ਕਿਸਾਨਾਂ ਦਾ ਟਰੈਕਟਰ ਮਾਰਚ ਅੱਜ;ਭਾਜਪਾ ਦਫ਼ਤਰਾਂ ਤੇ ਸ਼ਾਪਿੰਗ ਮਾਲਾਂ ਅੱਗੇ ਕਰਨਗੇ ਪ੍ਰਦਰਸਨ

0
111
ਬਠਿੰਡਾ ਦੇ ਵਿਚ ਗਣਤੰਤਰਾ ਦਿਵਸ ਮੌਕੇ ਕਿਸਾਨਾਂ ਵਲੋਂ ਕੱਢੇ ਟਰੈਕਟਰ ਮਾਰਚ ਦੀਆਂ ਝਲਕੀਆਂ
+2

ਚੰਡੀਗੜ੍ਹ, 26 ਜਨਵਰੀ: ਪਿਛਲੇ ਕਰੀਬ ਇੱਕ ਸਾਲ ਤੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਖ਼ਨੌਰੀ ਅਤੇ ਸ਼ੰਭੂ ਬਾਰਡਰਾਂ ’ਤੇ ਡਟੇ ਕਿਸਾਨਾਂ ਵੱਲੋਂ ਅੱਜ ਦੇਸ਼ ਭਰ ਵਿਚ ਟਰੈਕਟਰ ਮਾਰਚ ਕੀਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਅਤੇ ਕਿਸਾਨ ਮਜਦੂਰ ਮੋਰਚਾ ਵੱਲੋਂ ਦਿੱਤੇ ਇਸ ਮਾਰਚ ਦੇ ਸੱਦੇ ਹੇਠ ਦੁਪਿਹਰ 12 ਵਜੇਂ ਤੋਂ 1:30 ਵਜੇਂ ਤੱਕ ਸਾਰੇ ਸ਼ਾਪਿੰਗ ਮਾਲਜ਼, ਸਾਈਲੋਜ, ਭਾਜਪਾ ਆਗੂਆਂ ਦੇ ਘਰਾਂ ਤੇ ਦਫਤਰਾਂ ਅੱਗੇ ਟਰੈਕਟਰ ਖ਼ੜੇ ਕਰਕੇ ਰੋਸ਼ ਪ੍ਰਦਰਸ਼ਨ ਕੀਤੇ ਜਾਣਗੇ।

ਇਹ ਵੀ ਪੜ੍ਹੋ ਚੰਡੀਗੜ੍ਹ ਦੇ ਮੇਅਰ ਲਈ ਭਾਜਪਾ ਤੇ ਆਪ ਮੁੜ ਆਹਮੋ-ਸਾਹਮਣੇ; ਕਾਂਗਰਸ ਨੇ ਦਿੱਤੀ ਆਪ ਨੂੰ ਸਪੋਟ

ਜਿਕਰਯੋਗ ਹੈ ਕਿ ਸਾਰੀਆਂ ਫ਼ਸਲਾਂ ਦੀ ਐਮਐਸਪੀ ’ਤੇ ਖ਼ਰੀਦ ਦੀ ਕਾਨੂੰਨੀ ਗਰੰਟੀ, ਨਵਾਂ ਖੇਤੀ ਮੰਡੀਕਰਨ ਖ਼ਰੜਾ ਰੱਦ ਕਰਨ ਸਣੇ ਬਾਕੀ ਕਿਸਾਨ ਮੰਗਾਂ ਨੂੰ ਲੈ ਕੇ 16 ਫ਼ਰਵਰੀ 2024 ਤੋਂ ਦਿੱਲੀ ਕੂਚ ਦਾ ਸੱਦਾ ਦਿੱਤਾ ਸੀ ਪ੍ਰੰਤੂ ਹਰਿਆਣਾ ਪੁਲਿਸ ਵੱਲੋਂ ਰੋਕਾਂ ਲਗਾ ਕੇ ਕਿਸਾਨਾਂ ਨੂੰ ਅੱਗੇ ਨਹੀਂ ਵਧਣ ਦਿੱਤਾ ਗਿਆ, ਜਿਸ ਕਾਰਨ ਦੋਨਾਂ ਫ਼ੋਰਮਾਂ ਦੇ ਝੰਡੇ ਹੇਠ ਇਕੱਠੇ ਹੋਏ ਕਿਸਾਨ ਸ਼ੰਭੂ ਅਤੇ ਖਨੌਰੀ ਮੋਰਚੇ ਉਪਰ ਡਟੇ ਬੈਠੇ ਹੋਏ ਹਨ। ਇਸਤੋਂ ਇਲਾਵਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਵੀ 26 ਨਵੰਬਰ 2024 ਤੋਂ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ਸ਼ੁਰੂ ਕੀਤਾ ਹੋਇਆ ਹੈ। ਪਿਛਲੇ ਦਿਨੀਂ ਕੇਂਦਰ ਵੱਲੋਂ ਕਿਸਾਨਾਂ ਨੂੰ ਮੁੜ 14 ਫ਼ਰਵਰੀ ਦੀ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

+2

LEAVE A REPLY

Please enter your comment!
Please enter your name here