WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਖੇਤ ਮਜ਼ਦੂਰਾਂ ਵਲੋਂ ਮੰਤਰੀਆਂ ਦੇ ਘਰਾਂ ਅੱਗੇ ਭਲਕੇ ਦਿੱਤੇ ਜਾਣਗੇ ਧਰਨੇ

ਬਠਿੰਡਾ, 20 ਅਗਸਤ: ਸਰਕਾਰ ਦੀ ਵਾਅਦਾ ਖਿਲਾਫੀ ਤੇ ਮਜ਼ਦੂਰ ਵਿਰੋਧੀ ਨੀਤੀਆਂ ਦੇ ਚੱਲਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਭਲਕੇ ਮੰਗਲਵਾਰ 21 ਅਗਸਤ ਨੂੰ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਇੱਕ ਰੋਜ਼ਾ ਵਿਸ਼ਾਲ ਰੋਸ ਧਰਨੇ ਦਿੱਤੇ ਜਾਣਗੇ। ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਇੱਥੇ ਜ਼ਾਰੀ ਇੱਕ ਬਿਆਨ ਰਾਹੀਂ ਦੱਸਿਆ ਕਿ ਇਹ ਧਰਨੇ ਰੁਜ਼ਗਾਰ ਗਰੰਟੀ, ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਤੇ ਮਕਾਨ ਉਸਾਰੀ ਲਈ ਗ੍ਰਾਂਟਾਂ ਦੇਣ, ਪੈਨਸ਼ਨਾਂ ਦੀ ਰਾਸ਼ੀ ਵਧਾ ਕੇ ਪੰਜ ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ, ਚੋਣ ਗਰੰਟੀ ਮੁਤਾਬਕ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ, ਮਜ਼ਦੂਰ ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਲਾਗੂ ਕਰਨ ਅਤੇ ਜਨਤਕ ਵੰਡ ਪ੍ਰਣਾਲੀ ਤਹਿਤ ਰਸੋਈ ਵਰਤੋਂ ਦੀਆਂ ਵਸਤਾਂ ਸਸਤੇ ਭਾਅ ਡਿੱਪੂਆਂ ’ਤੇ ਦੇਣ ਅਤੇ ਕਾਲਜਾਂ ਚ ਦਾਖ਼ਲ ਹੋਣ ਵਾਲੇ ਐਸ ਸੀ ਵਿਦਿਆਰਥੀਆਂ ਤੋਂ ਪੀ ਟੀ ਏ ਫੰਡ ਵਸੂਲਣਾ ਬੰਦ ਕਰਨ ਆਦਿ ਮੰਗਾਂ ਨੂੰ ਲੈਕੇ ਦਿੱਤੇ ਜਾਣਗੇ।

ਦਰਦਨਾਕ ਸ.ੜਕ ਹਾ.ਦ+ਸੇ ਵਿਚ ਪੰਜਾਬ ਦੇ ਦੋ ਨੌਜਵਾਨ ‘ਪਟਵਾਰੀਆਂ’ ਦੀ ਹੋਈ ਮੌ+ਤ

ਉਹਨਾਂ ਦੱਸਿਆ ਕਿ ਇਹ ਧਰਨੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ( ਸੰਗਰੂਰ) , ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ (ਖੁੱਡੀਆਂ ), ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ (ਜਲੰਧਰ ) ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਸੰਧਵਾਂ ਵਿਖੇ ਰਿਹਾਇਸ਼ ਅੱਗੇ ਦਿੱਤੇ ਜਾਣਗੇ। ਉਹਨਾਂ ਦੱਸਿਆ ਕਿ ਪਹਿਲਾਂ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਅਣਮਿੱਥੇ ਸਮੇਂ ਦਾ ਧਰਨਾ ਦਿੱਤਾ ਜਾਣਾ ਸੀ ਪ੍ਰੰਤੂ ਉਹਨਾਂ ਦੇ ਵਿਦੇਸ਼ ਚਲੇ ਕਾਰਨ ਹੁਣ ਇੱਕ ਰੋਜ਼ਾ ਧਰਨਾ ਦਿੱਤਾ ਜਾਵੇਗਾ ਅਤੇ ਉਹਨਾਂ ਦੀ ਵਤਨ ਵਾਪਸੀ ਉਪਰੰਤ ਸਤੰਬਰ ਦੇ ਪਹਿਲੇ ਹਫ਼ਤੇ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ ਕੀਤਾ ਜਾਵੇਗਾ।

