ਕਿਸਾਨ ਝੋਨੇ ਦੀ ਰਹਿੰਦ-ਖੂੰਹਦ ਨੂੰ ਖੇਤਾਂ ’ਚ ਮਿਲਾ ਕੇ ਵਧਾਉਣ ਜ਼ਮੀਨ ਦੀ ਉਪਜਾਊ ਸ਼ਕਤੀ
ਬਠਿੰਡਾ 21 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਕਿਸਾਨ ਡੀ.ਏ.ਪੀ ਦੇ ਬਦਲਵੇ ਸ੍ਰੋਤਾਂ ਦੀ ਵਰਤੋਂ ਕਰਕੇ ਕਣਕ ਬੀਜਣ ਅਤੇ ਝੋਨੇ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਮਿਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਨੂੰ ਤਰਜ਼ੀਹ ਦੇਣ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਵੱਲੋਂ ਲਗਾਤਾਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਪੈਦਾ ਹੋਣ ਵਾਲੇ ਨੁਕਸਾਨਾਂ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ ਤੇ ਖੇਤੀਬਾੜੀ ਵਿਭਾਗ ਵੱਲੋਂ ਵਰਤੀ ਜਾਣ ਵਾਲੀ ਮਸ਼ੀਨਰੀ ਅਤੇ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੀਆ ਜਾਣ ਵਾਲੀਆ ਰਿਆਇਤਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ Gautam Adani case: ਅਮਰੀਕੀ ਏਜੰਸੀ ਦੀ ਜਾਂਚ ਤੋਂ ਬਾਅਦ ਵਿਰੋਧੀ ਧਿਰਾਂ ਨੇ ਅਡਾਨੀ ਦੀ ਗ੍ਰਿਫਤਾਰੀ ਮੰਗੀ
ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਡਾ ਜਗਸੀਰ ਸਿੰਘ ਨੇ ਕਿਸਾਨਾਂ ਨੂੰ ਖਾਦਾਂ ਦੀ ਵਰਤੋਂ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਖੇਤੀ ਮਾਹਰਾਂ ਦੀ ਸਲਾਹ ਅਨੁਸਾਰ ਆਧੁਨਿਕ ਮਸ਼ੀਨਰੀ ਨਾਲ ਖੇਤੀ ਕਰਨ ਨੂੰ ਤਰਜ਼ੀਹ ਦੇਣ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਡੀ.ਏ.ਪੀ ਦੇ ਬਦਲ ਦੇ ਰੂਪ ਵਿਚ ਐਨ.ਪੀ.ਕੇ ਦੀ ਵਰਤੋਂ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਐਨ.ਪੀ.ਕੇ (12:32:16) ’ਚ 32 ਫੀਸਦੀ ਫਾਸਫੋਰਸ ਤੇ 12 ਫੀਸਦੀ ਨਾਈਟ੍ਰੋਜਨ ਤੇ 16 ਫੀਸਦੀ ਪੋਟਾਸ਼ੀਅਮ ਦੀ ਮਾਤਰਾ ਪਾਈ ਜਾਂਦੀ ਹੈ। ਉਨ੍ਹਾ ਨੇ ਦੱਸਿਆ ਕਿ ਸੁਪਰ ਫਾਸਫੇਟ ਵਿਚ 16 ਫੀਸਦ ਫਾਸਫੋਰਸ ਤੇ 18 ਫੀਸਦ ਗੰਧਕ ਵੀ ਹੁੰਦਾ ਹੈ ਅਤੇ ਟ੍ਰਿਪਲ ਸੁਪਰ ਫਾਸਫੇਟ ਨੂੰ ਵੀ ਖਾਦ ਦੇ ਰੂਪ ਵਿਚ ਵਰਤਿਆਂ ਜਾ ਸਕਦਾ ਹੈ।