ਬਲਾਕ ਗੋਨਿਆਣਾ ਤੇ ਨਥਾਣਾ ਦੀਆਂ ਸਮੂਹ ਪੰਚਾਇਤਾਂ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਦਬਾਇਆ ਭਰੋਸਾ
ਬਠਿੰਡਾ, 3 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ ਤੇ ਇਸ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਬਲਾਕ ਨਥਾਣਾ ਅਤੇ ਗੋਨਿਆਣਾ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਨਮ ਸਿੰਘ ਨੇ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਲੋਕਲ ਲੈਵਲ ‘ਤੇ ਆਪੋ-ਆਪਣੇ ਖੇਤਰ ‘ਚ ਪਰਾਲੀ ਪ੍ਰਬੰਧਨ ਤੇ ਉਸਦੇ ਮੁਕੰਮਲ ਨਿਪਟਾਰੇ ਲਈ ਵਿਸ਼ੇਸ਼ ਮੀਟਿੰਗਾਂ ਕੀਤੀਆਂ ਜਾਣ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਬਾਅਦ ਪੈਦਾ ਹੋਣ ਵਾਲੇ ਨੁਕਸਾਨਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ ਜਾਵੇ।
ਇਹ ਵੀ ਪੜ੍ਹੋ:ਪਰਾਲੀ ਨੂੰ ਲੱਗੀਆਂ ਅੱਗਾਂ ਨੂੰ ਬੁਝਾਉਣ ਲਈ ‘ਪੁਲਿਸ’ ਵੀ ਮੈਦਾਨ ’ਚ ਡਟੀ
ਇਸ ਮੌਕੇ ਉਹਨਾਂ ਸਰਪੰਚਾਂ, ਨੰਬਰਦਾਰਾ ਅਤੇ ਚੌਂਕੀਦਾਰਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਇਸ ਮੁਹਿੰਮ ਵਿੱਚ ਆਪਣਾ ਪੂਰਨ ਸਹਿਯੋਗ ਦੇਣਾ ਯਕੀਨੀ ਬਨਾਉਣ ਤਾਂ ਜੋ ਆਪਣੀ ਆਉਣ ਵਾਲੀਆਂ ਪੀੜੀਆਂ ਤੇ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖ ਸਕੀਏ। ਇਸ ਮੌਕੇ ਸਮੂਹ ਪੰਚਾਇਤਾਂ ਨੇ ਪੂਰਨ ਵਿਸ਼ਵਾਸ਼ ਦਵਾਇਆ ਕਿ ਉਹਨਾਂ ਵੱਲੋਂ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਜਾਵੇਗੀ।ਇਸ ਮੌਕੇ ਡੀਐਸਪੀ ਕਰਮਜੀਤ ਸਿੰਘ, ਰਵਿੰਦਰ ਸਿੰਘ, ਨਾਇਬ ਤਹਿਸੀਲਦਾਰ ਗੋਨਿਆਣਾ, ਨਥਾਣਾ ਤੋਂ ਇਲਾਵਾ ਨੋਡਲ ਅਫਸਰ, ਕਲਸਟਰ ਅਫਸਰ, ਸਪੈਸ਼ਲ ਸੁਪਰਵਾਈਜ਼ਰ, ਪਟਵਾਰੀ, ਕਾਨੂੰਗੋ, ਸਰਪੰਚ, ਨੰਬਰਦਾਰ ਅਤੇ ਚੌਕੀਦਾਰ ਆਦਿ ਹਾਜ਼ਰ ਸਨ।
Share the post "ਪਰਾਲੀ ਪ੍ਰਬੰਧਨ ਤੇ ਇਸ ਦੇ ਮੁਕੰਮਲ ਨਿਪਟਾਰੇ ਲਈ ਕਿਸਾਨਾਂ ਨੂੰ ਕੀਤਾ ਜਾਵੇ ਜਾਗਰੂਕ:ਵਧੀਕ ਡਿਪਟੀ ਕਮਿਸ਼ਨਰ"