Bathinda News: ਸੰਯੁਕਤ ਕਿਸਾਨ ਮੋਰਚਾ( ਭਾਰਤ ) ਦੇ ਸੱਦੇ ’ਤੇ ਅੱਜ ਸ਼ੁੱਕਰਵਾਰ ਨੂੰ ਇੱਥੇ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਮੋਰਚੇ ਵਿੱਚ ਸ਼ਾਮਿਲ ਕਿਸਾਨ ਜਥੇਬੰਦੀਆਂ ਅਤੇ ਹੋਰ ਭਰਾਤਰੀ ਜਥੇਬੰਦੀਆਂ ਵੱਲੋਂ 12 ਵਜੇ ਤੋਂ 3 ਵਜੇ ਤੱਕ ਧਰਨਾ ਲਗਾਇਆ ਗਿਆ । ਧਰਨੇ ਵਿੱਚ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ,ਦਮਨਕਾਰੀ ਤੇ ਤਾਨਾਸ਼ਾਹੀ ਨੀਤੀਆਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਸ਼ਹਿਰ ਵਿੱਚ ਰੋਸ ਮਾਰਚ ਵੀ ਕੱਢਿਆ ਗਿਆ । ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਬੀ ਕੇ ਯੂ ਉਗਰਾਹਾਂ ਦੇ ਸੂਬਾ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ,ਬੀਕੇਯੂ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ, ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ, ਬੀਕੇਯੂ ਡਕੌਦਾ ਧਨੇਰ ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਬੀਕੇਯੂ ਮਾਨਸਾ ਦੇ ਸੂਬਾ ਜਨਰਲ ਸਕੱਤਰ ਬੇਅੰਤ ਸਿੰਘ ਮਹਿਮਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਸਵਰਨ ਸਿੰਘ ਪੂਹਲੀ,ਬੀਕੇਯੂ ਲੱਖੋਵਾਲ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ, ਜਮਹੂਰੀ ਕਿਸਾਨ ਸਭਾ ਦੇ ਜ਼ਿਲਾ ਪ੍ਰਧਾਨ ਸੁਖਮੰਦਰ ਸਿੰਘ ਧਾਲੀਵਾਲ, ਬੀਕੇਯੂ ਮਾਲਵਾ ਦੇ ਸੂਬਾ ਕਮੇਟੀ ਮੈਂਬਰ ਜਗਜੀਤ ਸਿੰਘ ਕੋਟਸ਼ਮੀਰ,ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਗੁਰਪ੍ਰੀਤ ਸਿੰਘ ਰਾਈਆ ਅਤੇ ਬੀਕੇਯੂ ਕ੍ਰਾਂਤੀਕਾਰੀ ਦੇ ਜ਼ਿਲਾ ਪ੍ਰਧਾਨ ਪੁਰਸ਼ੋਤਮ ਮਹਿਰਾਜ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਪਹਿਲਾਂ ਸ਼ਾਂਤੀ ਪੂਰਨ ਤਰੀਕੇ ਨਾਲ ਆਪਣੀਆਂ ਮੰਗਾਂ ਮਨਾਉਣ ਲਈ ਧਰਨਾ ਲਾਉਣ ਚੰਡੀਗੜ੍ਹ ਜਾ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀਆਂ ਵੱਡੀ ਪੱਧਰ ’ਤੇ ਗ੍ਰਿਫਤਾਰੀਆਂ ਕੀਤੀਆਂ ।
