ਬਠਿੰਡਾ, 5 ਜੁਲਾਈ : ਜ਼ਿਲ੍ਹੇ ’ਚ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਕਰਨ ਵਾਲੇ ਅਗਾਂਹ ਵਧੂ ਸੋਚ ਵਾਲੇ ਕਿਸਾਨਾਂ ਨੂੰ ਆਗਾਮੀਂ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਕੀਤੇ ਜਾਣ ਵਾਲੇ ਆਗਾਊਂ ਪ੍ਰਬੰਧਾਂ ਬਾਰੇ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਅਧਿਕਾਰੀਆਂ ਕੋਲੋਂ ਆਗਾਮੀ ਪਰਾਲੀ ਦੇ ਪ੍ਰਬੰਧਨ ਸਬੰਧੀ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਵਿਸਥਾਰਪੂਰਵਕ ਚਰਚਾ ਕਰਦਿਆਂ ਜਾਣਕਾਰੀ ਹਾਸਲ ਕੀਤੀ।
Big Breaking: ਭਾਜਪਾ ਦੇ Ex Minister ਨੇ AAP ਉਮੀਦਵਾਰ ਲਈ ਮੰਗੀਆਂ ਵੋਟਾਂ
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪਰਾਲੀ ਦੇ ਪ੍ਰਬੰਧਨ ਲਈ ਜੋ ਵੀ ਵਿਭਾਗੀ ਟੀਚੇ ਦਿੱਤੇ ਗਏ ਹਨ ਉਨ੍ਹਾਂ ਨੂੰ ਹੁਣੇ ਤੋਂ ਹੀ ਪੂਰਾ ਕਰਨ ਲਈ ਗਤੀਵਿਧੀਆਂ ਸ਼ੁਰੂ ਕੀਤੀਆਂ ਜਾਣ। ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਕੋਲੋਂ ਪਰਾਲੀ ਪ੍ਰਬੰਧਨ ਸਬੰਧੀ ਵਰਤੀ ਜਾਣ ਵਾਲੀ ਆਧੁਨਿਕ ਮਸ਼ੀਨਰੀ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ’ਚ ਪਰਾਲੀ ਨਾਲ ਵੱਧ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦੇ ਕੇ ਉਥੋਂ ਦੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਪਿੰਡਾਂ ਵਿਚਲੀਆਂ ਸਹਿਕਾਰੀ ਖੇਤੀਬਾੜੀ ਸੰਭਾਵਾਂ ਰਾਹੀਂ ਵੱਧ ਤੋਂ ਵੱਧ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਵਾਉਣੀ ਯਕੀਨੀ ਬਣਾਉਣ।
ਜਲੰਧਰ ਉਪ ਚੋਣ: ਮੁੱਖ ਚੋਣ ਅਧਿਕਾਰੀ ਵੱਲੋਂ ਜਲੰਧਰ ਦੇ ਅਧਿਕਾਰੀਆਂ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਕੀਤੀ ਮੀਟਿੰਗ
ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਜਗਸੀਰ ਸਿੰਘ ਨੇ ਦੱਸਿਆ ਕਿ ਪਰਾਲੀ ਦੀ ਸਾਂਭ-ਸੰਭਾਲ ਲਈ ਵੱਖ-ਵੱਖ ਤਰ੍ਹਾਂ ਦੀ ਵਰਤੀ ਜਾਣ ਵਾਲੀ ਆਧੁਨਿਕ ਮਸ਼ੀਨਰੀ ਲੈਣ ਲਈ ਕੁੱਲ 2153 ਅਰਜੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ’ਚ ਕਿਸਾਨ ਉਤਪਾਦਕ ਸੰਗਠਨ ਵਲੋਂ 9, ਸਹਿਕਾਰੀ ਸਭਾਵਾਂ ਵਲੋਂ 6, ਰਜਿਸਟਰਡ ਕਿਸਾਨ ਗਰੁੱਪਾਂ ਵੱਲੋਂ 362, ਵਿਅਕਤੀਗਤ ਕਿਸਾਨਾਂ ਵੱਲੋਂ 1776 ਅਰਜੀਆਂ ਪ੍ਰਾਪਤ ਹੋਈਆਂ ਹਨ। ਇਸ ਮੌਕੇ ਆਰਟੀਏ ਪੂਨਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਜਗਸੀਰ ਸਿੰਘ, ਸਹਾਇਕ ਖੇਤੀਬਾੜੀ ਇੰਜੀਨੀਅਰ ਗੁਰਜੀਤ ਵਿਰਕ, ਸਿੱਖਿਆ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
Share the post "ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਆਜ਼ਾਦੀ ਦਿਹਾੜੇ ਮੌਕੇ ਸਨਮਾਨਿਤ:ਡਿਪਟੀ ਕਮਿਸ਼ਨਰ"