spot_img

Haryana Police ਦੇ ਸਖ਼ਤ ਰੁੱਖ ਤੋਂ ਬਾਅਦ ਖਨੌਰੀ ਬਾਰਡਰ ‘ਤੇ ਕਿਸਾਨ ਡਟੇ

Date:

spot_img

Khanauri Border news; Haryana Police ਵੱਲੋਂ ਦਿਖਾਈ ਜਾ ਰਹੀ ਨਜ਼ਾਇਜ ਸਖ਼ਤੀ ਤੋਂ ਬਾਅਦ ਪੰਜਾਬ ਦੇ ਕਿਸਾਨਾਂ ਨੇ ਮੁੜ ਖਨੌਰੀ ਬਾਰਡਰ ‘ਤੇ ਪੱਕੇ ਮੋਰਚੇ ਗੱਡ ਦਿੱਤੇ ਹਨ। ਅਮਰੀਕਾ-ਭਾਰਤ ਵਪਾਰ ਡੀਲ ਦਾ ਵਿਰੋਧ ਕਰ ਰਹੇ ਕਿਸਾਨ ਜਥੈਬੰਦੀਆਂ ਵੱਲੋਂ ਰੋਸ਼ ਪ੍ਰਗਟਾਉਣ ਲਈ ਪੰਜਾਬ ਤੋਂ ਦਿੱਲੀ ਲਈ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿੱਚ 55 ਕਿਸਾਨਾਂ ਨੂੰ ਦਿੱਲੀ ਭੇਜਣ ਦਾ ਐਲਾਨ ਕੀਤਾ ਸੀ। ਪ੍ਰੰਤੂ ਹਰਿਆਣਾ ਪੁਲਿਸ ਨੇ ਪਿਛਲੇ ਸਾਲ ਦੀ ਤਰ੍ਹਾਂ ਸਰਹੱਦ ‘ਤੇ ਪੱਕੀਆਂ ਰੋਕਾਂ ਲਗਾ ਕੇ ਸੀਲ ਕਰ ਦਿੱਤਾ ਸੀ। ਜਿਸ ਕਾਰਨ ਕਿਸਾਨ ਅੱਗੇ ਨਹੀਂ ਜਾ ਸਕੇ। ਹਾਲਾਂਕਿ ਇਸ ਮਾਮਲੇ ਨੂੰ ਜੀਂਦ ਦੇ ਡੀਸੀ ਵੈਸ਼ਾਲੀ ਸ਼ਰਮਾ ਵੱਲੋਂ ਕਿਸਾਨ ਆਗੂਆਂ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ ਸਨ, ਜਿਸਤੋਂ ਬਾਅਦ ਹਰਿਆਣਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮਿਲਾਉਣ ਦਾ ਭਰੋਸਾ ਦਿੱਤਾ ਸੀ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਸਿਮਰਨਜੀਤ ਸਿੰਘ ਮਾਨ ਤੇ ਉਨ੍ਹਾਂ ਦੇ ਬੇਟੇ ਸਮੇਤ ਡੇਢ ਦਰਜ਼ਨ ਆਗੂਆਂ ਵਿਰੁਧ ਪਰਚਾ ਦਰਜ਼, ਜਾਣੋਂ ਮਾਮਲਾ

ਪ੍ਰੰਤੂ ਕਿਸਾਨ ਆਗੂਆਂ ਨੇ ਸਪੱਸ਼ਟ ਐਲਾਨ ਕੀਤਾ ਕਿ ਪਿਛਲੇ ਦੋ ਸਾਲਾਂ ਤੋਂ ਪੰਜਾਬ ਦੇ ਕਿਸਾਨਾਂ ਉੱਪਰ ਜਬਰਦਸਤੀ ਕਰਨ ਵਾਲੇ ਮੁੱਖ ਮੰਤਰੀ ਨਾਲ ਨਹੀਂ ਮਿਲਿਆ ਜਾਵੇਗਾ। ਜਿਸਦੇ ਚੱਲਦੇ ਕਿਸਾਨਾਂ ਨੇ ਪੰਜਾਬ ਵਾਲੇ ਪਾਸੇ ਟੈਂਟ ਆਦਿ ਲਗਾ ਕੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਦੂਜੇ ਪਾਸੇ ਹਰਿਆਣਾ ਪੁਲਿਸ ਨੇ ਵੀ ਬੈਰੀਕੇਡ, ਕੰਡਿਆਲੀ ਤਾਰ, ਕੰਕਰੀਟ ਬਲਾਕ ਅਤੇ ਕੰਟੇਨਰਾਂ ਨਾਲ ਸਰਹੱਦ ਨੂੰ ਬੰਦ ਕਰਕੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਹੈ। ਉਧਰ, ਕਿਸਾਨ ਆਗੂ ਡੱਲੇਵਾਲ ਨੇ ਹਰਿਆਣਾ ਦੀ ਭਾਜਪਾ ਸਰਕਾਰ ਉੱਪਰ ਕਿਸਾਨਾਂ ‘ਤੇ ਮੁੜ ਤਸਦੱਦ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ, “ਹੁਣ, ਸੜਕ ਕਿਸਾਨਾਂ ਦੁਆਰਾ ਨਹੀਂ ਬਲਕਿ ਹਰਿਆਣਾ ਪੁਲਿਸ ਦੁਆਰਾ ਰੋਕੀ ਗਈ ਹੈ ਅਤੇ ਇਸਦਾ ਸੁਪਰੀਮ ਕੋਰਟ ਅਤੇ ਹਾਈ ਕੋਰਟ ਨੂੰ ਇਸ ਦਾ ਨੋਟਿਸ ਲੈਣਾ ਚਾਹੀਦਾ ਹੈ।” ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ 29 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਪਹੁੰਚਣਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...