ਸ਼ੰਭੂ, 17 ਅਪ੍ਰੈਲ: ਪਿਛਲੇ ਲੰਮੇ ਸਮੇਂ ਤੋਂ ਅਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਨੇ ਬੁੱਧਵਾਰ ਨੂੰ ਹਰਿਆਣਾ ਸਰਕਾਰ ਦੇ ਰਵੱਈਏ ਵਿਰੁਧ ਬੁੱਧਵਾਰ ਨੂੰ ਰੇਲਵੇ ਟਰੈਕ ਜਾਮ ਕਰ ਦਿੱਤਾ। ਹਾਲਾਂਕਿ ਕਿਸਾਨਾਂ ਦੇ ਐਲਾਨ ਨੂੰ ਦੇਖਦਿਆਂ ਪੁਲਿਸ ਨੇ ਸੁਰੱਖਿਆ ਦੇ ਭਾਰੀ ਪ੍ਰਬੰਧ ਅਤੇ ਬੈਰੀਗੇਡਿੰਗ ਕੀਤੀ ਹੋਈ ਸੀ ਪ੍ਰੰਤੂ ਕਿਸਾਨਾਂ ਦੇ ਵੱਡੇ ਇਕੱਠ ਨੇ ਬੈਰੀਗੇਡਿੰਗ ਨੂੰ ਤੋੜਦਿਆਂ ਸ਼ੰਭੂ ਬਾਰਡਰ ਕੋਲ ਗੁਜਰਨ ਵਾਲੇ ਰੇਲਵੇ ਟਰੈਕ ਤੇ ਅਣਮਿੱਥੇ ਸਮੇਂ ਸ਼ੁਰੂ ਕਰ ਦਿੱਤਾ। ਜਿਸਤੋਂ ਬਾਅਦ ਸਰਕਾਰ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਇਸਤੋਂ ਪਹਿਲਾਂ ਕਿਸਾਨਾਂ ਵੱਲੋਂ 9 ਅਪ੍ਰੈਲ ਨੂੰ ਰੇਲ ਰੋਕੂ ਪ੍ਰੋਗਰਾਮ ਦਾ ਐਲਾਨ ਕੀਤਾ ਸੀ ਪ੍ਰੰਤੂ ਸਰਕਾਰ ਨੇ ਮੀਟਿੰਗ ਦਾ ਭਰੋਸਾ ਦੇਣ ਕਾਰਨ ਇਸਨੂੰ ਟਾਲ ਦਿੱਤਾ ਸੀ। 10 ਫ਼ਰਵਰੀ ਨੂੰ ਕਿਸਾਨ ਆਗੂਆਂ ਤੇ ਸਰਕਾਰ ਦੇ ਨੁਮਾਇੰਦਿਆਂ ਵਿਚਕਾਰ ਮੀਟਿੰਗ ਹੋਈ ਤਾਂ ਸਰਕਾਰ ਨੇ 16 ਅਪ੍ਰੈਲ ਤੱਕ ਹਿਰਾਸਤ ’ਚ ਲਏ ਕਿਸਾਨਾਂ ਨੂੰ ਰਿਹਾਅ ਕਰਨ ਦਾ ਭਰੋਸਾ ਦਿੱਤਾ ਸੀ ਪ੍ਰੰਤੂ ਕੱਲ ਤੱਕ ਰਿਹਾਅ ਨਾ ਹੋਣ ਕਾਰਨ ਕਿਸਾਨਾਂ ਵੱਲੋਂ ਹੁਣ ਇਹ ਐਲਾਨ ਕੀਤਾ ਗਿਆ ਸੀ।
ਹਰਿਆਣਾ ਦੇ ਹਿਸਾਰ ’ਚ ‘ਨੂੰਹਾਂ ਕਰਨਗੀਆਂ ਸਹੁਰੇ’ ਦਾ ਮੁਕਾਬਲਾ, ਚੋਟਾਲਾ ਪ੍ਰਵਾਰ ਹੋਇਆ ਆਹਮੋ-ਸਾਹਮਣੇ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦਸਿਆ ਕਿ ਉੂਲੀਕੇ ਪ੍ਰੋਗਰਾਮ ਤਹਿਤ ਸ਼ੰਭੂ ਬਾਰਡਰ ਦੇ ਕੋਲ ਅੰਬਾਲਾ-ਲੁਧਿਆਣਾ ਰੇਲਵੇ ਟਰੈਕ ਨੂੰ ਜਾਮ ਕੀਤਾ ਗਿਆ ਜਦੋਂਕਿ ਬਾਕੀ ਰੇਲਵੇ ਟਰੈਕ ਚੱਲਦੇ ਰਹਿਣਗੇ। ਉਨ੍ਹਾਂ ਵੱਖ ਵੱਖ ਮੀਡੀਆ ਚੈਨਲਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਡੇਢ ਦੋ ਮਹੀਨਿਆਂ ਵਿਚ ਸਰਕਾਰ ਵੱਲੋਂ ਕਈ ਕਿਸਾਨਾਂ ਨੂੰ ਹਿਰਾਸਤ ਵਿਚ ਰੱਖਿਆ ਹੋਇਆ ਹੈ ਤੇ ਕਈ ਜੇਲ੍ਹ ਵਿਚ ਬੰਦ ਹਨ। ਇੰਨ੍ਹਾਂ ਨੂੰ ਫ਼ੌਰੀ ਰਿਹਾਅ ਕਰਨ ਤੋਂ ਇਲਾਵਾ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਧਰਨਿਆਂ ਸਬੰਧੀ ਕੁੱਝ ਮੰਗਾਂ ਹਨ, ਜਿੰਨ੍ਹਾਂ ਨੂੰ ਪੂਰਾ ਕੀਤਾ ਜਾਣਾ ਹੈ।
Share the post "ਗ੍ਰਿਫਤਾਰੀ ਸਾਥੀਆਂ ਦੀ ਰਿਹਾਈ ਨੂੰ ਲੈਣ ਕੇ ਕਿਸਾਨਾਂ ਵੱਲੋਂ ਰੇਲਵੇ ਟਰੈਕ ਜਾਮ"