ਬਠਿੰਡਾ, 15 ਫਰਵਰੀ: ਕਿਸਾਨੀ ਮੰਗਾਂ ਲਈ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਵਿੱਚ ਸ਼ਾਮਲ ਜਥੇਬੰਦੀਆਂ ਵੱਲੋਂ ਦਿੱਲੀ ਧਰਨਾ ਲਾਉਣ ਜਾ ਰਹੇ ਕਿਸਾਨਾਂ ਨੂੰ ਰੋਕ ਕੇ ਹੱਕਾਂ ਲਈ ਲੜਨ ਦਾ ਜਮਹੂਰੀ ਹੱਕ ਕੁਚਲਣ, ਉਹਨਾਂ ਤੇ ਅਥਰੂ ਗੈਸ ਸੁੱਟਣ ਅਤੇ ਗੋਲੀਆਂ ਮਾਰ ਕੇ ਜਬਰ ਕਰਨ ਵਿਰੁੱਧ ਅਤੇ ਕਿਸਾਨੀ ਮੰਗਾਂ ਦੀ ਹਮਾਇਤ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਸੂਬਾ ਕਮੇਟੀ ਦੇ ਸੱਦੇ ਤਹਿਤ ਜਿਲਾ ਬਠਿੰਡਾ ਅਤੇ ਬਰਨਾਲਾ ਵੱਲੋਂ ਅੱਜ ਜੇਠੂਕੇ ਵਿਖੇ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟੇ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ।
ਖੇਤ ਮਜ਼ਦੂਰਾਂ ਵੱਲੋਂ 16 ਦੇ ਬੰਦ ਨੂੰ ਸਫਲ ਬਣਾਉਣ ਲਈ ਕੀਤੀ ਮੀਟਿੰਗ
ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ , ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ ,ਜ਼ਿਲਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਬਠਿੰਡਾ ਜਿਲੇ ਦੀ ਔਰਤ ਵਿੰਗ ਦੀ ਪ੍ਰਧਾਨ ਹਰਿੰਦਰ ਕੌਰ ਬਿੰਦੂ ਅਤੇ ਬਰਨਾਲਾ ਜਿਲੇ ਦੇ ਆਗੂ ਕਮਲਜੀਤ ਕੌਰ ਨੇ ਕਿਹਾ ਕਿ ਕਿਸਾਨ ਅੰਦੋਲਨ ਤੋਂ ਮਗਰੋਂ ਕੇਂਦਰੀ ਹਕੂਮਤ ਨੇ ਦੋ ਸਾਲ ਲੰਘਾ ਦਿੱਤੇ ਹਨ ਤੇ ਪਹਿਲਾਂ ਹੀ ਕਿਸਾਨਾਂ ਨੂੰ ਬਹੁਤ ਲੰਮਾ ਇੰਤਜ਼ਾਰ ਕਰਵਾਇਆ ਗਿਆ ਹੈ। ਹੁਣ ਜਲਦਬਾਜੀ ਵਿੱਚ ਐਮਐਸਪੀ ਬਾਰੇ ਕਾਨੂੰਨ ਨਾ ਬਣਾਏ ਜਾ ਸਕਣ ਦੀ ਦਲੀਲ ਬਿਲਕੁਲ ਬੇਤੁਕੀ ਹੈ। ਉਹਨਾਂ ਕਿਹਾ ਕਿ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਇਹਨਾਂ ਹੱਕੀ ਮੰਗਾਂ ਲਈ ਮੁੜ ਤਿੱਖੇ ਸੰਘਰਸ਼ ਦਾ ਇਰਾਦਾ ਜ਼ਾਹਰ ਕਰ ਰਹੇ ਹਨ ਅਤੇ ਕਿਸਾਨਾਂ ਦੀ ਇਸ ਆਵਾਜ਼ ਨੂੰ ਦਬਾਉਣਾ ਜਾਂ ਅਣਗੌਲਿਆਂ ਕਰਨਾ ਕੇਂਦਰੀ ਭਾਜਪਾਈ ਹਕੂਮਤ ਵਾਸਤੇ ਮਹਿੰਗਾ ਸਾਬਿਤ ਹੋਵੇਗਾ।
ਪੰਜਾਬ ’ਚ ਕਿਸਾਨਾਂ ਨੇ ਤਿੰਨ ਘੰਟਿਆਂ ਲਈ ਕੀਤੇ ਟੋਲ-ਪਲਾਜ਼ੇ ਫ਼ਰੀ
ਭਾਰਤ ਬੰਦ ਦੇ 16 ਦੇ ਐਕਸ਼ਨ ਵਿੱਚ ਵੀ ਇਹ ਕਿਸਾਨੀ ਦੇ ਅਹਿਮ ਤੇ ਉਭਰਵੇਂ ਮੁੱਦੇ ਹਨ। ਅੱਜ ਦੇ ਧਰਨੇ ਨੂੰ ਹਰਦੀਪ ਸਿੰਘ ਟੱਲੇਵਾਲ,ਹਰਜਿੰਦਰ ਸਿੰਘ ਬੱਗੀ ,ਭਗਤ ਸਿੰਘ ਛੰਨਾ, ਦਰਸਨ ਸਿੰਘ ਭੈਣੀ ਮਹਿਰਾਜ,ਪਰਮਜੀਤ ਕੌਰ ਪਿੱਥੋ, ਹਰਪ੍ਰੀਤ ਕੌਰ ਜੇਠੂਕੇ ,ਜਗਦੇਵ ਸਿੰਘ ਜੋਗੇਵਾਲਾ, ਪੀਐਸਯੂ (ਸ਼ਹੀਦ ਰੰਧਾਵਾ) ਦੇ ਆਗੂ ਬਿੱਕਰ ਸਿੰਘ ਪੂਹਲਾ ਨੇ ਵੀ ਸੰਬੋਧਨ ਕੀਤਾ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂਆਂ ਨੇ ਸਮੂਲੀਅਤ ਕੀਤੀ।। ਝੰਡਾ ਸਿੰਘ ਜੇਠੂਕੇ ਨੇ ਐਲਾਨ ਕੀਤਾ ਕਿ ਕੱਲ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਭਾਰਤ ਬੰਦ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ ਅਤੇ ਬਰਨਾਲਾ ਵੱਲੋਂ ਟੋਲ ਪਲਾਜੇ ਰੋਕਣ ਦਾ ਫੈਸਲਾ ਕੀਤਾ। ਸਟੇਜ ਦਾ ਸੰਚਾਲਨ ਬਸੰਤ ਸਿੰਘ ਕੋਠਾ ਗੁਰੂ ਨੇ ਕੀਤਾ।
Share the post "ਭਾਜਪਾ ਦੀ ਕਿਸਾਨ ਵਿਰੋਧ ਨੀਤੀ ਦੇ ਖਿਲਾਫ਼ ਕਿਸਾਨਾਂ ਨੇ ਤਿੰਨ ਘੰਟਿਆਂ ਲਈ ਰੋਕੀਆਂ ਰੇਲਾਂ"