ਪਰਾਲੀ ਪ੍ਰਬੰਧਨ ਸਬੰਧੀ ਰੋਜਾਨਾਂ ਰਿਪੋਰਟਾਂ ਭੇਜਣ ਦੀ ਕੀਤੀ ਹਦਾਇਤ
ਬਠਿੰਡਾ, 23 ਅਕਤੂਬਰ : ਕਿਸਾਨਾਂ ਨੂੰ ਉੱਨਤ ਕਿਸਾਨ ਐਪ ਉਨ੍ਹਾਂ ਦੇ ਮੋਬਾਇਲਾਂ ਉਪਰ ਡਾਊਨਲੋਡ ਕਰਵਾ ਕੇ ਇਸ ਵਰਤੋਂ ਬਾਰੇ ਉਨ੍ਹਾਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ ਤਾਂ ਜੋ ਕਿਸਾਨ ਇਸ ਐਪ ਰਾਹੀਂ ਪਰਾਲੀ ਪ੍ਰਬੰਧਨ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਦੀ ਬੁਕਿੰਗ ਕਰਵਾ ਸਕਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪਰਾਲੀ ਪ੍ਰਬੰਧਨ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਕੀਤੀ ਗਈ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਲੱਸਟਰ ਅਫਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਰੋਜਾਨਾ ਫੀਲਡ ’ਚ ਜਾਣ ਅਤੇ ਕੀਤੇ ਗਏ ਕਾਰਜਾਂ ਦੀਆਂ ਰਿਪੋਰਟਾਂ ਜਮ੍ਹਾਂ ਕਰਵਾਉਣੀ ਯਕੀਨੀ ਬਣਾਉਣ।
ਇਹ ਵੀ ਪੜ੍ਹੋ: ਪਿੰਡ ਭੁੱਚੋ ਖੁਰਦ, ਤੁੰਗਵਾਲੀ ਅਤੇ ਚੱਕ ਫ਼ਤਹਿ ਸਿੰਘ ਵਾਲਾ ਵਿਖੇ ਪਰਾਲੀ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ
ਉਨ੍ਹਾਂ ਕਲਸਟਰ ਅਫਸਰਾਂ ਨੂੰ ਇਹ ਵੀ ਹਦਾਇਤ ਕਰਦਿਆਂ ਕਿਹਾ ਕਿ ਫੀਲਡ ਵਿੱਚ ਲਗਾਏ ਗਏ ਸਟਾਫ ਦੀ ਰੋਜ਼ਾਨਾ ਹਾਜ਼ਰੀ ਦੇਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਜਾਵੇ ਤੇ ਡਿਊਟੀ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਿੰਡਾਂ ਵਿਚ ਕਿਸਾਨਾਂ ਕੋਲ ਜਾ ਕੇ ਉਨ੍ਹਾਂ ਨੂੰ ਇਹ ਵੀ ਜਾਗਰੂਕ ਕਰਨ ਕਿ ਉੱਨਤ ਕਿਸਾਨ ਐਪ ਨਾਲ ਹੁਣ ਕਿਸਾਨਾਂ ਨੂੰ ਦਫਤਰਾਂ ਵਿੱਚ ਜਾਣ ਦੀ ਲੋੜ ਨਹੀਂ ਹੋਵੇਗੀ ਸਗੋਂ ਘਰ ਬੈਠੇ ਹੀ ਇਸ ਐਪ ਦੀ ਵਰਤੋਂ ਕਰਕੇ ਜ਼ਰੂਰਤ ਅਨੁਸਾਰ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਰੀ ਦੀ ਬੁਕਿੰਗ ਕਰਵਾ ਸਕਦੇ ਹਨ। ਇਸ ਮੌਕੇ ਸਿਖਲਾਈ ਅਧੀਨ ਆਈਏਐਸ ਸ਼੍ਰੀ ਰਾਕੇਸ਼ ਕੁਮਾਰ ਮੀਨਾ, ਐਸਡੀਐਮ ਰਾਮਪੁਰਾ ਸ਼੍ਰੀ ਗਗਨਦੀਪ ਸਿੰਘ, ਐਸਡੀਐਮ ਮੌੜ ਸੁਖਰਾਜ ਸਿੰਘ ਢਿੱਲੋ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਆਦਿ ਹਾਜ਼ਰ ਸਨ।