ਪਿੰਡਾਂ ‘ਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਬਾਰੇ ਕੀਤਾ ਜਾਵੇ ਜਾਗਰੂਕ: ਡਿਪਟੀ ਕਮਿਸ਼ਨਰ

0
36

ਮੰਡੀਆਂ ਵਿੱਚ ਕਿਸਾਨਾਂ ਸੁੱਕਾ ਝੋਨਾ ਹੀ ਲੈ ਕੇ ਆਉਣ
ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ
ਬਠਿੰਡਾ,17 ਅਕਤੂਬਰ: ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਦੇ ਮੱਦੇਨਜ਼ਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਵੀ ਦਿੱਤੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਫੀਲਡ ਵਿਚ ਲੱਗੀ ਡਿਊਟੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਬਾਰੇ ਜਾਗਰੂਕ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਆਪਣੀ ਡਿਊਟੀ ਪ੍ਰਤੀ ਕੁਤਾਹੀ ਵਰਤਨ ਵਾਲੇ ਸਬੰਧਤ ਅਧਿਕਾਰੀ/ਕਰਮਚਾਰੀ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਉਨਤ ਕਿਸਾਨ ਐਪ ਉਨ੍ਹਾਂ ਦੇ ਮੋਬਾਇਲਾਂ ਉਪਰ ਡਾਊਨਲੋਡ ਕਰਵਾਕੇ ਇਸ ਬਾਰੇ ਉਨ੍ਹਾਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਇਆ ਜਾਵੇ

ਇਹ ਵੀ ਪੜ੍ਹੋ: ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਰੱਦ

ਤਾਂ ਜੋ ਕਿਸਾਨ ਇਸ ਐਪ ਰਾਹੀਂ ਪਰਾਲੀ ਪ੍ਰਬੰਧਨ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਬਾਰੇ ਵੱਧ ਤੋਂ ਵੱਧ ਜਾਣਕਾਰੀ ਹਾਸਲ ਕਰਦਿਆਂ ਇਸ ਮਸ਼ੀਨਰੀ ਦੀ ਬੁਕਿੰਗ ਕਰਵਾ ਸਕਣ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਿੰਡਾਂ ਵਿਚ ਕਿਸਾਨਾਂ ਕੋਲ ਜਾ ਕੇ ਉਨ੍ਹਾਂ ਨੂੰ ਇਹ ਵੀ ਜਾਗਰੂਕ ਕਰਨ ਕਿ ਇਸ ਐਪ ਨਾਲ ਹੁਣ ਕਿਸਾਨਾਂ ਨੂੰ ਦਫਤਰਾਂ ਵਿੱਚ ਜਾਣ ਦੀ ਲੋੜ ਨਹੀਂ ਹੋਵੇਗੀ ਅਤੇ ਘਰ ਬੈਠੇ ਹੀ ਇਸ ਐਪ ਦੀ ਵਰਤੋਂ ਕਰਕੇ ਜ਼ਰੂਰਤ ਅਨੁਸਾਰ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਰੀ ਦੀ ਬੁਕਿੰਗ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਕਿਸਾਨਾਂ ਨੂੰ ਇਹ ਵੀ ਦੱਸਿਆ ਜਾਵੇ ਕਿ ਪਿੰਡ ਪੱਧਰ ’ਤੇ ਨੋਡਲ ਅਫ਼ਸਰਾਂ ਰਾਹੀਂ ਵੀ ਖੇਤੀ ਮਸ਼ੀਨਰੀ ਦੀ ਬੁਕਿੰਗ ਕਰਵਾਈ ਜਾ ਸਕਦੀ ਹੈ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਕਿਸਾਨਾਂ ਨੂੰ ਇਹ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।

ਇਹ ਵੀ ਪੜ੍ਹੋ: ਪੰਚਾਇਤ ਚੋਣਾਂ: ਸੱਸ ਨੇ ਨੂੰਹ ਨੂੰ ਹਰਾ ਕੇ ਜਿੱਤੀ ਸਰਪੰਚੀ ਦੀ ਚੋਣ

ਇਸ ਮੌਕੇ ਐਸਐਸਪੀ ਮੈਡਮ ਅਵਨੀਤ ਕੌਂਡਲ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਪਰਾਲੀ ਨਾ ਸਾੜਨ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਸਿਵਲ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ।ਇਸ ਮੌਕੇ ਸਿਖਲਾਈ ਅਧੀਨ ਆਈਏਐਸ ਅਧਿਕਾਰੀ ਸ੍ਰੀ ਰਾਕੇਸ਼ ਕੁਮਾਰ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਜਰਨਲ) ਮੈਡਮ ਪੂਨਮ ਸਿੰਘ, ਉਪ ਮੰਡਲ ਮੈਜਿਸਟਰੇਟ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਉਪ ਮੰਡਲ ਮੈਜਿਸਟਰੇਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਉਪ ਮੰਡਲ ਮੈਜਿਸਟਰੇਟ ਉਪ ਮੰਡਲ ਮੈਜਿਸਟਰੇਟ ਰਾਮਪੁਰਾ ਫੂਲ ਸ੍ਰੀ ਗਗਨਦੀਪ ਸਿੰਘ, ਉਪ ਮੰਡਲ ਮੈਜਿਸਟਰੇਟ ਮੌੜ ਸ੍ਰੀ ਨਰਿੰਦਰ ਸਿੰਘ ਧਾਲੀਵਾਲ, ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ, ਫੀਲਡ ਅਫਸਰ ਸੁਖਵੀਰ ਸਿੰਘ ਸੋਢੀ, ਸਹਾਇਕ ਖੇਤੀਬਾੜੀ ਇੰਜੀਨੀਅਰ ਸ਼੍ਰੀ ਗੁਰਜੀਤ ਵਿਰਕ, ਨਵਜੀਤ ਢਿੱਲੋਂ ਅਤੇ ਖੇਤੀਬਾੜੀ ਵਿਭਾਗ ਤੋਂ ਇਲਾਵਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਆਦਿ ਹਾਜ਼ਰ ਸਨ।

 

LEAVE A REPLY

Please enter your comment!
Please enter your name here