ਖਡੁੂਰ ਸਾਹਿਬ, 20 ਅਪ੍ਰੈਲ:ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ ਕਿਸਾਨਾਂ ਦੁਆਰਾ ਲਗਾਤਾਰ ਭਾਜਪਾ ਉਮੀਦਵਾਰਾਂ ਦਾ ਵਿਰੋਧ ਜਾਰੀ ਹੈ। ਜਿਸਦੇ ਚੱਲਦੇ ਪਹਿਲਾਂ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ, ਫ਼ਰੀਦਕੋਟ ਤੋਂ ਹੰਸ ਰਾਜ ਹੰਸ, ਪਟਿਆਲਾ ਤੋਂ ਪ੍ਰਨੀਤ ਕੌਰ ਅਤੇ ਬਠਿੰਡਾ ਤੋਂ ਪਰਮਪਾਲ ਕੌਰ ਮਲੂਕਾ ਤੋਂ ਬਾਅਦ ਅੱਜ ਖਡੂਰ ਸਾਹਿਬ ਤੋਂ ਪਾਰਟੀ ਉਮੀਦਵਾਰ ਮਨਜੀਤ ਸਿੰਘ ਮੰਨਾ ਨੂੰ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਖੇਮਕਰਨ ਹਲਕੇ ਦੇ ਪਿੰਡ ਸੁਰ ਸਿੰਘ ਵਾਲਾ ਵਿਖੇ ਪੁੱਜੇ ਮੰਨਾ ਦੀ ਆਮਦ ਦਾ ਪਤਾ ਚੱਲਦਿਆਂ ਹੀ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਉਨ੍ਹਾਂ ਦੀ ਗੱਡੀ ਹੀ ਘੇਰ ਲਈ। ਹਾਲਾਂਕਿ ਇਸ ਮੌਕੇ ਵੱਡੀ ਗਿਣਤੀ ਵਿਚ ਪੁਲਿਸ ਵੀ ਮੌਜੂਦ ਸੀ ਪ੍ਰੰਤੂ ਕਿਸਾਨਾਂ ਦੇ ਰੋਹ ਸਾਹਮਣੇ ਉਨ੍ਹਾਂ ਦੀ ਇੱਕ ਨਹੀਂ ਚੱਲੀ ਤੇ ਭਾਜਪਾ ਉਮੀਦਵਾਰ ਗੱਡੀ ਦੇ ਅੰਦਰ ਹੀ ਬੈਠੇ ਰਹੇ।
ਅਸ਼ੋਕ ਪਰਾਸ਼ਰ ਪੱਪੀ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿੱਚ ਕੱਢੀ ਗਈ ਭਗਵਾਨ ਬਾਲਾ ਜੀ ਦੀ 15ਵੀ ਰੱਥ ਯਾਤਰਾ
ਉਹ ਸਮਾਗਮ ਵਾਲੀ ਥਾਂ ਵੀ ਨਾ ਪੁੱਜ ਸਕੇ। ਇਸ ਦੌਰਾਨ ਕਿਸਾਨਾਂ ਨੇ ਭਾਜਪਾ ਸਰਕਾਰ ਵਿਰੁਧ ਰੋਹ ਭਰਪੂਰ ਨਾਅਰੇਬਾਜ਼ੀ ਕਰਦਿਆਂ ਮਨਜੀਤ ਸਿੰਘ ਮੰਨਾ ਨੂੰ ਕਾਲੀਆਂ ਝੰਡੀਆਂ ਵੀ ਦਿਖ਼ਾਈਆਂ। ਪੁਲਿਸ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਭਾਜਪਾ ਉਮੀਦਵਾਰ ਨੂੰ ਇੱਥੋਂ ਸੁਰੱਖਿਅਤ ਕੱਢ ਕੇ ਵਾਪਸ ਭੇਜਿਆ। ਇਸ ਮੌਕੇ ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ ਉਹ ਮੋਰਚੇ ਦੇ ਸੱਦੇ ਹੇਠ ਭਾਜਪਾ ਉਮੀਦਵਾਰਾਂ ਤੋਂ ਸਵਾਲ ਪੁੱਛਣਾ ਚਾਹੁੰਦੇ ਹਨ ਪ੍ਰੰਤੂ ਉਹ ਸਵਾਲਾਂ ਦੇ ਜਵਾਬ ਤੋਂ ਭੱਜ ਰਹੇ ਹਨ, ਜਿਸ ਕਾਰਨ ਰੋਸ਼ ਪ੍ਰਗਟਾਇਆ ਜਾ ਰਿਹਾ। ਗੌਰਤਲਬ ਹੈ ਕਿ ਕਿਸਾਨਾਂ ਵੱਲੋਂ ਨਾਅਰਾ ਦਿੱਤਾ ਹੈ ਕਿ ਜੇਕਰ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਨਹੀਂ ਜਾਣ ਦਿੱਤਾ ਤਾਂ ਉਹ ਭਾਜਪਾ ਆਗੂਆਂਨੂੰ ਪਿੰਡਾਂ ਵਿਚ ਨਹੀਂ ਵੜਣ ਦੇਣਗੇ।
Share the post "ਭਾਜਪਾ ਉਮੀਦਵਾਰ ਮਨਜੀਤ ਸਿੰਘ ਮੰਨਾ ਨੂੰ ਕਿਸਾਨਾਂ ਨੇ ਘੇਰਿਆਂ, ਦਿਖ਼ਾਈਆਂ ਕਾਲੀਆਂ ਝੰਡੀਆਂ"