ਕਿਸਾਨ ਡੀ.ਏ.ਪੀ ਦੇ ਬਦਲਵੇ ਸ੍ਰੋਤਾਂ ਦੀ ਕਰਨ ਵਰਤੋਂ : ਡਿਪਟੀ ਕਮਿਸ਼ਨਰ

Date:

spot_img

ਕਿਸਾਨ ਝੋਨੇ ਦੀ ਰਹਿੰਦ-ਖੂੰਹਦ ਨੂੰ ਖੇਤਾਂ ’ਚ ਮਿਲਾ ਕੇ ਵਧਾਉਣ ਜ਼ਮੀਨ ਦੀ ਉਪਜਾਊ ਸ਼ਕਤੀ
ਬਠਿੰਡਾ 21 ਨਵੰਬਰ (ਸੁਖਜਿੰਦਰ ਸਿੰਘ ਮਾਨ) : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਕਿਸਾਨ ਡੀ.ਏ.ਪੀ ਦੇ ਬਦਲਵੇ ਸ੍ਰੋਤਾਂ ਦੀ ਵਰਤੋਂ ਕਰਕੇ ਕਣਕ ਬੀਜਣ ਅਤੇ ਝੋਨੇ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਮਿਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਨੂੰ ਤਰਜ਼ੀਹ ਦੇਣ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਵੱਲੋਂ ਲਗਾਤਾਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਪੈਦਾ ਹੋਣ ਵਾਲੇ ਨੁਕਸਾਨਾਂ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ ਤੇ ਖੇਤੀਬਾੜੀ ਵਿਭਾਗ ਵੱਲੋਂ ਵਰਤੀ ਜਾਣ ਵਾਲੀ ਮਸ਼ੀਨਰੀ ਅਤੇ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੀਆ ਜਾਣ ਵਾਲੀਆ ਰਿਆਇਤਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ Gautam Adani case: ਅਮਰੀਕੀ ਏਜੰਸੀ ਦੀ ਜਾਂਚ ਤੋਂ ਬਾਅਦ ਵਿਰੋਧੀ ਧਿਰਾਂ ਨੇ ਅਡਾਨੀ ਦੀ ਗ੍ਰਿਫਤਾਰੀ ਮੰਗੀ

ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਡਾ ਜਗਸੀਰ ਸਿੰਘ ਨੇ ਕਿਸਾਨਾਂ ਨੂੰ ਖਾਦਾਂ ਦੀ ਵਰਤੋਂ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਖੇਤੀ ਮਾਹਰਾਂ ਦੀ ਸਲਾਹ ਅਨੁਸਾਰ ਆਧੁਨਿਕ ਮਸ਼ੀਨਰੀ ਨਾਲ ਖੇਤੀ ਕਰਨ ਨੂੰ ਤਰਜ਼ੀਹ ਦੇਣ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਡੀ.ਏ.ਪੀ ਦੇ ਬਦਲ ਦੇ ਰੂਪ ਵਿਚ ਐਨ.ਪੀ.ਕੇ ਦੀ ਵਰਤੋਂ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਐਨ.ਪੀ.ਕੇ (12:32:16) ’ਚ 32 ਫੀਸਦੀ ਫਾਸਫੋਰਸ ਤੇ 12 ਫੀਸਦੀ ਨਾਈਟ੍ਰੋਜਨ ਤੇ 16 ਫੀਸਦੀ ਪੋਟਾਸ਼ੀਅਮ ਦੀ ਮਾਤਰਾ ਪਾਈ ਜਾਂਦੀ ਹੈ। ਉਨ੍ਹਾ ਨੇ ਦੱਸਿਆ ਕਿ ਸੁਪਰ ਫਾਸਫੇਟ ਵਿਚ 16 ਫੀਸਦ ਫਾਸਫੋਰਸ ਤੇ 18 ਫੀਸਦ ਗੰਧਕ ਵੀ ਹੁੰਦਾ ਹੈ ਅਤੇ ਟ੍ਰਿਪਲ ਸੁਪਰ ਫਾਸਫੇਟ ਨੂੰ ਵੀ ਖਾਦ ਦੇ ਰੂਪ ਵਿਚ ਵਰਤਿਆਂ ਜਾ ਸਕਦਾ ਹੈ।

 

spot_img
spot_img

Share post:

Popular

More like this
Related

CM Nayab Singh Saini के स्वीडन दौरे में 4000 करोड़ रुपये के एलओआई साइन

👉गुरुग्राम-स्टॉकहोम सिटी-टू-सिटी सहयोग; सशक्त एवं आत्मनिर्भर भारत के क्षेत्र...

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

👉ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਖ਼ਤਮ ਕਰਨ ਲਈ ਸ੍ਰੀ...

Vigilance Bureau ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Barnala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...