ਖ਼ਨੌਰੀ, 16 ਦਸੰਬਰ: Kisan andolan 2024: ਸਮੂਹ ਫ਼ਸਲਾਂ ’ਤੇ ਐਮ.ਐਸ.ਪੀ ਦੇਣ ਤੋਂ ਇਲਾਵਾ ਦਰਜ਼ਨ ਭਰ ਹੋਰ ਮੰਗਾਂ ਨੂੰ ਲੈ ਕੇ ਸ਼ੁਰੂ ਹੋਇਆ ਕਿਸਾਨ ਅੰਦੋਲਨ 2024 ਦੇ ਤਹਿਤ ਦੇਸ ਭਰ ’ਚ ਕਿਸਾਨਾਂ ਵੱਲੋਂ ਅੱਜ ਟਰੈਕਟਰ ਮਾਰਚ ਕੱਢਿਆ ਜਾਵੇਗਾ। ਹਾਲਾਂਕਿ ਇਹ ਮਾਰਚ ਪੰਜਾਬ ਵਿਚ ਨਹੀਂ ਹੋਵੇਗਾ ਪ੍ਰੰਤੂ ਪੂਰੇ ਦੇਸ ਦੇ ਵਿਚ ਸਾਢੇ10 ਤੋਂ 2 ਵਜੇਂ ਤੱਕ ਕੱਢੇ ਜਾਣ ਵਾਲੇ ਇਸ ਮਾਰਚ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਦੀਆਂ ਕਾਪੀਆਂ ਡੀਸੀ ਅਤੇ ਐਸਡੀਐਮਜ਼ ਨੂੰ ਸੌਂਪੀਆਂ ਜਾਣਗੀਆ।
ਇਹ ਵੀ ਪੜ੍ਹੋ Gurdaspur News: ਦੋਸਤ ਹੀ ਬਣੇ ਦੁਸ਼ਮਣ;ਨਸ਼ੇ ਦੀ ਓਵਰਡੋਜ਼ ਨਾਲ ਮਾਰ ਮਕਾਉਣ ਦੇ ਲੱਗੇ ਦੋਸ਼
ਉਧਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਵੀ ਅੱਜ 21ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਦੀ ਸਿਹਤ ਲਗਾਤਾਰ ਘਟਦੀ ਜਾ ਰਹੀ ਹੈ ਤੇ ਰੋਜ਼ਾਨਾ ਦਾ ਚੈੱਕਅੱਪ ਕਰ ਰਹੇ ਡਾਕਟਰਾਂ ਮੁਤਾਬਕ ਕਿਸਾਨ ਆਗੂ ਨੂੰ ਕਿਸੇ ਵੀ ਸਮੇਂ ਅਟੈਕ ਆ ਸਕਦਾ ਹੈ। ਇਸਦੇ ਨਾਲ ਹੀ ਉਨ੍ਹਾਂ ਦੇ ਸਰੀਰ ਅੰਦਰ ਕੋਈ ਵੀ ਖ਼ੁਰਾਕ ਨਾ ਜਾਣ ਕਾਰਨ ਕਿਡਨੀਆਂ ਅਤੇ ਲਿਵਰ ਉਪਰ ਵੀ ਮਾੜਾ ਪ੍ਰਭਾਵ ਪੈ ਰਿਹਾ। ਇਸਦੇ ਬਾਵਜੂਦ ਡੱਲੇਵਾਲ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਆਪਣੈ ਇਰਾਦੇ ’ਤੇ ਪੂਰੀ ਤਰ੍ਹਾਂ ਕਾਇਮ ਹਨ।
ਇਹ ਵੀ ਪੜ੍ਹੋ ਸਿਹਤ ਅਤੇ ਸਿੱਖਿਆ ਖੇਤਰ ਨੂੰ ਮੁੜ ਸੁਰਜੀਤ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ: ਮੁੱਖ ਮੰਤਰੀ
ਜਿਕਰਯੋਗ ਹੈ ਕਿ ਕਿਸਾਨ ਆਗੂ ਦੀ ਸਿਹਤ ’ਤੇ ਚਿੰਤਾ ਪ੍ਰਗਟ ਕਰਦਿਆਂ ਦੇਸ਼ ਦੀ ਸਰਬਉੱਚ ਅਦਾਲਤ ਨੇ ਵੀ ਕੇਂਦਰ ਤੇ ਪੰਜਾਬ ਸਰਕਾਰ ਨੂੰ ਮਸਲੇ ਦਾ ਹੱਲ ਕੱਢਣ ਦੀਆਂ ਹਿਦਾਇਤਾਂ ਦਿੱਤੀਆਂ ਹਨ। ਜਿਸਤੋਂ ਬਾਅਦ ਬੀਤੇ ਕੱਲ ਕੇਂਦਰੀ ਗ੍ਰਹਿ ਵਿਭਾਗ ਦੇ ਡਾਇਰੈਕਟਰ ਮਯੰਕ ਸ਼ਰਮਾ ਅਤੇ ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਵੱਲੋਂ ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਨਾਲ ਮੀਟਿੰਗ ਕੀਤੀ ਗਈ ਸੀ। ਬਹਰਹਾਲ ਕੇਂਦਰ ਦੇ ਰਵੱਈਏ ਵਿਚ ਹਾਲੇ ਕੋਈ ਜਿਆਦਾ ਫ਼ਰਕ ਆਉਂਦਾ ਦਿਖ਼ਾਈ ਨਹੀਂ ਦੇ ਰਿਹਾ ਤੇ ਉਧਰ ਹਰਿਆਣਾ ਸਰਕਾਰ ਵੀ ਸ਼ਾਂਤਮਈ ਤਰੀਕੇ ਦੇ ਨਾਲ ਪੈਦਲ ਦਿੱਲੀ ਵਾਲੇ ਰਵਾਨਾ ਹੋਣ ਵਾਲੇ ਕਿਸਾਨਾਂ ਉਪਰ ਲਗਾਤਾਰ ਅੱਥਰੂ ਗੈਸ ਦੇ ਗੋਲੇ ਸੁੱਟ ਰਹੀ ਹੈ
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK