Bathinda News : ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਡਿਊਟੀ ਨੂੰ ਆਪਣਾ ਨਿੱਜੀ ਫ਼ਰਜ ਸਮਝ ਕੇ ਜਾਗਰੂਕ ਕਰਨਾ ਲਾਜ਼ਮੀ ਬਣਾਇਆ ਜਾਵੇ। ਇਹ ਆਦੇਸ਼ ਡੀ.ਸੀ. ਰਾਜੇਸ਼ ਧੀਮਾਨ ਨੇ ਦਫਤਰ ਐਸਡੀਐਮ ਰਾਮਪੁਰਾ ਅਤੇ ਮੌੜ ਵਿਖੇ ਨੋਡਲ ਅਤੇ ਕਲੱਸਟਰ ਅਫਸਰਾਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਅਮਨੀਤ ਕੌਂਡਲ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਇਸ ਮੌਕੇ ਡੀ.ਸੀ. ਰਾਜੇਸ਼ ਧੀਮਾਨ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਲੋੜ ਅਨੁਸਾਰ ਸਾਰੀ ਮਸ਼ੀਨਰੀ ਮੁਹੱਈਆ ਕਰਵਾਉਣੀ ਲਾਜ਼ਮੀ ਬਣਾਈ ਜਾਵੇ ਤਾਂ ਜੋ ਕਿਸੇ ਵੀ ਕਿਸਾਨ ਨੂੰ ਕੋਈ ਸਮੱਸਿਆ ਦਰਪੇਸ਼ ਨਾ ਆਵੇ।
ਇਹ ਵੀ ਪੜ੍ਹੋ Bathinda ਦੀ ਅਦਾਲਤ ਵੱਲੋਂ BJP MP kangana ranaut ਨੂੰ ਵੱਡਾ ਝਟਕਾ, ਨਿੱਜੀ ਪੇਸ਼ੀ ਤੋਂ ਛੋਟ ਦੇਣ ਤੋਂ ਕੀਤਾ ਇੰਨਕਾਰ
ਇਸ ਦੌਰਾਨ ਡੀ.ਸੀ. ਨੇ ਇਹ ਵੀ ਕਿਹਾ ਕਿ ਜਿਥੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕਰੀਬ 80 ਫੀਸਦੀ ਗਿਰਾਵਟ ਆਈ ਹੈ ਉਥੇ ਹੀ ਅਜੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਦੀ ਵੀ ਲੋੜ ਹੈ।ਇਸ ਮੌਕੇ ਡੀ.ਸੀ. ਨੇ ਸਬੰਧਤ ਐਸਡੀਐਮਜ਼ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਹਰ ਹਫਤੇ ਪਰਾਲੀ ਪ੍ਰਬੰਧਨ ਸਬੰਧੀ ਨੋਡਲ ਅਤੇ ਕਲੱਸਟਰ ਅਫਸਰਾਂ ਵਲੋਂ ਕੀਤੇ ਗਏ ਕਾਰਜਾਂ ਦੀ ਸਮੀਖਿਆ ਰਿਪੋਰਟ ਤਿਆਰ ਕਰਨੀ ਲਾਜ਼ਮੀ ਬਣਾਉਣ।ਇਸ ਮੌਕੇ ਐਸਐਸਪੀ ਅਮਨੀਤ ਕੌਂਡਲ ਨੇ ਨੋਡਲ ਅਫਸਰ ਅਤੇ ਕਲੱਸਟਰ ਅਫਸਰਾਂ ਨੂੰ ਕਿਹਾ ਕਿ ਉਹ ਆਪਸੀ ਸਹਿਯੋਗ ਨਾਲ ਪਰਾਲੀ ਪ੍ਰਬੰਧਨ ਵਿੱਚ ਆਪਣੀ ਡਿਊਟੀ ਤਨਦੇਹੀ ਨਾਲ ਕਰਨ।
ਇਹ ਵੀ ਪੜ੍ਹੋ ਮਹਿਲਾ ਉੱਤੇ ਹਮਲਾ ਕਰਨ ਵਾਲੇ ਹਮਲਾਵਰ ਨੂੰ ਮੁਕਤਸਰ ਪੁਲਿਸ ਨੇ 72 ਘੰਟਿਆਂ ਵਿੱਚ ਕੀਤਾ ਕਾਬੂ
ਇਸ ਦੌਰਾਨ ਐਸਐਸਪੀ ਨੇ ਉਨ੍ਹਾਂ ਨੂੰ ਪੁਲਿਸ ਵਿਭਾਗ ਵਲੋਂ ਹਰ ਤਰ੍ਹਾਂ ਦਾ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।ਇਸ ਮੌਕੇ ਡੀ.ਸੀ. ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਉਸ ਨੂੰ ਜਮੀਨ ਵਿੱਚ ਹੀ ਮਿਲਾਉਣ ਨੂੰ ਤਰਜ਼ੀਹ ਦੇਣ। ਇਸ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਬਣੇ ਰਹੇਗੀ ਉਥੇ ਹੀ ਫਸਲ ਦੇ ਝਾੜ ਵਿੱਚ ਵਾਧਾ ਹੋਵੇਗਾ।ਇਸ ਮੌਕੇ ਐਸਡੀਐਮ ਸ਼੍ਰੀ ਸੁਨੀਲ, ਐਸਡੀਐਮ ਮੌੜ ਸ੍ਰੀ ਸੁਖਰਾਜ ਸਿੰਘ, ਮੁੱਖ ਖੇਤੀਬਾੜੀ ਅਫਸਰ ਡਾ. ਜਗਦੀਸ਼ ਸਿੰਘ ਤੋਂ ਇਲਾਵਾ ਸਬੰਧਤ ਨੋਡਲ ਤੇ ਕਲੱਸਟਰ ਅਫਸਰ ਆਦਿ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













