ਬਠਿੰਡਾ, 31 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਅਨੁਸਾਰ ਝੋਨੇ ਦੇ ਆਗਾਮੀ ਸੀਜਨ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਜ਼ੀਰੋ ਬਰਨਿੰਗ ਨੂੰ ਮੁੱਖ ਰਖਦਿਆਂ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਤੇ ਇਸ ਦੇ ਨਿਪਟਾਰੇ ਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਬ ਡਵੀਜ਼ਨ ਤੇ ਜ਼ਿਲ੍ਹਾ ਪੱਧਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਹ ਜਾਣਕਾਰੀ ਅਜ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਆਗਾਮੀ ਝੋਨੇ ਦੀ ਪਰਾਲੀ ਦੇ ਸਬੰਧ ਵਿਚ ਆਗਾਊਂ ਪ੍ਰਬੰਧਾਂ ਬਾਰੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।
ਮੁੱਖ ਮੰਤਰੀ ਨੇ ਖੇੜੀ (ਸੁਨਾਮ) ਵਿਖੇ ਸੀ-ਪਾਈਟ ਕੇਂਦਰ ਦਾ ਨੀਂਹ ਪੱਥਰ ਰੱਖਿਆ
ਉਨ੍ਹਾਂ ਦੱਸਿਆ ਕਿ ਆਗਾਮੀ ਝੋਨੇ ਦੇ ਸੀਜਨ ਦੌਰਾਨ ਪਰਾਲੀ ਦੀ ਜ਼ੀਰੋ ਬਰਨਿੰਗ ਸਬੰਧੀ ਸਰਕਾਰ ਦਾ ਟੀਚਾ ਹੈ। ਜਿਸ ਤਹਿਤ ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਹੁਣ ਤੋਂ ਹੀ ਇਸ ਸਬੰਧੀ ਹਰ ਤਰ੍ਹਾਂ ਦੇ ਢੁਕਵੇਂ ਪ੍ਰਬੰਧ ਅਤੇ ਸੰਭਵ ਉਪਰਾਲੇ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਝੋਨੇ ਪਰਾਲੀ ਦੇ ਨਿਪਟਾਰੇ ਲਈ ਵਰਤੋਂ ਕੀਤੇ ਜਾਣ ਵਾਲੇ ਆਧੁਨਿਕ ਸੰਦਾਂ ਸਬੰਧੀ ਅਤੇ ਇਨ੍ਹਾਂ ਸੰਦਾਂ ਤੇ ਮਿਲਣ ਵਾਲੀ ਸਬਸਿਡੀ ਬਾਰੇ ਵੀ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਆਦੇਸ਼ ਦਿੱਤੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਇਹ ਵੀ ਖਾਸ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਕਿ ਉਹ ਝੋਨੇ ਦੀ ਪਰਾਲੀ ਤੇ ਨਾੜ ਤੋਂ ਇਲਾਵਾ ਖੇਤਾਂ ਦੀਆਂ ਵੱਟਾਂ ਤੇ ਪਰਾਲੀ ਦੀ ਰਹਿੰਦ-ਖੂੰਹਦ ਨੂੰ ਵੀ ਅੱਗ ਨਾ ਲਗਾਉਣ।
Ex CM ਚੰਨੀ ਨੇ PM ਮੋਦੀ ਖਿਲਾਫ਼ ਸਪੀਕਰ ਨੂੰ ਕੀਤੀ ਸਿਕਾਇਤ,ਜਾਣੋ ਮਾਮਲਾ
ਇਸ ਮੌਕੇ ਸਿਖਲਾਈ ਅਧੀਨ ਆਈਏਐਸ ਰਾਕੇਸ਼ ਕੁਮਾਰ ਮੀਨਾ, ਏਡੀਸੀ (ਵਿਕਾਸ) ਮੈਡਮ ਲਵਜੀਤ ਕਲਸੀ, ਏਡੀਸੀ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਆਰ.ਟੀ.ਏ ਮੈਡਮ ਪੂਨਮ ਸਿੰਘ, ਐਸਡੀਐਮ ਰਾਮਪੁਰਾ ਕੰਵਰਜੀਤ ਸਿੰਘ ਮਾਨ, ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ, ਸਹਾਇਕ ਖੇਤੀਬਾੜੀ ਇੰਜੀਨੀਅਰ ਗੁਰਜੀਤ ਵਿਰਕ, ਸਮੂਹ ਬਲਾਕਾਂ ਦੇ ਬੀਡੀਪੀਓਜ਼, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
Share the post "ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤ:ਡਿਪਟੀ ਕਮਿਸ਼ਨਰ"