WhatsApp Image 2024-10-26 at 19.49.35
980x 450 Pixel Diwali ads
WhatsApp Image 2024-10-29 at 22.24.24
WhatsApp Image 2024-10-30 at 07.25.43
BANNER_3X2 FEET_GEN_PUNJABI & hindi (1)_page-0001
WhatsApp Image 2024-10-26 at 19.44.07
WhatsApp Image 2024-10-30 at 08.37.17
previous arrow
next arrow
Punjabi Khabarsaar
ਫ਼ਿਰੋਜ਼ਪੁਰ

ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ – ਡਿਪਟੀ ਕਮਿਸ਼ਨਰ

20 Views

ਕਿਸਾਨਾਂ ਨੂੰ ਪਰਾਲੀ ਸਾੜਨ ਤੇ ਹੋਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਲਗਾਤਾਰ ਕੀਤਾ ਜਾ ਰਿਹਾ ਜਾਗਰੂਕ
ਫਿਰੋਜ਼ਪੁਰ 30 ਅਕਤੂਬਰ: ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਿੱਚ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਬੁੱਧਵਾਰ ਨੂੰ ਜਾਗਰੂਕਤਾ ਸਬੰਧੀ ਬਲਾਕ ਮਮਦੋਟ ਦੇ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਸੀ। ਇਸ ਦੌਰਾਨ ਪਿੰਡ ਤਰਾਂ ਵਾਲੀ ਅਤੇ ਹਰੀਮੇ ਕੇ ਅਧੀਨ ਪੈਂਦੇ ਵਿਖੇ ਪਰਾਲੀ ਨੂੰ ਸਾੜਨ ਸਬੰਧੀ ਸੂਚਨਾ ਮਿਲਣ ਤੇ ਪਹੁੰਚ ਕੀਤੀ ਗਈ ਅਤੇ ਅੱਗ ਬੁਝਾਉਣ ਸਬੰਧੀ ਨਿਰਦੇਸ਼ ਦਿੱਤੇ ਗਏ। ਇਸ ਦੌਰਾਨ ਕਲਸਟਰ ਅਫਸਰ ਮੌਕੇ ਤੇ ਮੋਜੂਦ ਨਹੀਂ ਸੀ, ਗੈਰ ਹਾਜ਼ਰ ਹੋਣ ਤੇ ਉਸ ਦੇ ਖਿਲਾਫ ਕਾਰਵਾਈ ਸਬੰਧੀ ਸਬੰਧਿਤ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ।

ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਵਾਰ-ਵਾਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ ਸਮੇਂ ਤੇ ਪਿੰਡਾਂ ਵਿੱਚ ਕੈਂਪ ਵੀ ਲਗਾਏ ਜਾਂਦੇ ਹਨ ਅਤੇ ਹੁਣ ਵੀ ਪਿੰਡਾਂ ਵਿਚ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹਰ ਤਰ੍ਹਾਂ ਦੇ ਨਾਲ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਦੇ ਬਾਵਜੂਦ ਅੱਗ ਲਗਾਈ ਜਾ ਰਹੀ ਹੈ ਜਿਸ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵੱਲੋਂ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਇਸ ਮੌਕੇ ਐਸਡੀਐਮ ਗੁਰਮੀਤ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਅਤੇ ਪੁਲਿਸ ਅਧਿਕਾਰੀ ਹਾਜ਼ਰ ਸਨ।

 

Related posts

ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਵਿਧਾਇਕ ਰਣਬੀਰ ਭੁੱਲਰ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜਾਈ

punjabusernewssite

ਡੀਜੀਪੀ ਪੰਜਾਬ ਨੇ ਅੰਮ੍ਰਿਤਸਰ, ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਕਾਨੂੰਨ ਅਤੇ ਵਿਵਸਥਾ ਦੀ ਸਮੀਖਿਆ ਲਈ ਕੀਤੀਆਂ ਮੀਟਿੰਗਾਂ

punjabusernewssite

ਕਿਸ਼ਤਾਂ ਵਿਚ ਰਿਸ਼ਵਤ ਲੈਂਦਾ ਥਾਣੇਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

punjabusernewssite