ਕਿਸਾਨਾਂ ਵੱਲੋਂ ਭਲਕ ਦਾ ਦਿੱਲੀ ਕੂਚ ਮੁਅੱਤਲ,ਪੰਧੇਰ ਵੱਲੋਂ ਡੱਲੇਵਾਲ ਨੂੰ ਮਰਨ ਵਰਤ ਖ਼ਤਮ ਕਰਨ ਦੀ ਅਪੀਲ

Date:

spot_img

ਸ਼ੰਭੂ/ਖ਼ਨੌਰੀ, 20 ਜਨਵਰੀ: ਕੇਂਦਰ ਵੱਲੋਂ ਗੱਲਬਾਤ ਲਈ ਕਿਸਾਨ ਆਗੂਆਂ ਨੂੰ ਭੇਜੇ ਸੱਦਾ ਪੱਤਰ ਤੋਂ ਬਾਅਦ ਹੁਣ ਸ਼ੰਭੂ ਅਤੇ ਖ਼ਨੌਰੀ ਬਾਰਡਰ ਉਪਰ ਡਟੇ ਹੋਏ ਮੋਰਚੇ ਦੇ ਆਗੂਆਂ ਵੱਲੋਂ ਇੱਕ ਵੱਡਾ ਫੈਸਲਾ ਲੈਂਦਿਆਂ ਭਲਕੇ 21 ਜਨਵਰੀ ਨੂੰ 101 ਕਿਸਾਨਾਂ ਦੇ ਦਿੱਲੀ ਕੂਚ ਦੇ ਫੈਸਲੇ ਨੂੰ ਅਗਲੇ ਕੁੱਝ ਦਿਨਾਂ ਤੱਕ ਮੁਅੱਤਲ ਕਰ ਦਿੱਤਾ ਹੈ। ਅੱਜ ਸੋਮਵਾਰ ਨੂੰ ਇਸ ਸਬੰਧ ਵਿਚ ਕਿਸਾਨ ਆਗੂਆਂ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਕਰਦਿਆਂ ਕਿਸਾਨ ਮਜਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕੇਂਦਰ ਵੱਲੋਂ ਦੋਨਾਂ ਫ਼ੋਰਮਾਂ ਨੂੰ 14 ਫ਼ਰਵਰੀ ਦੀ ਦਿੱਤੀ ਮੀਟਿੰਗ ਦੇ ਸਮੇਂ ਨੂੰ ਵੀ ਜਿਆਦਾ ਦਸਦਿਆਂ ਅਪੀਲ ਕੀਤੀ ਕਿ ਇਹ ਮੀਟਿੰਗ ਪਹਿਲਾਂ ਕੀਤੀ ਜਾਵੇ।

ਇਹ ਵੀ ਪੜ੍ਹੋ ਦਾਨ ਸਿੰਘ ਵਾਲਾ ਦੇ ਮਜ਼ਦੂਰਾਂ ਨੂੰ ਇਨਸਾਫ ਦਿਵਾਉਣ ਲਈ ਧਰਨਾ 28 ਜਨਵਰੀ ਨੂੰ

ਇਸਦੇ ਨਾਲ ਹੀ ਉਨ੍ਹਾਂ ਕਿਸਾਨ ਮਜਦੂਰ ਮੋਰਚੇ ਵੱਲੋਂ ਜਗਜੀਤ ਸਿੰਘ ਡੱਲੇਵਾਲ ਨੂੰ ਆਪਣਾ ਮਰਨ ਵਰਤ ਖ਼ਤਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਦੇ ਨਾਲ ਗੱਲਬਾਤ ਦੇ ਲਈ ਤੰਦੁਰਸਤ ਮਨ ਦੇ ਨਾਲ ਨਾਲ ਤੰਦਰੁਸਤ ਸਰੀਰ ਹੋਣਾ ਵੀ ਲਾਜ਼ਮੀ ਹੈ, ਜਿਸਦੇ ਚੱਲਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਤੰਦਰੁਸਤ ਹੋਣ ਲਈ ਖਾਣਾ ਸ਼ੁਰੂ ਕਰਨਾ ਚਾਹੀਦਾ ਹੈ। ਇਸਤੋਂ ਇਲਾਵਾ ਸੰਯੁਕਤ ਕਿਸਾਨ ਮੋਰਚੇ ਨਾਲ ਸ਼ੁਰੂ ਹੋਈ ਏਕਤਾ ਦੀ ਗਲਬਾਤ ਪ੍ਰਤੀ ਆਸ਼ਾ ਪ੍ਰਗਟ ਕਰਦਿਆਂ ਸ: ਪੰਧੇਰ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਜਲਦ ਤੋਂ ਜਲਦ ਇਸ ਪਾਸੇ ਕੋਈ ਕਦਮ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ 24 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਹੋਣ ਵਾਲੀ ਮੀਟਿੰਗ ਵਿਚ ਕੋਈ ਵੱਡਾ ਫੈਸਲਾ ਲਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਬੇਸਬਾਲ ਅੰਡਰ-17 ਲੜਕਿਆਂ ਵਿੱਚ ਫਿਰੋਜ਼ਪੁਰ ਬਣਿਆ ਚੈਂਪੀਅਨ

Bathinda News: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਸ੍ਰੀਮਤੀ ਮਮਤਾ...

Punjab Police ਵੱਲੋਂ ਕਿਸ਼ੋਰ ਕੁੜੀਆਂ ਲਈ ਸਸ਼ਕਤੀਕਰਨ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

👉ਉੱਚ ਜੋਖ਼ਮ ਵਾਲੇ ਖੇਤਰਾਂ ਵਿੱਚ ਕਾਰਵਾਈਯੋਗ ਦਖ਼ਲ ਦੀ ਸ਼ੁਰੂਆਤ...

Minister Harbhajan Singh ETO ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

👉ਲੋਕ ਨਿਰਮਾਣ ਮੰਤਰੀ ਵੱਲੋਂ ਪ੍ਰਾਜੈਕਟ ਸਬੰਧੀ ਸਮਾਂ ਸੀਮਾਂ ਤੈਅ...