ਪੰਜਾਬ ਦੇ ਸਿਹਤ ਮੰਤਰੀ ਨੇ ਕੋਲਕਾਤਾ ਪੀੜਤ ਦੇ ਮਾਪਿਆਂ ਲਈ 10 ਕਰੋੜ ਰੁਪਏ ਐਕਸ-ਗ੍ਰੇਸ਼ੀਆ ਤੇ ਨਿਆਂ ਦੀ ਕੀਤੀ ਮੰਗ

ਉਹਨਾਂ ਆਖਿਆ ਕਿ ਮਨਰੇਗਾ ’ਚ ਕੰਮ ਸ਼ੁਰੂ ਕਰਨ ਵਾਲੀ ਫਸਟ ਲੁਕੇਸ਼ਨ ਵਾਲੀ ਥਾਂ ਤੋਂ ਹੀ ਹਰ ਰੋਜ਼ ਦੋ ਵਾਰ ਹਾਜ਼ਰੀ ਲਾਉਣ ਦੇ ਫੁਰਮਾਨ ਜਾਰੀ ਕਰਕੇ ਮਨਰੇਗਾ ਵਰਕਰਾਂ ਨੂੰ ਅਤਿ ਦੀ ਗਰਮੀ ’ਚ ਕਈ ਕਈ ਕਿਲੋਮੀਟਰ ਤੁਰ ਕੇ ਜਾਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਹਨਾਂ ਦੋਸ਼ ਲਾਇਆ ਕਿ ਮਜ਼ਦੂਰਾਂ ਨੂੰ ਕੋਆਪਰੇਟਿਵ ਸੁਸਾਇਟੀ ਦੇ ਮੈਂਬਰ ਬਣਾਕੇ ਸਸਤੇ ਕਰਜ਼ੇ ਦੇਣ ਦੇ ਕਾਨੂੰਨੀ ਹੱਕ ਤੋਂ ਵੀ ਵਾਂਝੇ ਰੱਖਕੇ ਉਹਨਾਂ ਨੂੰ ਮਾਈਕਰੋ ਫਾਈਨਾਂਸ ਕੰਪਨੀ ਦੇ ਤੰਦੂਆ ਜਾਲ ’ਚ ਜਕੜਿਆ ਜਾ ਰਿਹਾ ਹੈ।ਉਹਨਾਂ ਇਹ ਵੀ ਦੋਸ਼ ਲਾਇਆ ਕਿ ਕੇਜਰੀਵਾਲ ਵੱਲੋਂ ਚਾਰ ਮਹੀਨਿਆਂ ’ਚ ਨਸ਼ਿਆਂ ਨੂੰ ਠੱਲ ਪਾਉਣ ਦੀ ਦਿੱਤੀ ਗਰੰਟੀ ਦੇ ਬਾਵਜੂਦ ਨਸ਼ਿਆਂ ਦੀ ਮਹਾਂਮਾਰੀ ਹੋਰ ਵੀ ਵਿਰਾਟ ਰੂਪ ਧਾਰਨ ਕਰ ਚੁੱਕੀ ਹੈ ਅਤੇ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਵਧ ਰਹੀਆਂ ਹਨ।

 

Related posts

ਦੇਸ਼ ਦੇ ਕਿਰਤੀ ਆਰਆਰਐਸ-ਭਾਜਪਾ ਦੀ ਫਿਰਕੂ ਵੱਢ-ਟੁੱਕ ਦੀ ਸਾਜ਼ਿਸ਼ ਫੇਲ੍ਹ ਕਰਨਗੇ -ਪਾਸਲਾ

punjabusernewssite

ਅਗਨੀਪੱਥ ਸਕੀਮ ਦੇ ਵਿਰੁਧ ਕਿਸਾਨ ਜਥੇਬੰਦੀ ਨੇ ਖੋਲਿਆ ਮੋਰਚਾ, ਕੀਤੀ ਕਾਨਫਰੰਸ

punjabusernewssite

ਕਿਸਾਨ ਜਥੇਬੰਦੀ ਨੇ ਪੰਜਾਬ ’ਚੋਂ ਕੇਂਦਰੀ ਸੁਰੱਖਿਆ ਬਲ ਵਾਪਸ ਭੇਜਣ ਤੇ ਐਨ.ਆਈ.ਏ. ਨੂੰ ਸੂਬੇ ਤੋਂ ਦੂਰ ਰੱਖਣ ਦੀ ਕੀਤੀ ਮੰਗ

punjabusernewssite