅਦ ਪਾਈਪ ਲਾਈਨ ਵਿਛਾਉਣ ਦਾ ਕੰਮ ਮੁੜ ਸ਼ੁਰੂ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ ਘੋਰ ਕਲਯੁਗੀ: ਜਮੀਨ ਦੇ ਲਾਲਚ ’ਚ ਸਕੇ ਭਰਾ ਨੇ ਹੀ ਕੀਤਾ ਸੀ ਭਰਾ ਤੇ ਭਰਜਾਈ ਦਾ ਕ+ਤਲ
ਪੁਲਿਸ ਵੱਲੋਂ ਹਿਰਾਸਤ ਵਿਚ ਲਏ ਕਿਸਾਨ ਆਗੂਆਂ ਵਿਚ ਲਖਵਿੰਦਰ ਸਿੰਘ ਲੱਖਾ, ਮਹਿੰਦਰ ਸਿੰਘ ਕੋਠੇ ਸੰਧੂਆਂ ਵਾਲੇ, ਜਗਤਾਰ ਕੋਠੇ ਸੰਧੂਆਂ, ਗਰਮੇਲ ਸਿੰਘ ਅਬਲੂ, ਸੁਖਦੀਪ ਸਿੰਘ ਅਬਲੂ, ਮਨਪ੍ਰੀਤ ਸਿੰਘ ਅਬਲੂ, ਜੱਗਾ ਸਿੰਘ, ਜਸਵੀਰ ਸਿੰਘ ਅਬਲੂ, ਸੂਬਾ ਸਿੰਘ ਕੋਠੇ ਲਾਲ ਸਿੰਘ ਵਾਲੇ, ਜਸਵਿੰਦਰ ਸਿੰਘ ਕੋਠੇ ਲਾਲ, ਕੁਲਦੀਪ ਸਿੰਘ, ਮੇਵਾ ਸਿੰਘ, ਯੁੱਧਵੀਰ ਸਿੰਘ, ਜਗਜੀਤ ਸਿੰਘ ਅਤੇ ਗੁਰਦੀਪ ਸਿੰਘ ਸ਼ਾਮਲ ਹਨ। ਉਧਰ ਇਸ ਪਿੰਡ ਦੇ ਲੋਕਾਂ ਦਾ ਇੱਕ ਵਫ਼ਦ ਡਿਪਟੀ ਕਮਿਸ਼ਨਰ ਨੂੰ ਵੀ ਮਿਲਿਆ ਦਸਿਆ ਗਿਆ ਹੈ, ਜਿਸਦੇ ਵੱਲੋਂ ਪ੍ਰਸ਼ਾਸਨ ਨੂੰ ਇਸ ਪਾਈਪ ਲਾਈਨ ਦੇ ਪੈਣ ਨਾਲ ਪਿੰਡਾਂ ਦੇ ਲੋਕਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
Share the post "ਸ਼ਹਿਰ ਦੇ ਸੀਵਰੇਜ ਪਾਣੀ ਨੂੰ ਚੰਦਭਾਨ ਡਰੇਨ ’ਚ ਸੁੱਟਣ ਦੇ ਵਿਰੋਧ ’ਚ ਡਟੇ ਕਿਸਾਨ, ਦਰਜਨ ਤੋਂ ਵੱਧ ਲਏ ਹਿਰਾਸਤ ’ਚ"