ਇਹ ਵੀ ਪੜ੍ਹੋ ਕਲਯੁੱਗੀ ਭਰਾ ਨੇ ਪੇਕੇ ਘਰ ਆਈ ਸਕੀ ਭੈਣ ਤੇ ਜੀਜ਼ੇ ਦਾ ਕੀਤਾ ਕਤਲ
ਕਿਸਾਨਾਂ ਨੂੰ ਤਾਨਾਸ਼ਾਹੀ ਤਰੀਕਿਆਂ ਨਾਲ ਰਸਤਿਆਂ ਵਿੱਚ ਰੋਕਿਆ ਅਤੇ ਬਹੁਤ ਸਾਰੇ ਥਾਵਾਂ ਤੇ ਲਾਠੀ ਚਾਰਜ ਵੀ ਕੀਤਾ। ਸ਼ੰਬੂ ਅਤੇ ਖਨੌਰੀ ਬਾਰਡਰਾਂ ਤੇ ਸ਼ਾਂਤੀਪੂਰਨ ਤਰੀਕੇ ਨਾਲ ਚੱਲ ਰਹੇ ਕਿਸਾਨ ਸੰਘਰਸ਼ਾਂ ਤੇ ਹੱਲਾ ਬੋਲਦਿਆਂ ਵੱਡੀ ਪੱਧਰ ਤੇ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ,ਮੋਰਚਿਆਂ ਉੱਪਰ ਸਮਾਨ ਦੀ ਵੱਡੀ ਪੱਧਰ ਤੇ ਭੰਨ ਤੋੜ ਕੀਤੀ ਗਈ ਅਤੇ ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਲੀਡਰਾਂ ਨੂੰ ਕਿਸਾਨਾਂ ਦਾ ਸਮਾਨ ਲੁੱਟਣ ਦੀ ਖੁੱਲੀ ਛੁੱਟੀ ਦਿੱਤੀ ਗਈ। ਸਰਕਾਰ ਦੀਆਂ ਉਪਰੋਕਤ ਤਾਨਾਸ਼ਾਹੀ ਅਤੇ ਗੈਰ ਲੋਕਤੰਤਰੀ ਗਤੀ ਵਿਧੀਆਂ ਇਹ ਦਰਸਾਉਂਦੀਆਂ ਹਨ ਕਿ ਦੇਸ਼ ਅਤੇ ਪੰਜਾਬ ਅੰਦਰ ਸੰਵਿਧਾਨ ਨਾਂ ਦੀ ਕੋਈ ਚੀਜ਼ ਨਹੀਂ ਰਹਿ ਗਈ ਹੈ ਲੋਕਾਂ ਦੇ ਜਮਹੂਰੀ ਹੱਕ ਛਿੱਕੇ ਤੇ ਟੰਗ ਦਿੱਤੇ ਗਏ ਹਨ। ਕਿਸਾਨ ਆਗੂਆਂ ਨੇ ਡਿਪਟੀ ਕਮਿਸ਼ਨਰ ਰਾਹੀਂ ਰਾਜਪਾਲ ਪੰਜਾਬ ਦੇ ਨਾਂ ਮੰਗ ਪੱਤਰ ਦਿੰਦਿਆਂ ਇਹ ਮੰਗ ਕੀਤੀ ਕਿ ਜੇਲਾਂ ਵਿੱਚ ਡੱਕੇ ਹੋਏ ਸਾਰੇ ਕਿਸਾਨ ਤੁਰੰਤ ਰਿਹਾ ਕੀਤੇ ਜਾਣ। ਕਿਸਾਨਾਂ ਦਾ ਟਰੈਕਟਰ ਟਰਾਲੀਆਂ ਸਮੇਤ ਚੋਰੀ ਹੋਇਆ ਸਾਰਾ ਸਮਾਨ ਵਾਪਸ ਦਵਾਇਆ ਜਾਵੇ। ਕਿਸਾਨਾਂ ਦਾ ਜੋ ਵੱਡੀ ਪੱਧਰ ਤੇ ਨੁਕਸਾਨ ਹੋਇਆ ਹੈ ਉਸ ਦੀ ਜਿੰਮੇਵਾਰ ਪੰਜਾਬ ਸਰਕਾਰ ਹੈ ਇਸ ਲਈ ਸਾਰੇ ਨੁਕਸਾਨ ਦੀ ਪੂਰਤੀ ਪੰਜਾਬ ਸਰਕਾਰ ਤੁਰੰਤ ਕਰੇ।ਆਪਣੀਆਂ ਮੰਗਾਂ ਦੇ ਹੱਕ ਵਿੱਚ ਆਵਾਜ਼ ਉਠਾਉਣ ਧਰਨਾ ਲਾਉਣ ਅਤੇ ਮੁਜ਼ਾਹਰਾ ਕਰਨ ਦੇ ਸੰਵਿਧਾਨਕ ਹੱਕ ਬਹਾਲ ਕੀਤੇ ਜਾਣ । ਦੂਜਾ ਮੰਗ ਪੱਤਰ ਭਾਰਤ ਦੇ ਰਾਸ਼ਟਰਪਤੀ ਦੇ ਨਾਂ ਭੇਜਦਿਆਂ ਹੋਇਆਂ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਅਮਰੀਕਾ ਤੇ ਹੋਰ ਦੇਸ਼ਾਂ ਨਾਲ ਕਰ ਮੁਕਤ ਵਪਾਰ ਦੀ ਚੱਲ ਰਹੀ ਗੱਲਬਾਤ ਬੰਦ ਕੀਤੀ ਜਾਵੇ ਜੋ ਕਿ ਦੇਸ਼ ਅਤੇ ਲੋਕਾਂ ਦੇ ਹਿੱਤਾਂ ਦੇ ਵਿਰੁੱਧ ਹੈ।
