Bathinda ‘ ਚ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਤੇ ਐਸਐਸਪੀ ਦੇ ਘਰ ਘੇਰੇ

Date:

spot_img

Bathinda News: ਪਿਛਲੇ ਕਈ ਦਿਨਾਂ ਤੋਂ ਕਿਸਾਨ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਡਿਪਟੀ ਕਮਿਸ਼ਨਰ ਦਫਤਰ ਅੱਗੇ ਦਿੱਤੇ ਜਾ ਰਹੇ ਧਰਨੇ ਦੀ ਲੜੀ ਤਹਿਤ ਅੱਜ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਦੀ ਰਿਹਾਇਸ਼ ਦਾ ਕਰਾਓ ਕੀਤਾ ਗਿਆ। ਅੱਜ ਦੀ ਸਟੇਜ ਤੋਂ ਕਿਸਾਨ ਆਗੂਆਂ ਨੇ ਕਿਹਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਉਹਨਾਂ ਦੇ ਚੱਲ ਰਹੇ ਸੰਘਰਸ਼ ਨਾਲ ਸਾਂਝ ਵਧਾਉਂਦਿਆਂ ਹੋਇਆਂ ਉਹਨਾਂ ਵੱਲੋਂ 12 ਸਤੰਬਰ ਅਤੇ 13 ਸਤੰਬਰ ਨੂੰ ਆਪਣੀਆਂ ਮੰਗਾਂ ਲਈ ਮੰਤਰੀਆਂ ਨੂੰ ਮੰਗ ਪੱਤਰ ਦੇਣ ਦੇ ਐਲਾਨ ਨਾਲ ਤਾਲਮੇਲ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 12 ਸਤੰਬਰ ਨੂੰ ਪੰਜਾਬ ਦੇ ਚਾਰ ਮੰਤਰੀਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾਕਟਰ ਬਲਜੀਤ ਕੌਰ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੰਚਾਇਤ ਮੰਤਰੀ ਤਰਨਪ੍ਰੀਤ ਸਿੰਘ ਸੌਂਧ ਦੇ ਘਰਾਂ ਦਾ ਮੁਕੰਮਲ ਘਿਰਾਓ ਕਰਕੇ ਕਿਸਾਨੀ ਮੋਰਚੇ ਦੀਆਂ 13 ਮੰਗਾਂ ਦੇ ਨਾਲ ਮੁਲਾਜਮਾ ਅਤੇ ਪੈਨਸ਼ਨਰਾਂ ਦੇ ਮੰਗ ਪੱਤਰ ਨਾਲ ਲਿਜਾ ਕਿ ਉਹਨਾਂ ਦੀਆਂ ਮੰਗਾਂ ਨੂੰ ਵੀ ਉਭਾਰਿਆ ਜਾਵੇਗਾ। ਇਸ ਤੋਂ ਪਹਿਲਾਂ ਕੱਲ 4 ਸਤੰਬਰ ਨੁੰ ਮੋਰਚੇ ਦੀ ਸਟੇਜ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਘੋਲ ਦੀਆਂ ਮੰਗਾਂ ਨੂੰ ਸਮਰਪਿਤ ਸੀ

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2026-27 ਲਈ ਝੋਨੇ ਦੀ ਖ਼ਰੀਦ ਨਾਲ ਸਬੰਧਤ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ

