spot_img

ਕਣਕ ਵੇਚਣ ਵਾਲੇ ਕਿਸਾਨਾਂ ਨੂੰ 48 ਘੰਟੇ ਤੋਂ ਵੀ ਘੱਟ ਸਮੇਂ ਵਿੱਚ ਹੋ ਰਹੀ ਹੈ ਅਦਾਇਗੀ

Date:

spot_img

👉ਹੁਣ ਤੱਕ 761 ਕਰੋੜ ਰੁਪਏ ਗਏ ਕਿਸਾਨਾਂ ਦੇ ਖਾਤਿਆਂ ਵਿੱਚ
👉ਡਿਪਟੀ ਕਮਿਸ਼ਨਰ ਵੱਲੋਂ ਖਰੀਦ ਅਤੇ ਲਿਫਟਿੰਗ ਹੋਰ ਤੇਜ ਕਰਨ ਲਈ ਖਰੀਦ ਏਂਜਸੀਆਂ ਨਾਲ ਬੈਠਕ
Fazilka News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਣਕ ਦੇ ਮੰਡੀਕਰਨ ਦੌਰਾਨ ਕਿਸਾਨਾਂ ਨੂੰ ਫਸਲਾਂ ਦੀ ਨਾਲੋਂ ਨਾਲ ਅਦਾਇਗੀ ਦੀਆਂ ਹਦਾਇਤਾਂ ਦੇ ਮੱਦੇ ਨਜ਼ਰ ਫਾਜ਼ਿਲਕਾ ਜ਼ਿਲ੍ਹੇ ਵਿੱਚ ਸਰਕਾਰ ਵੱਲੋਂ ਨਿਰਧਾਰਿਤ ਟੀਚੇ ਤੋਂ ਵੀ ਅੱਗੇ ਜਾ ਕੇ 48 ਘੰਟੇ ਤੋਂ ਵੀ ਪਹਿਲਾਂ ਫਸਲ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜਿਲ੍ਹੇ ਦੇ ਕਿਸਾਨਾਂ ਨੂੰ 761.45 ਕਰੋੜ ਰੁਪਏ ਦੀ ਅਦਾਇਗੀ ਹੋਈ ਹੈ। ਕਿਸਾਨਾਂ ਨੂੰ 48 ਘੰਟੇ ਵਿੱਚ ਅਦਾਇਗੀ ਕਰਨ ਦੇ ਨਿਯਮ ਅਨੁਸਾਰ ਬੀਤੀ ਸ਼ਾਮ ਤੱਕ 20 ਅਪ੍ਰੈਲ 2025 ਤੱਕ ਖਰੀਦੀ ਗਈ ਕਣਕ ਦੀ ਅਦਾਇਗੀ ਕੀਤੀ ਜਾਣੀ ਬਣਦੀ ਸੀ ਜੋ ਕਿ 580 ਕਰੋੜ ਬਣਦੀ ਸੀ ਪਰ ਇਸ ਦੇ ਉਲਟ ਬੀਤੀ ਸ਼ਾਮ ਤੱਕ 761.45 ਕਰੋੜ ਰੁਪਏ ਦੀ ਰਿਕਾਰਡ ਅਦਾਇਗੀ ਕੀਤੀ ਗਈ।