ਇਹ ਵੀ ਪੜ੍ਹੋ ਬਲਾਤਕਾਰ ਦੇ ਮਾਮਲੇ ’ਚ ਪਾਦਰੀ ਬਲਜਿੰਦਰ ਅਦਾਲਤ ਵੱਲੋਂ ਦੋਸ਼ੀ ਕਰਾਰ, 1 ਨੂੰ ਸੁਣਾਈ ਜਾਵੇਗੀ ਸਜ਼ਾ
ਰਾਜਾਂ ਦੀਆਂ ਅਸੈਂਬਲੀਆਂ ਵਿੱਚ ਐਨ ਪੀ ਐਫ ਏ ਐਮ ਦੇ ਵਿਰੁੱਧ ਮਤੇ ਪਾਸ ਕਰਕੇ ਇਸ ਨੂੰ ਤੁਰੰਤ ਰੱਦ ਕੀਤਾ ਜਾਵੇ। ਕਿਸਾਨਾ ਤੇ ਮਜ਼ਦੂਰਾਂ ਦਾ ਕਰਜਾ ਮਾਫ ਕੀਤਾ ਜਾਵੇ। ਫਸਲਾਂ ਦੀ ਖਰੀਦ ਦੀ ਕਾਨੂੰਨੀ ਗਰੰਟੀ ਦਿੱਤੀ ਜਾਵੇ।ਬਿਜਲੀ ਖੇਤਰ ਦਾ ਪ੍ਰਾਈਵੇਟ ਕਰਨ ਬੰਦ ਕੀਤਾ ਜਾਵੇ। ਫਸਲਾਂ ਖਰਾਬ ਹੋਣ ਦੇ ਨੁਕਸਾਨ ਤੋਂ ਬਚਾਉਣ ਲਈ ਸਰਕਾਰੀ ਖੇਤਰ ਵਿੱਚ ਬੀਮਾ ਪਾਲਸੀ ਲਾਗੂ ਕੀਤੀ ਜਾਵੇ।ਕਿਸਾਨਾਂ ਮਜ਼ਦੂਰਾਂ ਅਤੇ ਪੇਂਡੂ ਦਸਤਕਾਰਾਂ ਨੂੰ 10 ਹਜਾਰ ਰੁਪਏ ਮਹੀਨਾ ਪੈਨਸ਼ਨ ਦਿੱਤੀ ਜਾਵੇ। ਨਰੇਗਾ ਸਕੀਮ ਨੂੰ ਖੇਤੀ ਨਾਲ ਜੋੜ ਕੇ ਰੁਜ਼ਗਾਰ ਪੈਦਾ ਕੀਤਾ ਜਾਵੇ ਤੇ ਮਜ਼ਦੂਰਾਂ ਨੂੰ ਪੂਰਾ ਸਾਲ ਰੁਜਗਾਰ ਦਿੱਤਾ ਜਾਵੇ। ਇਸ ਸਮੇਂ ਹੋਰਨਾਂ ਤੋਂ ਇਲਾਵਾ ਕਿਸਾਨ ਆਗੂ ਸ਼ਿੰਗਾਰਾ ਸਿੰਘ ਮਾਨ, ਬਲਦੇਵ ਸਿੰਘ ਭਾਈ ਰੂਪਾ,ਜਸਵੀਰ ਸਿੰਘ ਆਕਲੀਆ, ਹਰਵਿੰਦਰ ਸਿੰਘ ਕੋਟਲੀ, ਬਲਵਿੰਦਰ ਸਿੰਘ ਗੰਗਾ, ਸੁਖਜਿੰਦਰ ਕੌਰ ਪੂਹਲੀ, ਦਾਰਾ ਸਿੰਘ ਮਾਈਸਰਖਾਨਾ, ਪਾਲ ਸਿੰਘ ਧਰਮੀ ਫੌਜੀ, ਹਰਿੰਦਰ ਕੌਰ ਬਿੰਦੂ,ਦਰਸ਼ਨ ਸਿੰਘ ਫੁੱਲੋ ਮਿੱਠੀ, ਸੰਪੂਰਨ ਸਿੰਘ,ਬਲਵੰਤ ਮਹਿਰਾਜ, ਕੁਲਦੀਪ ਸਿੰਘ ਕੋਟਸ਼ਮੀਰ,ਬੂਟਾ ਸਿੰਘ ਤੁੰਗਵਾਲੀ, ਬਲਵਿੰਦਰ ਸਿੰਘ ਜੇਠੂ ਕੇ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਮਜ਼ਦੂਰ ਆਗੂ ਜੋਰਾ ਸਿੰਘ ਨਸਰਾਲੀ, ਮੱਖਣ ਸਿੰਘ ਗੁਰੂਸਰ,ਸੁਖਪਾਲ ਸਿੰਘ ਖਿਆਲੀ ਵਾਲਾ, ਕਾਮਰੇਡ ਅਮੀਲਾਲ, ਮਿੱਠੂ ਸਿੰਘ ਘੁੱਦਾ,ਪ੍ਰਕਾਸ਼ ਸਿੰਘ ਨੰਦਗੜ੍ਹ, ਮੁਲਾਜ਼ਮ ਆਗੂ ਗਗਨਦੀਪ ਸਿੰਘ ਬਠਿੰਡਾ,ਸਿਕੰਦਰ ਸਿੰਘ ਧਾਲੀਵਾਲ ਅਤੇ ਵਿਦਿਆਰਥੀ ਆਗੂ ਬਿੰਦਰ ਸਿੰਘ ਆਦਿ ਵੀ ਹਾਜ਼ਰ ਸਨ ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨਾਂ ਨੇ ਡੀਸੀ ਦਫ਼ਤਰ ਅੱਗੇ ਲਗਾਇਆ ਧਰਨਾ"