ਜਿਸ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕਿਸਾਨ ਮੋਰਚੇ ਨਾਲ ਯੱਕ ਜਹਿਤੀ ਸਹਿਮਤ ਕਰਦਿਆਂ ਮੋਰਚੇ ਦਾ ਸਮਰਥਨ ਕੀਤਾ ਅਤੇ ਸਾਂਝੇ ਸੰਘਰਸ਼ ਕਰਨ ਦੇ ਰਾਹ ਨੂੰ ਅੱਗੇ ਵਧਾਇਆ । ਕਿਸਾਨ ਮੋਰਚੇ ਵੱਲੋਂ ਅੱਜ ਦੇ ਅਫਸਰਾਂ ਦੇ ਘਰਾਂ ਦੇ ਘਿਰਾਓ ਮੌਕੇ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜ਼ਿਲ੍ਹਾ ਬਠਿੰਡਾ ਅੰਦਰ ਕਿਸਾਨ ਅੰਦੋਲਨ ਅਤੇ ਪਰਾਲੀ ਸਾੜਨ ਤੇ ਕਿਸਾਨਾਂ ਵਿਰੁੱਧ ਕੀਤੇ ਪਰਚੇ ਰੱਦ ਕਰਨ ਅਤੇ ਸਦੀਆਂ ਤੋਂ ਜਮੀਨਾਂ ਤੇ ਕਾਬਜ (ਜਿਉਂਦ ਪਿੰਡ ਦੀ ਜਮੀਨ ਦਾ ਮਸਲਾ ਸਮੇਤ) ਕਿਸਾਨਾਂ ਨੂੰ ਉਹਨਾਂ ਦੇ ਮਾਲਕੀ ਹੱਕ ਦਿਵਾਉਣ, ਪਿੰਡ ਘੁੱਦਾ ਦੀ ਅੱਗ ਨਾਲ ਸੜੀ ਕਣਕ ਦਾ ਮੁਆਵਜਾ ਫੌਰੀ ਹੱਲ ਕਰਨ ਦੀ ਮੰਗ ਕੀਤੀ। ਇਸ ਸਬੰਧੀ ਐਸਐਸਪੀ ਬਠਿੰਡਾ ਨੇ ਸਟੇਜ ਤੋਂ ਵਿਸ਼ਵਾਸ਼ ਦਵਾਇਆ ਕਿ ਪੁਲਿਸ ਕੇਸਾਂ ਨੂੰ ਰੱਦ ਕਰਨ ਸਬੰਧੀ ਸੋਮਵਾਰ ਤੋਂ ਪ੍ਰੋਸੈਸ ਸ਼ੁਰੂ ਕਰ ਦਿੱਤਾ ਜਾਵੇਗਾ। ਅੱਜ ਦੇ ਇਕੱਠ ਵੱਲੋਂ ਪਿਛਲੇ ਦਿਨੀ ਪਿੰਡ ਸ਼ੇਰੋ ਵਿਖੇ ਮੁੱਖ ਮੰਤਰੀ ਨੂੰ ਪਿੰਡ ਦੇ ਨੌਜਵਾਨ ਮੋਹਨਜੀਤ ਸਿੰਘ ਵੱਲੋਂ ਕਾਲੀਆਂ ਝੰਡੀਆਂ ਦਿਖਾ ਕੇ ਸੰਵਿਧਾਨਿਕ ਤਰੀਕੇ ਨਾਲ ਸ਼ਾਂਤਮਈ ਤੌਰ ਤੇ ਰੋਸ ਕਰਨ ਅਤੇ ਦਿੱਲੀ ਦੇ ਮੁੱਖ ਮੰਤਰੀ ਨੂੰ ਦੋ ਪੱਤਰਕਾਰ ਕੁੜੀਆਂ ਵੱਲੋਂ ਸਵਾਲ ਪੁੱਛੇ ਜਾਣ ਤੇ ਕੀਤੇ ਅਣਮਨੁੱਖੀ ਅੱਤਿਆਚਾਰ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕੁੱਟ ਮਾਰ ਕਰਨ ਵਾਲੇ ਅਧਿਕਾਰੀਆਂ ਤੇ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ। ਬੁਲਾਰਿਆਂ ਨੇ ਇਸ ਘਟਨਾ ਸਬੰਧੀ ਦੇਸ਼ ਵਿੱਚ ਸਭ ਤੋਂ ਵੱਧ ਜਮਹੂਰੀਅਤ ਕਹਾਉਣ ਵਾਲੇ ਦੇਸ਼ ਨੂੰ ਤਾਨਾਸ਼ਾਹੀ ਰਾਜ ਕਰਾਰ ਦਿੱਤਾ।ਘਿਰਾਓ ਦੌਰਾਨ ਅੱਜ ਦੇ ਇਕੱਠ ਨੂੰ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਔਰਤ ਜਥੇਬੰਦੀ ਦੇ ਆਗੂ ਹਰਿੰਦਰ ਕੌਰ ਬਿੰਦੂ ਅਤੇ ਜਿਲ੍ਹਾ/ ਬਲਾਕਾਂ ਦੇ ਪ੍ਰਧਾਨ ਸਕੱਤਰਾਂ ਨੇ ਕਿਹਾ ਕਿ ਮੋਰਚੇ ਦੀਆਂ 13 ਮੰਗਾਂ ਦੇ ਨਿਪਟਾਰੇ ਤੱਕ ਮੋਰਚੇ ਜਾਰੀ ਰਹਿਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਅਧਿਆਪਕ ਦਿਵਸ ‘ਤੇ 79 ਅਧਿਆਪਕਾਂ ਨੂੰ ਮਿਲਿਆ ਰਾਜ ਪੱਧਰੀ ਸਨਮਾਨ

👉ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਅਤੇ ਮੁੱਖ ਮੰਤਰੀ ਸ੍ਰੀ...