
ਸ੍ਰੀ ਮੁਕਤਸਰ ਸਾਹਿਬ 29 ਜਨਵਰੀ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿੱਤ ਅਤੇ ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨੀ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਵਾਚਣ ਲਈ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਖੇਤੀਬਾੜੀ ਅਧਿਕਾਰੀਆਂ ਦੀ ਮੀਟਿੰਗ ਡਾ: ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ।
ਇਹ ਵੀ ਪੜ੍ਹੋ ਫਲਿੱਪਕਾਰਟ ਨੂੰ ਲੈੱਪਟਾਪ ਦੇਣ ਅਤੇ 10,000/- ਰੁਪਏ ਅਦਾ ਕਰਨ ਦਾ ਹੁਕਮ
ਮੀਟਿੰਗ ਦੌਰਾਨ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਕਿਸਾਨੀ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਦੇਣ ਅਤੇ ਕਿਸਾਨਾਂ ਨੂੰ ਖੇਤੀ ਸਬੰਧੀ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਯੋਗ ਉਪਰਾਲੇ ਕੀਤੇ ਜਾਣ। ਕਿਸਾਨਾਂ ਨੂੰ ਮਿਆਰੀ ਖੇਤੀ ਇਨਪੁਟਸ ਮੁਹੱਈਆ ਕਰਵਾਉਣ ਹਿੱਤ ਸਮੇਂ-ਸਮੇਂ ਤੇ ਖੇਤੀ ਇਨਪੁਟਸ ਵਿਕਰੇਤਾਵਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਉਪਲਬਧਤਾ ਯਕੀਨੀ ਬਣਾਈ ਜਾਵੇ।
ਇਹ ਵੀ ਪੜ੍ਹੋ Delhi ਚੋਣਾਂ ਤੋਂ ਪਹਿਲਾਂ ਡੇਰਾ ਸਿਰਸਾ ਦੇ ਮੁਖੀ ਨੂੰ ਮੁੜ ਮਿਲੀ ਫ਼ਰਲੋ, ਪਹਿਲੀ ਵਾਰ ਪੁੱਜੇ ਡੇਰਾ ਸਿਰਸਾ
ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਖਾਸ ਕਰਕੇ ਕਣਕ ਦੀ ਫਸਲ ਦੀ ਤਾਜ਼ਾ ਸਥਿਤੀ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ, ਜਿਸ ਤੇ ਸਮੂਹ ਬਲਾਕ ਖੇਤੀਬਾੜੀ ਅਧਿਕਾਰੀਆਂ ਨੇ ਦੱਸਿਆ ਕਿ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਅੰਦਰ ਇਸ ਸਮੇਂ ਕਣਕ ਦੇ ਖੇਤਾਂ ਦਾ ਲਗਾਤਾਰ ਸਰਵੇਖਣ ਕੀਤਾ ਜਾ ਰਿਹਾ ਹੈ ਅਤੇ ਇਸ ਸਮੇਂ ਕਣਕ ਦੀ ਫ਼ਸਲ ਦੀ ਹਾਲਤ ਠੀਕ ਹੈ ਅਤੇ ਕਿਸਾਨਾਂ ਨੂੰ ਪੀ.ਏ.ਯੂ ਲੁਧਿਆਣਾ ਦੀਆਂ ਸਿ਼ਫਾਰਸ਼ਾਂ ਅਨੁਸਾਰ ਕੀਟਨਾਸ਼ਕ ਸਪਰੇਆਂ ਅਤੇ ਖਾਦਾਂ ਦੀ ਸਿਫਾਰਸ਼ ਕੀਤੀ ਜਾ ਰਹੀ ਹੈ।ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਖੇਤੀਬਾੜੀ ਵਿਭਾਗ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਰੀਵਿਊ ਵੀ ਕੀਤਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "ਸਰਕਾਰੀ ਸਕੀਮਾਂ ਦੀ ਕਿਸਾਨਾਂ ਨੂੰ ਦਿੱਤੀ ਜਾਵੇ ਵੱਧ ਤੋਂ ਵੱਧ ਜਾਣਕਾਰੀ- ਮੁੱਖ ਖੇਤੀਬਾੜੀ ਅਫ਼ਸਰ"