ਇਹ ਵੀ ਪੜ੍ਹੋ  Punjab ਦੇ ਵਿੱਚ ਮੁੜ IAS ਅਫਸਰਾਂ ਦੇ ਹੋਏ ਤਬਾਦਲੇ

ਇਹ ਤੱਥ ਸਿੱਧ ਕਰਦਾ ਹੈ ਕਿ 48 ਘੰਟੇ ਤੋਂ ਪਹਿਲਾਂ ਪਹਿਲਾਂ ਕਿਸਾਨਾਂ ਨੂੰ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤਰਾਂ ਟੀਚੇ ਦੇ ਮੁਕਾਬਲੇ 137 ਫੀਸਦੀ ਅਦਾਇਗੀ ਹੋਈ ਹੈ।ਦੂਜੇ ਪਾਸੇ ਡਿਪਟੀ ਕਮਿਸ਼ਨਰ ਨੇ ਮਾਰਕਿਟ ਕਮੇਟੀਆਂ ਅਤੇ ਖਰੀਦ ਏਂਜਸੀਆਂ ਨਾਲ ਕਣਕ ਦੀ ਖਰੀਦ ਅਤੇ ਲਿਫਟਿੰਗ ਹੋਰ ਤੇਜ ਕਰਨ ਲਈ ਬੈਠਕ ਕੀਤੀ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਬਾਰਦਾਨੇ ਦੀ ਕੋਈ ਘਾਟ ਨਹੀਂ ਹੈ ਅਤੇ ਕਿਸਾਨਾਂ ਦੀ ਫਸਲ ਦੀ ਖਰੀਦ ਨਾਲੋ ਨਾਲ ਕੀਤੀ ਜਾ ਰਹੀ ਹੈ ਅਤੇ ਕਿਸਾਨ ਨੂੰ ਜਲਦ ਤੋਂ ਜਲਦ ਫਸਲ ਖਰੀਦ ਕਰਕੇ ਵਿਹਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਫਸਲ ਦਾ ਚੰਗਾ ਝਾੜ ਹੋਣ ਕਾਰਨ ਪਿੱਛਲੇ ਸਾਲ ਦੇ ਮੁਕਾਬਲੇ ਜਿਆਦਾ ਫਸਲ ਦੀ ਆਮਦ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ਵਿਚ ਪੀਣ ਦੇ ਪਾਣੀ, ਛਾਂ, ਰੌਸ਼ਨੀ ਆਦਿ ਦੇ ਪੂਰੇ ਇੰਤਜਾਮ ਕਰਨ ਲਈ ਮਾਰਕਿਟ ਕਮੇਟੀਆਂ ਨੂੰ ਪਾਬੰਦ ਕੀਤਾ ਗਿਆ ਹੈ।ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 390125 ਮਿਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ ਜਦ ਕਿ ਕੁੱਲ ਆਵਕ 405748 ਮਿਟ੍ਰਿਕ ਟਨ ਹੈ। ਇਸ ਲਿਹਾਜ ਨਾਲ ਆਵਕ ਦੀ 96.15 ਫੀਸਦੀ ਕਣਕ ਖਰੀਦੀ ਜਾ ਚੁੱਕੀ ਹੈ ਅਤੇ ਬਾਕੀ ਫਸਲ ਦੀ ਜਿਵੇਂ ਹੀ ਸਫਾਈ ਹੋ ਜਾਂਦੀ ਹੈ ਉਸਦੀ ਖਰੀਦ ਵੀ ਨਾਲੋਂ ਨਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  Big News: ਪੁਲਿਸ ਵਾਲੀ Chitta Queen ‘ਅਮਨੇ’ ਦੀਆਂ ਮੁਸ਼ਕਿਲਾਂ ਵਧੀਆਂ, ਵਿਜੀਲੈਂਸ ਨੇ ਵੀ ਖੋਲੀ ਪੜਤਾਲ

ਉਨਾਂ ਦੱਸਿਆ ਕਿ ਪਨਗ੍ਰੇਨ ਵੱਲੋਂ 96,648 ਮਿਟ੍ਰਿਕ ਟਨ, ਮਾਰਕ ਫੈਡ ਵੱਲੋਂ 1,06902 ਮਿਟ੍ਰਿਕ ਟਨ, ਪਨਸਪ ਵੱਲੋਂ 1,06,502 ਮਿਟ੍ਰਿਕ ਟਨ, ਪੰਜਾਬ ਰਾਜ ਵੇਰ ਹਾਊਸਿੰਗ ਕਾਰਪੋਰੇਸ਼ਨ ਵੱਲੋਂ 55,073 ਮਿਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 25 ਹਜਾਰ ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਸਿਰਫ ਬੀਤੇ ਕੱਲ ਇੱਕ ਦਿਨ ਵਿੱਚ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 46862 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸੇ ਤਰਾਂ ਹੁਣ ਲਿਫਟਿੰਗ ਵਿਚ ਵੀ ਤੇਜੀ ਲਿਆਂਦੀ ਜਾ ਰਹੀ ਹੈ ਅਤੇ ਬੀਤੇ ਇਕ ਦਿਨ ਵਿਚ ਹੀ 25772 ਮਿਟ੍ਰਿਕ ਟਨ ਲਿਫਟਿੰਗ ਕੀਤੀ ਗਈ ਹੈ ਜਦ ਕਿ ਡਿਪਟੀ ਕਮਿਸ਼ਨਰ ਵੱਲੋਂ ਪ੍ਰਤੀ ਦਿਨ ਦੀ ਲਿਫਟਿੰਗ ਨੂੰ ਹੋਰ ਤੇਜ ਕਰਨ ਲਈ ਖਰੀਦ ਏਂਜਸੀਆਂ ਨੂੰ ਆਖਿਆ ਗਿਆ ਹੈ। ਉਹਨਾਂ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ ਇਸ ਲਈ ਸਾਰੀਆਂ ਖਰੀਦ ਏਜੰਸੀਆਂ ਅਤੇ ਮਾਰਕੀਟ ਕਮੇਟੀਆਂ ਨੂੰ ਸਰਕਾਰ ਵੱਲੋਂ ਪਾਬੰਦ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਵੰਦਨਾ ਕੰਬੋਜ, ਜਿਲ਼੍ਹਾ ਮੰਡੀ ਅਫ਼ਸਰ ਸੁਲੋਧ ਬਿਸ਼ਨੋਈ ਤੋਂ ਇਲਾਵਾ ਵੱਖ ਵੱਖ ਖਰੀਦ ਏਂਜਸੀਆਂ ਦੇ ਅਧਿਕਾਰੀ ਹਾਜਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...